ਮੇਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖੋ।
ਬ੍ਰਿਖ : ਕਿਸੇ ਅਫਸਰ ਦੇ ਸਾਫਟ ਰੁਖ ਕਰ ਕੇ ਕਿਸੇ ਸਰਕਾਰੀ ਕੰਮ ’ਚ ਪੈਦਾ ਹੋ ਰਹੀ ਕੋਈ ਬਾਧਾ ਮੁਸ਼ਕਿਲ ਰਸਤੇ ’ਚੋਂ ਹਟ ਸਕਦੀ ਹੈ।
ਮਿਥੁਨ :ਵਪਾਰ ਕਾਰੋਬਾਰ ’ਚ ਲਾਭ, ਕਾਰੋਬਾਰੀ ਟੂਰਿੰਗ, ਪਲਾਨਿੰਗ ਪ੍ਰੋਗਰਾਮਿੰਗ ’ਚ ਨਾ ਸਿਰਫ ਕੋਈ ਬਾਧਾ ਹੀ ਹਟੇਗੀ, ਬਲਕਿ ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਵੀ ਹੋਵੇਗੀ।
ਕਰਕ : ਸਮਾਂ ਸਫਲਤਾ ਦੇਣ, ਪ੍ਰਭਾਵ-ਦਬਦਬਾ ਵਧਾਉਣ ਵਾਲਾ, ਸ਼ਤਰੂ ਵੀ ਕਮਜ਼ੋਰ ਰਹਿਣਗੇ, ਪਰ ਸਿਹਤ ਦੇ ਮਾਮਲੇ ’ਚ ਲਾਪਰਵਾਹ ਨਹੀਂ ਰਹਿਣਾ ਸਹੀ ਰਹੇਗਾ।
ਸਿੰਘ : ਇਰਾਦਿਆਂ ’ਚ ਮਜ਼ਬੂਤੀ ਅਤੇ ਸਫਲਤਾ ਮਿਲੇਗੀ, ਸਕੀਮਾਂ ਪ੍ਰੋਗਰਾਮ ਵੀ ਸਿਰੇ ਚੜ੍ਹਨਗੇ, ਧਾਰਮਿਕ, ਸਮਾਜਿਕ ਕੰਮਾਂ ’ਚ ਰੁਚੀ।
ਕੰਨਿਆ : ਸਿਤਾਰਾ ਪੇਟ ਲਈ ਕਮਜ਼ੋਰ, ਇਸ ਲਈ ਨਾਪ-ਤੋਲ ਕੇ ਖਾਣਾ-ਪੀਣਾ ਸਹੀ ਰਹੇਗਾ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ।
ਤੁਲਾ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜੇ ਕੰਮ ਲਈ ਸੋਚੋਗੇ ਜਾਂ ਮਨ ਬਣਾਓਗੇ, ਉਸ ’ਚ ਸਫਲਤਾ ਮਿਲੇਗਾ।
ਬ੍ਰਿਸ਼ਚਕ : ਮਨ ਕਿਸੇ ਅਣਜਾਣੀ ਪ੍ਰੇਸ਼ਾਨੀ ਕਰ ਕੇ ਉਖੜਿਆ-ਵਿਗੜਿਆ ਰਹੇਗਾ, ਕੋਈ ਵੀ ਨਵਾਂ ਯਤਨ ਹੱਥ ’ਚ ਨਾ ਲਓ।
ਧਨ : ਕਿਸੇ ਧਾਰਮਿਕ ਪ੍ਰੋਗਰਾਮਿੰਗ ਨਾਲ ਜੁੜਨ , ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ।
ਮਕਰ : ਜਾਇਦਾਦੀ ਕੰਮਾਂ ਦੇ ਰਸਤੇ ’ਚ ਪੇਸ਼ ਆ ਰਹੀ ਕੋਈ ਬਾਧਾ ਮੁਸ਼ਕਿਲ ਹਟੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਕੁੰਭ : ਸਟਰਾਂਗ ਸਿਤਾਰਾ ਆਪ ਨੂੰ ਕੰਮਕਾਜੀ ਤੌਰ ’ਤੇ ਹਿੰਮਤੀ-ਉਤਸ਼ਾਹੀ, ਵਿਅਸਤ ਅਤੇ ਐਕਟਿਵ-ਇਫੈਕਟਿਵ ਰੱਖੇਗਾ।
ਮੀਨ : ਮਿੱਟੀ-ਰੇਤਾ-ਬੱਜਰੀ, ਟਿੰਬਰ, ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਚੰਗਾ ਲਾਭ ਦੇਣ ਵਾਲਾ ਹੋ ਸਕਦਾ ਹੈ।
30 ਦਸੰਬਰ 2025, ਮੰਗਲਵਾਰ
ਪੋਹ ਸੁਦੀ ਤਿੱਥੀ ਦਸਮੀ (ਸਵੇਰੇ 7.52 ਤਕ) ਅਤੇ ਮਗਰੋਂ ਇਕਾਦਸ਼ੀ ਜਿਹੜੀ ਕਸ਼ੈਅ ਹੋ ਗਈ ਹੈ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨੁ ’ਚ
ਚੰਦਰਮਾ ਮੇਖ ’ਚ
ਮੰਗਲ ਧਨੁ ’ਚ
ਬੁੱਧ ਧਨੁ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਧਨੁ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਪੋਹ ਪ੍ਰਵਿਸ਼ਟੇ 16, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 9 (ਪੋਹ) ਹਿਜਰੀ ਸਾਲ 1447, ਮਹੀਨਾ : ਰਜਬ, ਤਰੀਕ : 9, ਸੂਰਜ ਉਦੇ ਸਵੇਰੇ 7.30 ਵਜੇ, ਸੂਰਜ ਅਸਤ : ਸ਼ਾਮ 5.30 ਵਜੇ (ਜਲੰਧਰ ਟਾਈਮ), ਨਕਸ਼ੱਤਰ : ਭਰਣੀ (30-31 ਮੱਧ ਰਾਤ 3.59 ਤਕ) ਅਤੇ ਨਕਸ਼ੱਤਰ ਕ੍ਰਿਤਿਕਾ, ਯੋਗ : ਸਿੱਧ (30-31 ਮੱਧ ਰਾਤ 1.02 ਤੱਕ) ਤੇ ਮਗਰੋਂ ਯੋਗ ਸਾਧਿਯ , ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ (ਸ਼ਾਮ 6.27 ਤੋਂ ਲੈ ਕੇ 30-31 ਮੱਧ ਰਾਤ 5.01 ਤੱਕ), ਦਿਸ਼ਾ ਸ਼ੂਲ : ਉਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਵ, ਦਿਵਸ ਅਤੇ ਤਿਉਹਾਰ : ਪੁਤਰਦਾ ਇਕਾਦਾਸ਼ੀ ਵਰਤ (ਸਮਾਰਤ)।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
2026 'ਚ ਇਨ੍ਹਾਂ 3 ਰਾਸ਼ੀਆਂ ਦਾ ਸ਼ੁਰੂ ਹੋਵੇਗਾ 'ਗੋਲਡਨ ਟਾਈਮ' ! ਨਵੇਂ ਸਾਲ ਦੇ ਪਹਿਲੇ ਦਿਨ ਹੀ ਬਣ ਰਿਹਾ ਇਹ...
NEXT STORY