ਮੇਖ : ਸਰਕਾਰੀ, ਗੈਰ-ਸਰਕਾਰੀ ਕੰਮਾਂ ’ਚ ਸਫ਼ਲਤਾ ਮਿਲੇਗੀ, ਅਫ਼ਸਰ ਆਪ ਦੇ ਪ੍ਰਤੀ ਸਾਫ਼ਟ-ਸੁਪੋਰਟਿਵ ਅਤੇ ਹਮਦਰਦਾਨਾ ਰੁਖ ਰੱਖਣਗੇ।
ਬ੍ਰਿਖ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਆਪ ਦੀ ਪਲਾਨਿੰਗ ਪ੍ਰੋਗਰਾਮਿੰਗ ’ਚ ਕੁਝ ਨਾ ਕੁਝ ਪੇਸ਼ਕਦਮੀ ਹੋਵੇਗੀ।
ਮਿਥੁਨ : ਸਿਤਾਰਾ ਸਿਹਤ ਖਾਸ ਕਰਕੇ ਪੇਟ ਲਈ ਕਮਜ਼ੋਰ, ਇਸ ਲਈ ਨਾਪ-ਤੋਲ ਕੇ ਖਾਣਾ-ਪੀਣਾ ਕਰਨਾ ਸਹੀ ਰਹੇਗਾ, ਨੁਕਸਾਨ ਪ੍ਰੇਸ਼ਾਨੀਆਂ ਦਾ ਵੀ ਡਰ।
ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫ਼ਲਤਾ ਸਾਥ ਦੇਵੇਗੀ, ਦੋਵੇਂ ਪਤੀ-ਪਤਨੀ ਇਕ ਦੂਜੇ ਦਾ ਲਿਹਾਜ਼ ਕਰਨਗੇ, ਸੁਪੋਰਟ ਕਰਨਗੇ।
ਸਿੰਘ : ਵਧਦੇ ਵੈਰ ਵਿਰੋਧ ਕਰ ਕੇ ਆਪ ਆਪਣੇ ਕਿਸੇ ਵੀ ਪ੍ਰੋਗਰਾਮ ਨੂੰ ਅੱਗੇ ਨਾ ਵਧਾ ਸਕੋਗੇ, ਨੁਕਸਾਨ ਦਾ ਖਤਰਾ ਬਣਿਆ ਰਹੇਗਾ।
ਕੰਨਿਆ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਨਾ ਸਿਰਫ਼ ਕੁਝ ਅੱਗੇ ਹੀ ਵਧੇਗੀ, ਬਲਕਿ ਉਸ ’ਚੋਂ ਰੁਕਾਵਟ ਮੁਸ਼ਕਿਲ ਵੀ ਹਟੇਗੀ।
ਤੁਲਾ : ਜਾਇਦਾਦੀ ਕੰਮਾਂ ਲਈ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ, ਆਪ ਦੀ ਪੈਠ-ਧਾਕ ਵੀ ਵਧੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਸ਼ਚਕ : ਕੰਮਕਾਜੀ ਸਾਥੀ ਆਪ ਦੇ ਪ੍ਰਤੀ ਸਾਫ਼ਟ-ਸੁਪੋਰਟਿਵ ਅਤੇ ਹੈਲਪਿੰਗ ਰੁਖ ਰੱਖਣਗੇ, ਵਿਰੋਧੀ ਆਪ ਅੱਗੇ ਠਹਿਰ ਨਾ ਸਕਣਗੇ।
ਧਨੁ : ਵਪਾਰ ਕਾਰੋਬਾਰ ’ਚ ਲਾਭ, ਕਾਰੋਬਾਰੀ ਟੂਰਿੰਗ ਲਾਭਕਾਰੀ, ਯਤਨ ਕਰਨ ’ਤੇ ਕੋਈ ਕੰਮਕਾਜੀ ਰੁਕਾਵਟ ਮੁਸ਼ਕਿਲ ਹਟੇਗੀ।
ਮਕਰ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫ਼ਲਤਾ ਮਿਲੇਗੀ, ਪਰ ਘਟੀਆ ਲੋਕਾਂ ਤੋਂ ਡਿਸਟਰਬੈਂਸ ਰਹੇਗੀ।
ਕੁੰਭ : ਸਿਤਾਰਾ ਨੁਕਸਾਨ ਵਾਲਾ, ਧਿਆਨ ਰੱਖੋ ਕਿ ਆਪ ਦੀ ਪੇਮੈਂਟ ਕਿਸੇ ਹੇਠ ਨਾ ਫ਼ਸ ਜਾਵੇ, ਸਫ਼ਰ ਵੀ ਟਾਲ ਦਿਓ।
