ਮੇਖ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਇਰਾਦਿਆਂ ’ਚ ਮਜ਼ਬੂਤੀ, ਤੇਜ ਪ੍ਰਭਾਵ ਬਣਿਆ ਰਹੇਗਾ।
ਬ੍ਰਿਖ : ਜ਼ਮੀਨੀ ਕੰਮਾਂ ਲਈ ਆਪ ਜਿਹੜੀ ਭੱਜਦੌੜ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਮਿਥੁਨ : ਕੰਮਕਾਜੀ ਵਿਅਸਤਤਾ, ਭੱਜਦੌੜ ਰਹੇਗੀ, ਦੁਸ਼ਮਣ ਚਾਹ ਕੇ ਵੀ ਆਪ ਦਾ ਕੁਝ ਵਿਗਾੜ ਨਾ ਸਕਣਗੇ, ਜਨਰਲ ਹਾਲਾਤ ਵੀ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਕਰਕ : ਸਿਤਾਰਾ ਆਮਦਨ ਲਈ ਚੰਗਾ, ਕਾਰੋਬਾਰੀ ਟੂਰਿੰਗ-ਪ੍ਰੋਗਰਾਮਿੰਗ ਸਫਲ ਰਹੇਗੀ, ਕੰਮਕਾਜੀ ਸਾਥੀ ਵੀ ਆਪ ਨਾਲ ਸਹਿਯੋਗ ਕਰਨਗੇ।
ਸਿੰਘ : ਵਪਾਰ ਅਤੇ ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ ’ਚ ਸਫਲਤਾ ਮਿਲੇਗੀ, ਵੈਸੇ ਠੰਡੀਆਂ ਵਸਤਾਂ ਦੀ ਵਰਤੋਂ ਘੱਟ ਹੀ ਕਰੋ।
ਕੰਨਿਆ : ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਮਾਣ-ਸਨਮਾਨ ਬਣਿਆ ਰਹੇਗਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।
ਤੁਲਾ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਰੁਕਾਵਟ ਮੁਸ਼ਕਲ ਹਟੇਗੀ, ਕੰਮਕਾਜੀ ਤੌਰ ’ਤੇ ਆਪ ਐਕਟਿਵ ਰਹੋਗੇ।
ਬ੍ਰਿਸ਼ਚਕ : ਜਿਹੜੇ ਵੀ ਕੰਮ ਲਈ ਯਤਨ ਕਰੋਗੇ, ਉਹ ਹੋ ਜਾਵੇਗਾ, ਵਿਰੋਧੀ ਵੀ ਆਪ ਦੀ ਪਕੜ ਹੇਠ ਰਹਿਣਗੇ, ਵੱਡੇ ਲੋਕਾਂ ’ਚ ਆਪ ਦੀ ਪੈਠ-ਧਾਕ ਬਣੀ ਰਹੇਗੀ।
ਧਨ : ਧਾਰਮਿਕ ਕੰਮਾਂ ’ਚ ਰੁਚੀ, ਇਰਾਦਿਆਂ ’ਚ ਮਜ਼ਬੂਤੀ, ਆਪ ਦਾ ਪ੍ਰਭਾਵ -ਦਬਦਬਾ ਬਣਿਆ ਰਹੇਗਾ, ਅਰਥ ਦਸ਼ਾ ਠੀਕ, ਜਨਰਲ ਹਾਲਾਤ ਅਨੁਕੂਲ ਚੱਲਣਗੇ।
ਮਕਰ : ਸਿਤਾਰਾ ਸਿਹਤ ਲਈ ਕਮਜ਼ੋਰ, ਹੱਦ ’ਚ ਖਾਣਾ-ਪੀਣਾ ਸਹੀ ਰਹੇਗਾ, ਉਧਾਰੀ ’ਚ ਫਸਣ ਤੋਂ ਵੀ ਬਚਣਾ ਸਹੀ ਰਹੇਗਾ, ਸਫਰ ਵੀ ਨਾ ਕਰੋ।
ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਫੈਮਿਲੀ ਫਰੰਟ ’ਤੇ ਕੁਝ ਨਾ ਕੁਝ ਪ੍ਰੇਸ਼ਾਨੀ ਰਹੇਗੀ।
ਮੀਨ : ਧਿਆਨ ਰੱਖੋ ਕਿ ਦੁਸ਼ਮਣ ਆਪ ਦੀ ਸਾਰੀ ਪਲਾਨਿੰਗ ਨੂੰ ਅਪਸੈੱਟ ਨਾ ਕਰ ਦੇਵੇ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
3 ਫਰਵਰੀ 2026, ਮੰਗਲਵਾਰ
ਮਾਘ ਸੁਦੀ ਤਿੱਥੀ ਪੁੰਨਿਆ (3-4 ਫਰਵਰੀ ਮੱਧ ਰਾਤ 3.37 ਤੱਕ) ਅਤੇ ਮਗਰੋਂ ਤਿੱਥੀ ਤ੍ਰਿਤੀਆ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਕਰਕ ’ਚ
ਮੰਗਲ ਮਕਰ ’ਚ
ਬੁੱਧ ਮਕਰ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮਕਰ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਮਾਘ ਪ੍ਰਵਿਸ਼ਟੇ 21, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 14 (ਮਾਘ) ਹਿਜਰੀ ਸਾਲ 1447, ਮਹੀਨਾ : ਸ਼ਬਾਨ, ਤਰੀਕ : 12, ਸੂਰਜ ਉਦੇ ਸਵੇਰੇ 7.23 ਵਜੇ, ਸੂਰਜ ਅਸਤ : ਸ਼ਾਮ 5.58 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੱਖ (ਰਾਤ 11.57 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ, ਯੋਗ : ਪ੍ਰੀਤੀ (ਸਵੇਰੇ 10.17 ਤੱਕ) ਅਤੇ ਮਗਰੋਂ ਯੋਗ ਆਯੁਸ਼ਮਾਨ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਭੱਦਰਾ ਰਹੇਗੀ (ਸ਼ਾਮ 4.46 ਤੱਕ) ਰਾਤ 11.56 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸ਼ਾਮ ਸਾਢੇ 4 ਤੋਂ 6 ਵਜੇ ਤੱਕ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
6 ਫਰਵਰੀ ਨੂੰ ਖੁੱਲ੍ਹਣਗੇ ਕਿਸਮਤ ਦੇ ਤਾਲੇ, ਇਨ੍ਹਾਂ 3 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ
NEXT STORY