ਮੇਖ : ਖਰਚਿਆਂ ਕਰਕੇ ਅਰਥ ਦਸ਼ਾ ਕੁਝ ਤੰਗ ਰਹਿ ਸਕਦੀ ਹੈ, ਧਿਆਨ ਰੱਖੋ ਕਿ ਲੈਣ-ਦੇਣ ਦੇ ਕੰਮ ਨਿਪਟਾਉਂਦੇ ਸਮੇਂ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ।
ਬ੍ਰਿਖ : ਸਿਤਾਰਾ ਧਨ ਲਾਭ ਵਾਲਾ , ਕਾਰੋਬਾਰੀ ਦਸ਼ਾ ਕੰਫਰਟੇਬਲ ਰਹੇਗੀ, ਕੰਮਕਾਜੀ ਟੂਰਿੰਗ ਪ੍ਰੋਗਰਾਮਿੰਗ ਅਤੇ ਪਲਾਨਿੰਗ ਵੀ ਚੰਗਾ ਨਤੀਜਾ ਦੇਵੇਗੀ, ਜਨਰਲ ਹਾਲਾਤ ਬਿਤਰ ਰਹਿਣਗੇ।
ਮਿਥੁਨ : ਰਾਜਕੀ ਕੰਮਾਂ ’ਚ ਸਫਲਤਾ ਤਾਂ ਮਿਲੇਗੀ ਪਰ ਜ਼ੋਰ ਜ਼ਿਅਾਦਾ ਲਗਾਉਣਾ ਪਵੇਗਾ, ਅਾਪਣੀ ਉਛਲ ਕੂਦ ਦੇ ਬਾਵਜੂਦ ਵੀ ਸ਼ਤਰੂ ਅਾਪ ਦਾ ਕੁਝ ਵਿਗਾੜ ਨਾ ਸਕਣਗੇ।
ਕਰਕ : ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਅਾਪ ਨੂੰ ਹਰ ਫ੍ਰੰਟ ’ਤੇ ਦੂਜਿਅਾਂ ’ਤੇ ਹਾਵੀ-ਪ੍ਰਭਾਵੀ -ਵਿਜਈ ਰੱਖੇਗਾ, ਤੇਜ਼ ਪ੍ਰਭਾਵ-ਦਬਦਬਾ ਵੀ ਬਣਿਅਾ ਰਹੇਗਾ।
ਸਿੰਘ : ਪੂਰੀ ਸੰਭਾਲ ਅਤੇ ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ’ਚ ਕੁਝ ਨਾ ਕੁਝ ਗੜਬੜੀ ਜ਼ਰੂਰ ਰਹੇਗੀ,ਕਿਸੇ ਦੀ ਜ਼ਿੰਮੇਵਾਰੀ ’ਚ ਵੀ ਨਾ ਫਸੋ।
ਕੰਨਿਆ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਸੋਚ ਵਿਚਾਰ ਕਰੋਗੇ, ਉਸ ’ਚ ਕੁਝ ਨਾ ਕੁਝ ਸਫਲਤਾ ਜ਼ਰੂਰ ਮਿਲੇਗੀ, ਭਾਵੇਂ ਅਾਪ ਤੋਂ ਘਟ ਹੀ ਮਿਲੇ।
ਤੁਲਾ : ਮਨ ਕੁਝ ਡਰਿਅਾ-ਡਰਿਅਾ ਅਤੇ ਡਾਂਵਾਡੋਲ ਜਿਹਾ ਰਹੇਗਾ, ਇਸ ਲਈ ਅਾਪ ਕਿਸੇ ਵੀ ਕੰਮ ਜਾਂ ਪ੍ਰੋਗਰਾਮ ਨੂੰ ਹੱਥ ’ਚ ਲੈਣ ਦੀ ਹਿੰਮਤ ਨਾ ਕਰ ਸਕੋਗੇ।
ਬ੍ਰਿਸ਼ਚਕ : ਭੱਜਦੌੜ ਕਰਨ ’ਤੇ ਅਾਪ ਅਾਪਣੀ ਪਲਾਨਿੰਗ-ਪ੍ਰੋਗਰਾਮਿੰਗ ਨੂੰ ਕੁਝ ਅੱਗੇ ਵਧਾ ਸਕੋਗੇ, ਮਾਣ-ਸਨਮਾਨ ਦੀ ਪ੍ਰਾਪਤੀ।
ਧਨ : ਪ੍ਰਾਪਰਟੀ ਦੇ ਕੰਮਾਂ ਲਈ ਅਾਪ ਦੇ ਯਤਨ ਚੰਗਾ ਨਤੀਜਾ ਦੇ ਸਕਦੇ ਹਨ, ਸ਼ਤਰੂ ਅਾਪ ਅੱਗੇ ਟਿਕ ਨਾ ਸਕਣਗੇ, ਅਰਥ ਦਸ਼ਾ ਵੀ ਠੀਕ-ਠਾਕ ਰਹੇਗੀ।
ਮਕਰ : ਸਟ੍ਰਾਂਗ ਸਿਤਾਰਾ ਅਾਪ ਨੂੰ ਹਿੰਮਤੀ -ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਵਿਅਸਤ ਅਤੇ ਅੈਕਟਿਵ ਰੱਖੇਗਾ, ਸ਼ਤਰੂ ਕੰਮਜ਼ੋਰ ਰਹਿਣਗੇ।
ਕੁੰਭ : ਟੀਚਿੰਗ, ਕੋਚਿੰਗ, ਪਬਲੀਸ਼ਿੰਗ, ਟੂਰਿਜ਼ਮ, ਕੰਸਲਟੈਂਸੀ, ਮੈਡੀਸਨ ਦਾ ਕੰਮ ਕਰਨ ਵਾਲਿਅਾਂ ਨੂੰ ਅਾਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।
