ਮੇਖ : ਵਹੀਕਲਸ ਦੀ ਸੇਲ ਪ੍ਰਚੇਜ਼ ਜਾਂ ਉਨ੍ਹਾਂ ਨੂੰ ਡੈਕਟੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਮਾਣ ਸਨਮਾਨ ਦੀ ਪ੍ਰਾਪਤੀ।
ਬ੍ਰਿਖ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਵੱਡੇ ਲੋਕ ਸਾਫਟ, ਕੰਸੀਡ੍ਰੇਟ ਰਹਿਣਗੇ, ਸ਼ਤਰੂ ਵੀ ਕਮਜ਼ੋਰ ਤੇਜਹੀਣ ਰਹਿਣਗੇ।
ਮਿਥੁਨ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਨ ,ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ-ਕੀਰਤਨ ਸੁਣਲ ’ਚ ਜੀਅ ਲੱਗੇਗਾ।
ਕਰਕ : ਸਿਤਾਰਾ ਸਿਹਤ ਲਈ ਕਮਜ਼ੋਰ ਇਸ ਲਈ ਖਾਣਾ-ਪੀਣਾ ਲਿਮਿਟ ’ਚ ਕਰਨਾ ਸਹੀ ਰਹੇਗਾ, ਸਫਰ ਵੀ ਪ੍ਰੇਸ਼ਾਨੀ ਵਾਲਾ ਹੋਵੇਗਾ।
ਸਿੰਘ :ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਸਫਲਤਾ ਸਾਥ ਦੇਵੇਗੀ, ਫੈਮਿਲੀ ਫਰੰਟ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ।
ਕੰਨਿਆ : ਸ਼ਤਰੂ ਨੁਕਸਾਨ ਪਹੁੰਚਾਉਣ ਲਈ ਕੋਈ ਮੌਕਾ ਹੱਥੋਂ ਜਾਣ ਨਾ ਦੇਣਗੇ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਤੁਲਾ : ਜਨਰਲ ਤੌਰ ’ਤੇ ਸਟਰਾਂਗ ਸਿਤਾਰਾ ਆਪ ਦੇ ਕਦਮ ਨੂੰ ਹਰ ਫਰੰਟ ’ਤੇ ਬੜ੍ਹਤ ਵੱਲ ਰੱਖੇਗਾ, ਤੇਜ ਪ੍ਰਭਾਵ ਬਣਿਆ ਰਹੇਗਾ।
ਬ੍ਰਿਸ਼ਚਕ : ਕੋਰਟ ਕਚਹਿਰੀ ’ਚ ਜਾਣ ’ਤੇ ਆਪ ਦਾ ਕਦਮ ਬੜ੍ਹਤ ਵੱਲ ਰਹੇਗਾ, ਆਪ ਜਨਰਲ ਤੌਰ ’ਤੇ ਹਾਵੀ-ਪ੍ਰਭਾਵੀ ਵਿਜਈ ਰਹੋਗੇ।
ਧਨ : ਵੱਡੇ ਲੋਕਾਂ ਨਾਲ ਮੇਲ- ਮਿਲਾਪ ਫਰੂਟ- ਫੁਲ ਰਹੇਗਾ, ਸ਼ਤਰੂ ਵੀ ਆਪ ਅੱਗੇ ਆਪਣੇ ਆਪ ਨੂੰ ਬੇਵੱਸ ਜਿਹਾ ਮਹਿਸੂਸ ਕਰਨਗੇ।
ਮਕਰ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ-ਪਲਾਨਿੰਗ, ਪ੍ਰੋਗਰਾਮਿੰਗ ਵੀ ਲਾਭ ਦੇਵੇਗੀ।
ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਮੀਨ : ਕਿਉਂਕਿ ਸਿਤਾਰਾ ਉਲਝਣਾਂ ਝਮੇਲਿਆਂ ਪੇਚੀਦਗੀਆਂ ਵਾਲਾ ਹੈ, ਇਸ ਲਈ ਕੋਈ ਇੰਪੋਰਟੈਂਟ ਕੰਮ ਹੱਥ ’ਚ ਨਾ ਲੈਣਾ ਸਹੀ ਰਹੇਗਾ।
13 ਅਪ੍ਰੈਲ 2026, ਸੋਮਵਾਰ
ਵਿਸਾਖ ਵਦੀ ਤਿੱਥੀ ਇਕਾਦਸ਼ੀ (13-14 ਮੱਧ ਰਾਤ 1.09 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੀਨ ’ਚ
ਚੰਦਰਮਾ ਕੁੰਭ ’ਚ
ਮੰਗਲ ਮੀਨ ’ਚ
ਬੁੱਧ ਮੀਨ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮੇਖ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਚੇਤ ਪ੍ਰਵਿਸ਼ਟੇ 31 , ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 23 (ਚੇਤ), ਹਿਜਰੀ ਸਾਲ 1447, ਮਹੀਨਾ : ਸ਼ਵਾਲ, ਤਰੀਕ : 24, ਸੂਰਜ ਉਦੇ ਸਵੇਰੇ 6.06 ਵਜੇ, ਸੂਰਜ ਅਸਤ : ਸ਼ਾਮ 6.15 ਵਜੇ (ਜਲੰਧਰ ਟਾਈਮ), ਨਕਸ਼ੱਤਰ : ਧਨਿਸ਼ਠਾ (ਸ਼ਾਮ 4.04 ਤੱਕ) ਅਤੇ ਮਗਰੋਂ ਨਕਸ਼ੱਤਰ ਸ਼ਤਭਿਖਾ, ਯੋਗ :ਸ਼ੁਭ (ਸ਼ਾਮ 5.17 ਤੱਕ) ਅਤੇ ਮਗਰੋਂ ਯੋਗ ਸ਼ੁਕਲ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਵਰੁਥਨੀ ਇਕਾਦਸ਼ੀ ਵਰਤ, ਸ਼੍ਰੀ ਵੱਲਭ ਆਚਾਰਿਆ ਜਯੰਤੀ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
20 ਦਿਨ ਰਵਾਉਣਗੇ 'ਗ੍ਰਹਿਆਂ ਦੇ ਰਾਜਕੁਮਾਰ'! 3 ਰਾਸ਼ੀਆਂ ਲਈ ਸ਼ੁਰੂ ਹੋਇਆ ਬੇਹੱਦ ਮੁਸ਼ਕਲ ਸਮਾਂ
NEXT STORY