ਮੇਖ : ਜਾਇਦਾਦੀ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਤੇਜ ਪ੍ਰਭਾਵ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਖ : ਵੱਡੇ ਲੋਕਾਂ ਅਤੇ ਸੱਜਣ ਮਿੱਤਰਾਂ ਨਾਲ ਮੇਲ ਮਿਲਾਪ ਫਰੂਟਫੁਲ ਰਹੇਗਾ, ਧਿਆਨ ਰੱਖੋ ਕਿ ਆਪ ਦਾ ਪੈਰ ਫਿਸਲ ਨਾ ਜਾਵੇ।
ਮਿਥੁਨ : ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ-ਪਲਾਨਿੰਗ ਲਾਭ ਦੇਵੇਗੀ, ਕਿਸੇ ਕਾਰੋਬਾਰੀ ਮੁਸ਼ਕਿਲ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ।
ਕਰਕ : ਵਪਾਰ ਕਾਰੋਬਾਰ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ,ਖੁਸ਼ਦਿਲੀ ਮੂਡ ਕਰ ਕੇ ਆਪ ਨੂੰ ਹਰ ਕੰਮ ਆਸਾਨ ਦਿਸੇਗਾ।
ਸਿੰਘ : ਕਿਉਂਕਿ ਸਿਤਾਰਾ ਉਲਝਣਾਂ, ਪੇਚੀਦਗੀਆਂ ਨੂੰ ਜਗਾਈ ਰੱਖਣ ਵਾਲਾ ਹੈ, ਇਸ ਲਈ ਕਿਸੇ ਵੀ ਇੰਪੋਰਟੈਂਟ ਕੰਮ ਨੂੰ ਹੱਥ ’ਚ ਲੈਣ ਲੈਣ ਤੋਂ ਬਚਣਾ ਚਾਹੀਦਾ ਹੈ।
ਕੰਨਿਆ : ਡ੍ਰਿੰਕਸ, ਕੈਮੀਕਲਸ, ਰੰਗ ਰੋਗਣ, ਥਿੰਦੀਆਂ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਤੁਲਾ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋਕ ਮਿਹਰਬਾਨ ਰਹਿਣਗੇ ਅਤੇ ਆਪ ਦੀ ਗੱਲ ਧੀਰਜ ਅਤੇ ਧਿਆਨ ਨਾਲ ਸੁਣਨਗੇ।
ਬ੍ਰਿਸ਼ਚਕ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਕੁਝ ਅੱਗੇ ਵਧੇਗੀ, ਇਰਾਦਿਆਂ ’ਚ ਮਜ਼ਬੂਤੀ, ਵੈਸੇ ਵੀ ਆਪ ਦਾ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਧਨੁ : ਸਿਤਾਰਾ ਸਿਹਤ ਲਈ ਕਮਜ਼ੋਰ, ਖਾਣ-ਪੀਣ ਸੀਮਾ ’ਚ ਕਰਨਾ ਸਹੀ ਰਹੇਗਾ, ਕਿਸੇ ਦੀ ਜ਼ਿੰਮੇਵਾਰੀ ’ਚ ਵੀ ਨਾ ਫਸੋ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਫੈਮਿਲੀ ਫਰੰਟ ’ਤੇ ਮਿਠਾਸ-ਤਾਲਮੇਲ ਸਦਭਾਅ ਬਣਿਆ ਰਹੇਗਾ, ਸਫਲਤਾ ਸਾਥ ਦੇਵੇਗੀ।
ਕੁੰਭ : ਕਿਸੇ ਪ੍ਰਬਲ ਸ਼ਤਰੂ ਦੇ ਟਕਰਾਵੀ ਰੁਖ ਕਰ ਕੇ ਫਿਕਰ ਪ੍ਰੇਸ਼ਾਨੀ ਵਧੇਗੀ, ਮਨ ਵੀ ਡਰਿਆ ਜਿਹਾ ਰਹੇਗਾ।
ਮੀਨ : ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ, ਤਾਲਮੇਲ ਰੱਖੇਗੀ ਅਤੇ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦਗਾਰ ਬਣੇਗੀ।
4 ਜਨਵਰੀ 2026, ਐਤਵਾਰ
ਮੱਘਰ ਸੁਦੀ ਤਿੱਥੀ ਏਕਮ (ਦੁਪਹਿਰ 12.31 ਤੱਕ) ਅਤੇ ਮਗਰੋਂ ਤਿੱਥੀ ਦੂਜ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨੁ ’ਚ
ਚੰਦਰਮਾ ਮੇਖ ’ਚ
ਮੰਗਲ ਬ੍ਰਿਸ਼ਚਕ ’ਚ
ਬੁੱਧ ਧਨੁ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਧਨੁ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਪੋਹ ਪ੍ਰਵਿਸ਼ਟੇ 21, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 14 (ਕੱਤਕ), ਹਿਜਰੀ ਸਾਲ 1447, ਮਹੀਨਾ : ਜਮਾਦਿ ਉੱਲ ਅੱਵਲ, ਤਰੀਕ : 14, ਸੂਰਜ ਉਦੇ ਸਵੇਰੇ 7.31 ਵਜੇ, ਸੂਰਜ ਅਸਤ : ਸ਼ਾਮ 5.34 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਨਰਵਸ (ਬਾਅਦ ਦੁਪਹਿਰ 3.12 ਤੱਕ) ਅਤੇ ਮਗਰੋਂ ਨਕਸ਼ੱਤਰ ਪੱਖ, ਯੋਗ : ਵੈਧ੍ਰਿਤੀ (4-5 ਮੱਧ ਰਾਤ 1.48 ਤੱਕ) ਅਤੇ ਮਗਰੋਂ ਯੋਗ ਵਿਸ਼ਕੁੰਭ, ਚੰਦਰਮਾ : ਮਿਥੁਨ ਰਾਸ਼ੀ ’ਤੇ (ਸਵੇਰੇ 9.43 ਤੱਕ) ਅਤੇ ਮਗਰੋਂ ਕਰਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੱਛਮ ਤੇ ਨੇਰਿਤਿਯ ਦਿਸ਼ਾ ਲਈ ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਮਾਘ ਵਦੀ ਪੱਖ ਸ਼ੁਰੂ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
5 ਜਨਵਰੀ ਤੋਂ ਇਨ੍ਹਾਂ 5 ਰਾਸ਼ੀਆਂ ਦੀ ਚਮਕੇਗੀ ਕਿਸਮਤ, ਹੋਵੇਗਾ ਪੈਸਾ ਹੀ ਪੈਸਾ
NEXT STORY