ਮੇਖ : ਵ੍ਹੀਕਲਜ਼ ਦੀ ਸੇਲ ਪਰਚੇਜ਼ ਜਾਂ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਬ੍ਰਿਖ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਇੱਜ਼ਤਮਾਣ ਦੀ ਪ੍ਰਾਪਤੀ ਰਹੇਗੀ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ।
ਮਿਥੁਨ : ਯਤਨ ਕਰਨ ’ਤੇ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਜਨਰਲ ਤੌਰ ’ਤੇ ਆਪ ਦੂਜਿਆਂ ’ਤੇ ਇਫੈਕਟਿਵ ਬਣੇ ਰਹੋਗੇ।
ਕਰਕ : ਸਿਤਾਰਾ ਸਿਹਤ ’ਚ ਗੜਬੜੀ ਰੱਖਣ ਵਾਲਾ, ਇਸ ਲਈ ਪਰਹੇਜ਼ ਨਾਲ ਖਾਣਾ-ਪੀਣਾ ਸਹੀ ਰਹੇਗਾ, ਵੈਸੇ ਅਰਥ ਦਸ਼ਾ ਠੀਕ ਰਹੇਗੀ।
ਸਿੰਘ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ , ਕੋਸ਼ਿਸ਼ਾਂ -ਇਰਾਦਿਆਂ ’ਚ ਸਫਲਤਾ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਕੰਨਿਆ : ਵਿਰੋਧੀਆਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਹੀਂ ਕਰਨੀ ਚਾਹੀਦੀ, ਕਿਉਂਕਿ ਉਹ ਮੌਕਾ ਮਿਲਣ ’ਤੇ ਕਦੀ ਵੀ ਆਪ ਦਾ ਲਿਹਾਜ਼ ਨਾ ਕਰਨਗੇ।
ਤੁਲਾ : ਕਿਸੇ ਅਦਾਲਤੀ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਬ੍ਰਿਸ਼ਚਕ : ਕਿਸੇ ਵੱਡੇ ਆਦਮੀ ਅੱਗੇ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋ ਸਕਦੀ ਹੈ, ਸ਼ਤਰੂ ਕਮਜ਼ੋਰ-ਤੇਜਹੀਣ ਰਹਿਣਗੇ।
ਧਨ : ਕੰਮਕਾਜੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਆਪ ਹਰ ਫਰੰਟ ’ਤੇ ਦੂਜਿਆਂ ’ਤੇ ਹਾਵੀ-ਪ੍ਰਭਾਵੀ -ਵਿਜਈ ਰਹੋਗੇ।
ਮਕਰ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ, ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਜਨਰਲ ਤੌਰ ’ਤੇ ਹਰ ਫਰੰਟ ਬਿਹਤਰੀ ਹੋਵੇਗੀ।
ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਬਿਹਤਰੀ ਜ਼ਰੂਰ ਹੋਵੇਗੀ।
ਮੀਨ : ਕਮਜ਼ੋਰ ਸਿਤਾਰਾ ਹੈ, ਇਸ ਲਈ ਲੈਣ-ਦੇਣ ਅਤੇ ਲਿਖਣ-ਪੜ੍ਹਨ ਦੇ ਕੰਮ ਅਹਿਤਿਆਤ ਨਾਲ ਫਾਈਨਲ ਕਰੋ।
23 ਅਪ੍ਰੈਲ 2025, ਬੁੱਧਵਾਰ
ਵਿਸਾਖ ਵਦੀ ਤਿੱਥੀ ਦਸਮੀ (ਸ਼ਾਮ 4.44 ਤੱਕ) ਅਤੇ ਮਗਰੋਂ ਤਿੱਥੀ ਇਕਾਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੇਖ ’ਚ
ਚੰਦਰਮਾ ਕੁੰਭ ’ਚ
ਮੰਗਲ ਕਰਕ ’ਚ
ਬੁੱਧ ਮੀਨ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮੀਨ ’ਚ
ਸ਼ਨੀ ਮੀਨ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2082, ਵਿਸਾਖ ਪ੍ਰਵਿਸ਼ਟੇ 11, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 3 (ਵਿਸਾਖ), ਹਿਜਰੀ ਸਾਲ 1446, ਮਹੀਨਾ : ਸ਼ਵਾਲ, ਤਰੀਕ : 24, ਸੂਰਜ ਉਦੇ ਸਵੇਰੇ 5.55 ਵਜੇ, ਸੂਰਜ ਅਸਤ : ਸ਼ਾਮ 6.58 ਵਜੇ (ਜਲੰਧਰ ਟਾਈਮ), ਨਕਸ਼ੱਤਰ : ਧਨਿਸ਼ਠਾ (ਦੁਪਹਿਰ 12.08 ਤਕ) ਅਤੇ ਮਗਰੋਂ ਨਕਸ਼ੱਤਰ ਸ਼ਤਭਿਖਾ, ਯੋਗ : ਸ਼ੁਕਲ (ਸ਼ਾਮ 6.51 ਤੱਕ) ਅਤੇ ਮਗਰੋਂ ਯੋਗ ਬ੍ਰਹਮ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਭਦਰਾ ਰਹੇਗੀ (ਸ਼ਾਮ 4.44 ਤਕ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਦੁਪਹਿਰ 12ਤੋਂ ਡੇਢ ਵਜੇ ਤੱਕ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਧਨ ਰਾਸ਼ੀ ਵਾਲਿਆਂ ਨੂੰ ਵਪਾਰ ਤੇ ਕਾਰੋਬਾਰ 'ਚ ਹੋਵੇਗਾ ਲਾਭ, ਦੇਖੋ ਆਪਣੀ ਰਾਸ਼ੀ
NEXT STORY