ਮੇਖ : ਸਿਤਾਰਾ ਸਿਹਤ ਲਈ ਕਮਜ਼ੋਰ, ਡਿੱਗਣ-ਫਿਸਲਣ ਅਤੇ ਸੱਟ ਲੱਗਣ ਦਾ ਵੀ ਡਰ ਰਹੇਗਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਬ੍ਰਿਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜਾ ਵੀ ਯਤਨ ਕਰੋ ਪੂਰਾ ਜ਼ੋਰ ਲਗਾ ਕੇ ਹੀ ਕਰੋ, ਫੈਮਿਲੀ ਫਰੰਟ ’ਤੇ ਪ੍ਰੇਸ਼ਾਨੀ ਅਤੇ ਤਣਾਤਣੀ ਬਣੀ ਰਹਿ ਸਕਦੀ ਹੈ।
ਮਿਥੁਨ : ਵਿਰੋਧੀਆਂ ਤੋਂ ਫਾਸਲਾ ਬਣਾ ਕੇ ਰੱਖੋ, ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਦਾ ਕੋਈ ਨਾ ਕੋਈ ਬਹਾਨਾ ਭਾਲਦੇ ਰਹਿਣਗੇ।
ਕਰਕ : ਸੋਚ ਵਿਚਾਰ ’ਚ ਨੈਗੇਟਿਵਿਟੀ ਪ੍ਰਭਾਵੀ ਰਹੇਗੀ, ਜਿਸ ਕਰ ਕੇ ਆਪ ਕੋਈ ਵੀ ਕੰਮ ਅੱਗੇ ਵਧਾਉਣ ਦੀ ਹਿੰਮਤ ਨਾ ਕਰ ਸਕੋਗੇ।
ਸਿੰਘ : ਕਿਉਂਕਿ ਸਿਤਾਰਾ ਕਮਜ਼ੋਰ ਹੈ, ਇਸ ਲਈ ਕੋਈ ਵੀ ਅਦਾਲਤੀ ਕੰਮ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ, ਮਨ ਵੀ ਟੈਂਸ ਜਿਹਾ ਰਹੇਗਾ।
ਕੰਨਿਆ : ਹਲਕੀ ਸੋਚ ਅਤੇ ਨੇਚਰ ਵਾਲੇ ਸਾਥੀਆਂ ਤੋਂ ਫਾਸਲਾ ਰੱਖਣਾ ਸਹੀ ਰਹੇਗਾ, ਵੈਸੇ ਉਨ੍ਹਾਂ ਨਾਲ ਨੇੜਤਾ ਨਾ ਰੱਖਣੀ ਸਹੀ ਰਹੇਗੀ।
ਤੁਲਾ : ਕਾਰੋਬਾਰੀ ਲੈਣ-ਦੇਣ ਦੇ ਕੰਮ ਕਰਦੇ ਸਮੇਂ ਅਹਿਤਿਆਤ ਰੱਖੋ ਤਾਂ ਜੋ ਆਪ ਦੀ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ।
ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਸੰਤੋਖਜਨਕ ਪਰ ਆਪ ਕੋਈ ਵੀ ਕੋਸ਼ਿਸ਼ ਪੂਰੇ ਜ਼ੋਰ ਅਤੇ ਉਤਸ਼ਾਹ ਨਾਲ ਨਾ ਕਰ ਸਕੋਗੇ।
ਧਨ : ਧਿਆਨ ਰੱਖੋ ਕਿ ਉਲਝਣਾਂ-ਝਮੇਲਿਆਂ ਦੇ ਕਾਰਨ ਆਪ ਦਾ ਕੋਈ ਬਣਿਆ ਬਣਾਇਆ ਕੰਮ ਉਖੜ-ਵਿਗੜ ਨਾ ਜਾਵੇ, ਸਫਰ ਵੀ ਨਾ ਕਰੋ।
ਮਕਰ : ਮਿੱਟੀ, ਰੇਤਾ-ਬੱਜਰੀ, ਟਿੰਬਰ ਅਤੇ ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।
ਕੁੰਭ : ਧਿਆਨ ਰੱਖੋ ਕਿ ਕੋਈ ਬਣਿਆ ਬਣਾਇਆ ਸਰਕਾਰੀ ਕੰਮ ਉਖੜ-ਵਿਗੜ ਨਾ ਜਾਵੇ, ਅਫਸਰ ਵੀ ਬੇਧਿਆਨੀ ਨਾਲ ਆਪ ਦੀ ਗੱਲ ਸੁਣਨਗੇ।
ਮੀਨ : ਬੇਕਾਰ ਕੰਮਾਂ ਵੱਲ ਭਟਕਦੇ ਮਨ ’ਤੇ ਜ਼ਬਤ ਰੱਖਣਾ ਸਹੀ ਰਹੇਗਾ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
20 ਨਵੰਬਰ 2025, ਵੀਰਵਾਰ
ਮੱਘਰ ਵਦੀ ਤਿੱਥੀ ਮੱਸਿਆ (ਦੁਪਹਿਰ 12.17 ਤਕ)ਅਤੇ ਮਗਰੋਂ ਤਿੱਥੀ ਏਕਮ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਬ੍ਰਿਸ਼ਚਕ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਕਰਕ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਮੱਘਰ ਪ੍ਰਵਿਸ਼ਟੇ 5, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 29 (ਕੱਤਕ), ਹਿਜਰੀ ਸਾਲ 1447, ਮਹੀਨਾ : ਜਮਾਦਿ ਉੱਲ ਅੱਵਲ, ਤਰੀਕ : 28, ਸੂਰਜ ਉਦੇ ਸਵੇਰੇ 7.03 ਵਜੇ, ਸੂਰਜ ਅਸਤ : ਸ਼ਾਮ 5.23 ਵਜੇ (ਜਲੰਧਰ ਟਾਈਮ), ਨਕਸ਼ੱਤਰ : ਵਿਸ਼ਾਖਾ (ਸਵੇਰੇ 10.59 ਤਕ) ਅਤੇ ਮਗਰੋਂ ਨਕਸ਼ੱਤਰ ਅਨੁਰਾਧਾ, ਯੋਗ : ਸ਼ੌਭਨ (ਸਵੇਰੇ 9.53 ਤਕ) ਅਤੇ ਮਗਰੋਂ ਯੋਗ ਅਤਿਗੰਡ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਮੱਘਰ ਮੱਸਿਆ (ਸਨਾਨਦਾਨ ਆਦਿ ਕੰਮਾਂ ਲਈ)।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੀਨ ਰਾਸ਼ੀ ਵਾਲਿਆਂ ਲਈ ਕਿਸੇ ’ਤੇ ਜ਼ਿਆਦਾ ਭਰੋਸਾ ਕਰਨਾ ਵੀ ਸਹੀ ਰਹੇਗਾ, ਦੇਖੋ ਆਪਣੀ ਰਾਸ਼ੀ
NEXT STORY