ਮੀਨ : ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ , ਕੋਸ਼ਿਸ਼ਾਂ-ਪ੍ਰੋਗਰਾਮਾਂ ’ਚ ਵਿਜੇ ਮਿਲੇਗੀ ਪਰ ਅਾਪਣੇ ਗੁੱਸੇ ’ਤੇ ਜ਼ਬਤ ਰੱਖਣਾ ਸਹੀ ਰਹੇਗਾ।
7 ਅਕਤੂਬਰ 2025, ਮੰਗਲਵਾਰ
ਅੱਸੂ ਸੁਦੀ ਤਿੱਥੀ ਪੁੰਨਿਆ (ਸਵੇਰੇ 9.18 ਤੱਕ) ਅਤੇ ਮਗਰੋਂ ਤਿਥੀ ਏਕਮ (ਜਿਹੜੀ ਕਸ਼ੈਅ ਹੋ ਗਈ ਹੈ)।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਮੀਨ ’ਚ
ਮੰਗਲ ਤੁਲਾ ’ਚ
ਬੁੱਧ ਤੁਲਾ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਅੱਸੂ ਪ੍ਰਵਿਸ਼ਟੇ 22, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 15 (ਅੱਸੂ), ਹਿਜਰੀ ਸਾਲ 1447, ਮਹੀਨਾ : ਰਬਿ-ਉਲਸਾਨੀ, ਤਰੀਕ : 14 , ਸੂਰਜ ਉਦੇ ਸਵੇਰੇ 6.29 ਵਜੇ, ਸੂਰਜ ਅਸਤ : ਸ਼ਾਮ 6.01 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੇਵਤੀ (7-8 ਮੱਧ ਰਾਤ 1.28 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਵਨੀ, ਯੋਗ : ਧਰੁਵ (ਸਵੇਰੇ 9.31 ਤੱਕ) ਅਤੇ ਮਗਰੋਂ ਵਿਅਾਘਾਤ, ਚੰਦਰਮਾ : ਮੀਨ ਰਾਸ਼ੀ ’ਤੇ (7-8 ਮੱਧ ਰਾਤ 1.28 ਤੱਕ) ਅਤੇ ਮਗਰੋਂ ਮੇਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (7-8 ਮੱਧ ਰਾਤ 1.28 ਤੱਕ), 7-8 ਮੱਧ ਰਾਤ 1.28 ਤਕ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਅਤੇ ਮਗਰੋਂ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ :ਉਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ ਪੁਰਬ, ਦਿਵਸ ਅਤੇ ਤਿਓਹਾਰ : ਅੱਸੂ ਪੁੰਨਿਅਾ (ਸਨਾਨ ਦਾਨ ਅਾਦਿ ਕੰਮਾਂ ਲਈ), ਮਹਾਰਿਸ਼ੀ ਵਾਲਮੀਕਿ ਜੈਅੰਤੀ, ਕੱਤਕ ਸਨਾਨ ਨਿਯਮ ਅਾਦਿ ਸ਼ੁਰੂ, ਸ਼੍ਰੀ ਪਰਾਸ਼ਰ ਜੈਅੰਤੀ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਬਾਬਾ ਵੇਂਗਾ ਦੀ ਵੱਡੀ ਭਵਿੱਖਬਾਣੀ; ਇਨ੍ਹਾਂ ਰਾਸ਼ੀਆਂ ਲਈ ਖੁੱਲ੍ਹੇਗਾ ਕੁਬੇਰ ਦਾ ਖਜ਼ਾਨਾ, ਹੋ ਜਾਵੇਗਾ ਪੈਸਾ...
NEXT STORY