ਮੇਖ : ਮਿੱਤਰਾਂ ਅਤੇ ਵੱਡੇ ਲੋਕਾਂ ਨਾਲ ਮੇਲ ਮਿਲਾਪ ਅਤੇ ਉਨ੍ਹਾਂ ਦੀ ਮਦਦ ਨਾਲ ਆਪ ਦਾ ਕੋਈ ਉਲਝਿਆ ਰੁਕਿਆ ਕੰਮ ਸਿਰੇ ਚੜ੍ਹ ਸਕਦਾ ਹੈ।
ਬ੍ਰਿਖ : ਸਿਤਾਰਾ ਆਮਦਨ ਵਾਲਾ ਅਤੇ ਕਾਰੋਬਾਰੀ ਕੰਮ ਸੰਵਾਰਨ ਵਾਲਾ, ਕਾਰੋਬਾਰੀ ਟੂਰਿੰਗ ਵੀ ਲਾਭਕਾਰੀ, ਵੈਸੇ ਵੀ ਆਪ ਹਰ ਪੱਖੋਂ ਹਾਵੀ-ਪ੍ਰਭਾਵੀ ਰਹੋਗੇ।
ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫ਼ਲਤਾ ਸਾਥ ਦੇਵੇਗੀ ਪਰ ਰੇਸ਼ਾ-ਨਜ਼ਲਾ-ਜ਼ੁਕਾਮ ਦੀ ਸ਼ਿਕਾਇਤ ਅਤੇ ਮੌਸਮ ਦੇ ਐਕਸਪੋਜ਼ਰ ਤੋਂ ਬਚਾਅ ਰੱਖੋ।
ਕਰਕ : ਸਿਤਾਰਾ ਨੁਕਸਾਨ ਵਾਲਾ, ਇਸ ਲਈ ਲੈਣ-ਦੇਣ ਦੇ ਕੰਮ ਸੁਚੇਤ ਰਹਿ ਕੇ ਕਰਨਾ ਸਹੀ ਰਹੇਗਾ, ਸਫ਼ਰ ਵੀ ਟਾਲ ਦੇਣਾ ਚਾਹੀਦਾ ਹੈ, ਖਰਚਿਆਂ ਦਾ ਜ਼ੋਰ।
ਸਿੰਘ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫ਼ਰਟੇਬਲ ਰਹੇਗੀ।
ਕੰਨਿਆ : ਰਾਜਕੀ ਕੰਮਾਂ ’ਚ ਪੱਖ ਮਜ਼ਬੂਤ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਫ਼ੈਮਿਲੀ ਫ੍ਰੰਟ ’ਤੇ ਤਣਾਅ ਤਣਾਤਣੀ, ਖਿਚਾਤਣੀ ਰਹਿਣ ਦੀ ਉਮੀਦ।
ਤੁਲਾ : ਜਨਰਲ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ-ਐਕਟਿਵ ਰੱਖੇਗਾ, ਸ਼ਤਰੂ ਵੀ ਕਮਜ਼ੋਰ ਰਹਿਣਗੇ, ਇੱਜ਼ਤ ਮਾਣ ਦੀ ਪ੍ਰਾਪਤੀ।
ਬ੍ਰਿਸ਼ਚਕ : ਪੇਟ ਦੇ ਮਾਮਲੇ ’ਚ ਸੁਚੇਤ ਰਹਿਣਾ ਸਹੀ ਰਹੇਗਾ, ਪਾਣੀ ਦੀ ਵਰਤੋਂ ਸੀਮਾ ’ਚ ਰਹਿ ਕੇ ਕਰੋ, ਕਿਸੇ ਦੇ ਝਾਂਸੇ ’ਚ ਵੀ ਨਾ ਫਸੋ।
ਧਨ : ਵਪਾਰਕ ਅਤੇ ਕੰਮਕਾਜੀ ਦਸ਼ਾ ਸੰਤੋਖਜਨਕ, ਫੈਮਿਲੀ ਫ੍ਰੰਟ ’ਤੇ ਵੀ ਤਾਲਮੇਲ ਸਦਭਾਅ ਬਣਿਆ ਰਹੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਮਕਰ : ਨਾ ਚਾਹੁੰਦੇ ਹੋਏ ਵੀ ਆਪ ਦਾ ਵੈਰ-ਵਿਰੋਧ ਬਣਿਆ ਰਹੇਗਾ, ਜਿਹੜਾ ਵੀ ਯਤਨ ਕਰੋ ਪੂਰੀ ਤਰ੍ਹਾਂ ਸੋਚ ਵਿਚਾਰ ਕੇ ਕਦਮ ਚੁੱਕੋ।
ਕੁੰਭ : ਸੰਤਾਨ ਦੇ ਸਹਿਯੋਗੀ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਆਪ ਨੂੰ ਆਪਣੀ ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ’ਚ ਸਫ਼ਲਤਾ ਮਿਲੇਗੀ।
ਮੀਨ : ਜ਼ਮੀਨੀ ਜਾਇਦਾਦੀ ਕੰਮਾਂ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਮਾਣ-ਸਨਮਾਨ ਦੀ ਪ੍ਰਾਪਤੀ, ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।
2 ਮਈ 2025, ਸ਼ੁੱਕਰਵਾਰ
ਵਿਸਾਖ ਸੁਦੀ ਤਿੱਥੀ ਪੰਚਮੀ (ਸਵੇਰੇ 9.15 ਤੱਕ) ਅਤੇ ਮਗਰੋਂ ਤਿੱਥੀ ਛੱਠ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੇਖ ’ਚ
ਚੰਦਰਮਾ ਮਿਥੁਨ ’ਚ
ਮੰਗਲ ਕਰਕ ’ਚ
ਬੁੱਧ ਮੀਨ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮੀਨ ’ਚ
ਸ਼ਨੀ ਮੀਨ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2082, ਵਿਸਾਖ ਪ੍ਰਵਿਸ਼ਟੇ 20, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 12 (ਵਿਸਾਖ), ਹਿਜਰੀ ਸਾਲ 1446, ਮਹੀਨਾ : ਜ਼ਿਲਕਾਦ, ਤਰੀਕ : 3, ਸੂਰਜ ਉਦੇ ਸਵੇਰੇ 5.46 ਵਜੇ, ਸੂਰਜ ਅਸਤ : ਸ਼ਾਮ 7.04 ਵਜੇ (ਜਲੰਧਰ ਟਾਈਮ), ਨਕਸ਼ੱਤਰ : ਆਰਦਰਾ (ਦੁਪਹਿਰ 1.04 ਤਕ) ਅਤੇ ਮਗਰੋਂ ਨਕਸ਼ੱਤਰ ਪੁਨਰਵਸ, ਯੋਗ : ਧ੍ਰਿਤੀ (2-3 ਮੱਧ ਰਾਤ 3.20 ਤੱਕ) ਅਤੇ ਮਗਰੋਂ ਯੋਗ ਸ਼ੂਲ, ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਆਦਿ ਜਗਤ ਗੁਰੂ ਸ਼੍ਰੀ ਚਾਰਿਆ ਜੈਅੰਤੀ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕੰਨਿਆ ਰਾਸ਼ੀ ਵਾਲਿਆਂ ਨੂੰ ਸਰਕਾਰੀ-ਗੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਦੇਖੋ ਆਪਣੀ ਰਾਸ਼ੀ
NEXT STORY