ਮੇਖ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ।
ਬ੍ਰਿਖ : ਸਿਤਾਰਾ ਪੇਟ ਲਈ ਕਮਜ਼ੋਰ, ਇਸ ਲਈ ਲਿਮਿਟ ’ਚ ਖਾਣਾ-ਪੀਣਾ ਸਹੀ ਰਹੇਗਾ, ਕਿਸੇ ਹੇਠ ਆਪਣੀ ਪੇਮੈਂਟ ਵੀ ਨਾ ਫ਼ਸਣ ਦਿਓ।
ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫ਼ਲਤਾ ਮਿਲੇਗੀ, ਦੋਵੇਂ ਪਤੀ-ਪਤਨੀ ਇਕ ਦੂਜੇ ਦਾ ਲਿਹਾਜ਼ ਕਰਨਗੇ।
ਕਰਕ : ਅਸ਼ਾਂਤ, ਬੇਚੈਨ ਅਤੇ ਅਸਥਿਰ ਮਨ, ਸਥਿਤੀ ਕਰ ਕੇ ਆਪ ਹਰ ਕੰਮ ਨੂੰ ਹੱਥ’ਚ ਲੈਣ ਤੋਂ ਬਚੋਗੇ, ਸਫ਼ਰ ਵੀ ਟਾਲ ਦਿਓ।
ਸਿੰਘ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ, ਆਪ ਦੇ ਕਦਮ ਨੂੰ ਬੜਤ ਵੱਲ ਰੱਖੇਗਾ, ਆਪ ਦਾ ਪ੍ਰਭਾਵ-ਦਬਦਬਾ ਵੀ ਬਣਿਆ ਰਹੇਗਾ।
ਕੰਨਿਆ : ਜਾਇਦਾਦੀ ਕੰਮਾਂ ਨੂੰ ਨਿਪਟਾਉਣ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ, ਮਾਣ ਯਸ਼ ਦੀ ਪ੍ਰਾਪਤੀ।
ਤੁਲਾ : ਕਿਸੇ ਵੱਡੇ ਆਦਮੀ ਦੀ ਮਦਦ ਨਾਲ ਆਪ ਨੂੰ ਆਪਣੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਚ ਸਫ਼ਲਤਾ ਮਿਲੇਗੀ।
ਬ੍ਰਿਸ਼ਚਕ : ਸਿਤਾਰਾ ਧਨ ਲਾਭ ਦੇਣ, ਅਰਥ ਦਸ਼ਾ ਕੰਫ਼ਰਟੇਬਲ ਰੱਖਣ ਵਾਲਾ, ਕਾਰੋਬਾਰੀ ਟੂਰਿੰਗ ਵੀ ਲਾਭ ਦੇਵੇਗੀ, ਮਾਣ-ਸਨਮਾਨ ’ਚ ਵ੍ਰਿਧੀ ਹੋਵੇਗੀ।
ਧਨ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ ਪ੍ਰੋਗਰਾਮਾਂ ’ਚ ਸਫ਼ਲਤਾ ਮਿਲੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਬਚਾਅ ਰੱਖੋ।
ਮਕਰ : ਸਿਤਾਰਾ ਨੁਕਸਾਨ ਵਾਲਾ, ਇਸ ਲਈ ਰੁਪਏ ਪੈਸੇ ਨਾਲ ਜੁੜੇ ਹਰ ਮਾਮਲੇ ’ਚ ਅਹਿਤਿਆਤ ਵਰਤਣੀ ਸਹੀ ਰਹੇਗਾ, ਸਫ਼ਰ ਵੀ ਟਾਲ ਦਿਓ।
ਕੁੰਭ : ਟੀਚਿੰਗ, ਕੋਚਿੰਗ, ਪ੍ਰਿੰਟਿੰਗ, ਪਬਲੀਸ਼ਿੰਗ, ਮੈਡੀਸਨ, ਟੂਰਿਜ਼ਮ, ਕੰਸਲਟੈਂਸੀ ਦੇ ਕੰਮ ਨਾਲ ਜੁੜਿਆ ਹਰ ਕੰਮ ਫਰੂਟਫੁੱਲ ਰਹੇਗਾ।
ਮੀਨ : ਸਰਕਾਰੀ, ਗੈਰ-ਸਰਕਾਰੀ ਕੰਮਾਂ ’ਚ ਸਫ਼ਲਤਾ ਅਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਸ਼ਤਰੂ ਕਮਜ਼ੋਰ ਰਹਿਣਗੇ।
17 ਜਨਵਰੀ 2026, ਸ਼ਨੀਵਾਰ
ਮਾਘ ਵਦੀ ਤਿੱਥੀ ਚੌਦਸ (17-18 ਮੱਧ ਰਾਤ 12.04 ਤੱਕ) ਅਤੇ ਮਗਰੋਂ ਤਿੱਥੀ ਮੱਸਿਆ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਧਨ ’ਚ
ਮੰਗਲ ਮਕਰ ’ਚ
ਬੁੱਧ ਧਨ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮਕਰ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਮਾਘ ਪ੍ਰਵਿਸ਼ਟੇ 4, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 27 (ਪੋਹ), ਹਿਜਰੀ ਸਾਲ 1447, ਮਹੀਨਾ : ਰਜਬ, ਤਰੀਕ : 27, ਸੂਰਜ ਉਦੇ ਸਵੇਰੇ 7.31 ਵਜੇ, ਸੂਰਜ ਅਸਤ : ਸ਼ਾਮ 5.45 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੂਲਾ (ਸਵੇਰੇ 8.12 ਤੱਕ) ਅਤੇ ਮਗਰੋਂ ਪੁਰਵਾ ਖਾੜਾ, ਯੋਗ : ਵਿਆਘਾਤ (ਰਾਤ 9.18 ਤੱਕ) ਅਤੇ ਮਗਰੋਂ ਯੋਗ ਹਰਸ਼ਣ, ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਸਵੇਰੇ 8.12 ਤੱਕ ਜੰਮੇ ਬੱਚੇ ਨੂੰ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ (ਸਵੇਰੇ 11.13 ਤੱਕ), ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
18 ਜਨਵਰੀ ਦਾ ਦਿਨ ਹੈ ਬਹੁਤ ਖਾਸ; ਇਨ੍ਹਾਂ 5 ਰਾਸ਼ੀਆਂ ਦੀ ਬਦਲੇਗੀ ਕਿਸਮਤ, ਹੋਵੇਗਾ ਪੈਸਾ ਹੀ ਪੈਸਾ
NEXT STORY