ਮੀਨ : ਲੋਹਾ, ਲੋਹਾ-ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਆਂ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫ਼ਰਟੇਬਲ ਰਹੇਗੀ, ਇੱਜ਼ਤਮਾਣ ਦੀ ਪ੍ਰਾਪਤੀ।
ਅੱਜ ਦਾ ਰਾਸ਼ੀਫਲ
9 ਅਗਸਤ 2025, ਸ਼ਨੀਵਾਰ
ਸਾਉਣ ਸੁਦੀ ਤਿੱਥੀ ਪੁੰਨਿਆ (ਦੁਪਹਿਰ 1.25 ਤੱਕ) ਅਤੇ ਮਗਰੋਂ ਤਿੱਥੀ ਪ੍ਰਤੀਪਦਾ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਮਕਰ ’ਚ
ਮੰਗਲ ਕੰਨਿਆ ’ਚ
ਬੁੱਧ ਕਰਕ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮਿਥੁਨ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਸਾਉਣ ਪ੍ਰਵਿਸ਼ਟੇ 25, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 18 (ਸਾਉਣ), ਹਿਜਰੀ ਸਾਲ 1447, ਮਹੀਨਾ : ਸਫਰ, ਤਰੀਕ : 14, ਸੂਰਜ ਉਦੇ ਸਵੇਰੇ 5.53 ਵਜੇ, ਸੂਰਜ ਅਸਤ : ਸ਼ਾਮ 7.13 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸਾਉਣ (ਬਾਅਦ ਦੁਪਹਿਰ 2.24 ਤੱਕ) ਅਤੇ ਮਗਰੋਂ ਨਕਸ਼ੱਤਰ ਧਨਿਸ਼ਠਾ, ਯੋਗ : ਸੌਭਾਗਿਆ (9-10 ਮੱਧ ਰਾਤ 2.15 ਤੱਕ) ਅਤੇ ਮਗਰੋਂ ਯੋਗ ਸ਼ੋਭਨ, ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ (ਦੁਪਹਿਰ 2.13 ਤੋਂ ਲੈ ਕੇ 8-9 ਮੱਧ ਰਾਤ 1.49 ਤੱਕ, ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸਾਉਣ ਦੀ ਪੁੰਨਿਆ, ਰੱਖੜੀ ਦਾ ਤਿਉਹਾਰ, ਸ਼੍ਰੀ ਗਾਇਤਰੀ ਜਯੰਤੀ, ਸ਼੍ਰੀ ਅਮਰਨਾਥ ਯਾਤਰਾ ਸਮਾਪਤੀ, ਮੇਲਾ ਸ਼੍ਰੀ ਸ਼ੰਕਰਾਚਾਰੀਆ (ਸ੍ਰੀਨਗਰ)।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕਰਕ ਰਾਸ਼ੀ ਵਾਲਿਆਂ ਦੀ ਵਪਾਰ ਤੇ ਕੰਮਕਾਜ ਦੀ ਦਸ਼ਾ ਬਿਹਤਰ, ਦੇਖੋ ਆਪਣੀ ਰਾਸ਼ੀ
NEXT STORY