ਮੇਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਦੇਵੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਚਾਹੀਦਾ ਹੈ।
ਬ੍ਰਿਖ : ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਵਾਲਾ ਖਿਆਲ ਰੱਖੋ ਕਿ ਲੈਣ-ਦੇਣ ਕਰਦੇ ਸਮੇਂ ਆਪ ਦੀ ਕੋਈ ਪੇਮੈਂਟ ਕਿਧਰੇ ਫਸ ਨਾ ਜਾਵੇ।
ਮਿਥੁਨ : ਵਪਾਰ ਕਾਰੋਬਾਰ ’ਚ ਲਾਭ ਵਾਲਾ ਸਮਾਂ, ਕਾਰੋਬਾਰੀ ਟੂਰਿੰਗ, ਪਲਾਨਿੰਗ ਪ੍ਰੋਗਰਾਮਿੰਗ ਲਈ ਸਮਾਂ ਬਿਹਤਰ, ਇੱਜ਼ਤਮਾਣ ਦੀ ਪ੍ਰਾਪਤੀ।
ਕਰਕ : ਸਟਰਾਂਗ ਸਿਤਾਰਾ ਆਪ ਨੂੰ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਵੱਡੇ ਲੋਕ ਵੀ ਮਿਹਰਬਾਨ ਅਤੇ ਸਾਫਟ ਰਹਿਣਗੇ।
ਸਿੰਘ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚ ਕੁਝ ਨਾ ਕੁਝ ਬਿਹਤਰੀ ਹੋਵੇਗੀ, ਸ਼ਤਰੂ ਆਪ ਅੱਗੇ ਠਹਿਰਨ ਦੀ ਹਿੰਮਤ ਨਾ ਕਰ ਸਕਣਗੇ।
ਕੰਨਿਆ : ਖਾਣਾ-ਪੀਣਾ ਵੀ ਸੰਭਲ ਸੰਭਾਲ ਕੇ ਕਰੋ, ਕਿਉਂਕਿ ਪੂਰਾ ਪ੍ਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ’ਚ ਕੁਝ ਨਾ ਕੁਝ ਗੜਬੜੀ ਰਹਿਣ ਦਾ ਡਰ।
ਤੁਲਾ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਸਫਲਤਾ ਮਿਲੇਗੀ।
ਬ੍ਰਿਸ਼ਚਕ : ਮਨ ਅਸ਼ਾਂਤ, ਪ੍ਰੇਸ਼ਾਨ, ਡਿਸਟਰਬ ਜਿਹਾ ਰਹੇਗਾ, ਇਸ ਲਈ ਆਪ ਕਿਸੇ ਵੀ ਕੋਸ਼ਿਸ਼ ਨੂੰ ਅੱਗੇ ਨਾ ਵਧਾ ਸਕੋਗੇ।
ਕੁੰਭ : ਸਟਰਾਂਗ ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਵਿਅਸਤ ਅਤੇ ਐਕਟਿਵ ਰੱਖੇਗਾ।
ਧਨ : ਜਨਰਲ ਸਿਤਾਰਾ ਸਟਰਾਂਗ, ਜਿਹੜਾ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਸਕੀਮਾਂ ਪ੍ਰੋਗਰਾਮ ਵੀ ਸਿਰੇ ਚੜ੍ਹਨਗੇ।
ਮਕਰ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਮਾਣ ਸਨਮਾਨ ਦੀ ਪ੍ਰਾਪਤੀ।
ਮੀਨ : ਮਿੱਟੀ-ਰੇਤਾ, ਟਿੰਬਰ ਅਤੇ ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਕਾਰੋਬਾਰੀ ਟੂਰਿੰਗ ਲਾਭ ਦੇਵੇਗੀ।
22 ਮਾਰਚ 2026, ਐਤਵਾਰ
ਚੇਤ ਸੁਦੀ ਤਿੱਥੀ ਚੌਥ (ਰਾਤ 9.17 ਤੱਕ) ਅਤੇ ਮਗਰੋਂ ਤਿੱਥੀ ਪੰਚਮੀ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੀਨ ’ਚ
ਚੰਦਰਮਾ ਮੇਖ ’ਚ
ਮੰਗਲ ਕੁੰਭ ’ਚ
ਬੁੱਧ ਕੁੰਭ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮੀਨ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਚੇਤ ਪ੍ਰਵਿਸ਼ਟੇ 9, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 1 (ਚੇਤ), ਹਿਜਰੀ ਸਾਲ 1447, ਮਹੀਨਾ : ਸ਼ਵਾਲ, ਤਰੀਕ : 2, ਸੂਰਜ ਉਦੇ ਸਵੇਰੇ 6.33 ਵਜੇ, ਸੂਰਜ ਅਸਤ : ਸ਼ਾਮ 6.36 ਵਜੇ (ਜਲੰਧਰ ਟਾਈਮ), ਨਕਸ਼ੱਤਰ : ਭਰਣੀ (ਰਾਤ 10.43 ਤੱਕ) ਅਤੇ ਮਗਰੋਂ ਨਕਸ਼ੱਤਰ ਕ੍ਰਿਤਿਕਾ, ਯੋਗ : ਵੈਧ੍ਰਿਤੀ (ਬਾਅਦ ਦੁਪਹਿਰ 3.42 ਤੱਕ) ਅਤੇ ਮਗਰੋਂ ਯੋਗ ਵਿਸ਼ਕੁੰਭ ਚੰਦਰਮਾ : ਮੇਖ ਰਾਸ਼ੀ ’ਤੇ (22-23 ਮੱਧ ਰਾਤ 4.14 ਤੱਕ) ਅਤੇ ਮਗਰੋਂ ਬ੍ਰਿਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਸ਼੍ਰੀ ਸਿੱਧੀ ਵਿਨਾਯਕ ਚੌਥ ਵਰਤ, ਦਮਨਕ ਚੌਥ, ਰਾਸ਼ਟਰੀ ਸ਼ੱਕ ਸੰਮਤ 1943 ਅਤੇ ਰਾਸ਼ਟਰੀ ਸ਼ਕ ਚੇਤਨਾ ਮਹੀਨਾ ਸ਼ੁਰੂ, ਵਿਸ਼ਵ ਜਲ ਦਿਵਸ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕੀ ਤੁਸੀਂ ਵੀ ਹੋ ਅੜੀਅਲ? ਇਹ 4 ਰਾਸ਼ੀਆਂ ਵਾਲੇ ਹੁੰਦੇ ਹਨ ਸਭ ਤੋਂ ਵੱਧ ਜ਼ਿੱਦੀ
NEXT STORY