ਮੇਖ : ਸਿਤਾਰਾ ਧਨ ਲਾਭ ਵਾਲਾ, ਯਤਨ ਕਰਨ ’ਤੇ ਕੋਈ ਕਾਰੋਬਾਰੀ ਰੁਕਾਵਟ ਮੁਸ਼ਕਿਲ ਹਟੇਗੀ, ਕਾਰੋਬਾਰੀ ਟੂਰਿੰਗ-ਪ੍ਰੋਗਰਾਮਿੰਗ-ਪਲਾਨਿੰਗ ਵੀ ਲਾਭ ਦੇਵੇਗੀ।
ਬ੍ਰਿਖ : ਕਾਰੋਬਾਰੀ ਕੰਮਾਂ ਦੀ ਦਸ਼ਾ ਉਤਮ, ਸਫ਼ਲਤਾ ਸਾਥ ਦੇਵੇਗੀ, ਮਨ ਸੈਰ ਸਫ਼ਰ ਲਈ ਰਾਜ਼ੀ ਰਹੇਗਾ, ਪਾਜ਼ੇਟਿਵ ਸੋਚ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗੀ।
ਮਿਥੁਨ : ਕਿਉਂਕਿ ਸਿਤਾਰਾ ਉਲਝਣਾਂ ਵਾਲਾ ਹੈ, ਇਸ ਲਈ ਨਾ ਤਾਂ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਲੈਣ-ਦੇਣ ਦੇ ਕੰਮਾਂ ’ਚ ਲਾਪਰਵਾਹੀ ਵਰਤੋ।
ਕਰਕ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਟੂਰਿਜ਼ਮ, ਕੰਸਲਟੈਂਸੀ, ਹੋਟਲਿੰਗ, ਲਿਕਰ ਆਦਿ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫ਼ਰਟੇਬਲ ਰਹੇਗੀ।
ਸਿੰਘ : ਕਿਸੇ ਅਫ਼ਸਰ ਜਾਂ ਵੱਡੇ ਆਦਮੀ ਦਾ ਹੈਲਪਿੰਗ ਰੁਖ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦਗਾਰ ਹੋਵੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਕੰਨਿਆ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਅਰਥ ਦਸ਼ਾ ਸੁਖਦ ਰਹੇਗੀ।
ਤੁਲਾ : ਕਿਉਂਕਿ ਸਿਤਾਰਾ ਪੇਟ ਲਈ ਕਮਜ਼ੋਰ ਹੈ, ਇਸਲਈ ਖਾਣ-ਪੀਣ ’ਚ ਸੁਚੇਤ ਰਹਿਣਾ ਸਹੀ ਰਹੇਗਾ, ਸਫ਼ਰ ਵੀ ਟਾਲ ਦੇਣਾ ਸਹੀ ਰਹੇਗਾ।
ਬ੍ਰਿਸ਼ਚਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ, ਜਿਹੜੇ ਕੰਮ ਲਈ ਮਨ ਬਣਾਓਗੇ, ਉਸ ’ਚ ਸਫ਼ਲਤਾ ਮਿਲੇਗੀ, ਤਬੀਅਤ ’ਚ ਜ਼ਿੰਦਾਦਿਲੀ ਰਹੇਗੀ।
ਧਨ : ਡਿਸਟਰਬ, ਅਸ਼ਾਂਤ, ਟੈਂਸ ਮਨ ਅਤੇ ਟੁਟਦੇ ਮਨੋਬਲ ਕਰਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦਾ ਹੌਸਲਾ ਨਾ ਰੱਖ ਸਕੋਗੇ।
ਮਕਰ : ਸੰਤਾਨ ਦੇ ਸਹਿਯੋਗੀ ਅਤੇ ਸੁਪੋਰਟਿਵ ਰੁਖ ਕਰਕੇ ਆਪ ਦੀ ਕੋਈ ਦੇਰ ਤੋਂ ਚਲੀ ਆ ਰਹੀ ਸਮੱਸਿਆ ਹੱਲ ਹੋਣ ਦੇ ਨੇੜੇ ਪਹੁੰਚ ਸਕਦੀ ਹੈ।
ਕੁੰਭ : ਜ਼ਮੀਨੀ ਜਾਇਦਾਦੀ ਕੰਮਾਂ ਲਈ ਆਪ ਦੀ ਭੱਜਦੌੜ ਅਤੇ ਯਤਨ ਚੰਗਾ ਨਤੀਜਾ ਦੇ ਸਕਦੇ ਹਨ, ਤੇਜ ਪ੍ਰਭਾਵ ਬਣਿਆ ਰਹੇਗਾ।
ਮੀਨ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ।
11 ਅਕਤੂਬਰ 2025, ਸ਼ਨੀਵਾਰ
ਕੱਤਕ ਵਦੀ ਤਿੱਥੀ ਪੰਚਮੀ (ਸ਼ਾਮ 4.44 ਤਕ) ਅਤੇ ਮਗਰੋਂ ਤਿੱਥੀ ਛੱਠ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਤੁਲਾ ’ਚ
ਬੁੱਧ ਤੁਲਾ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਅੱਸੂ ਪ੍ਰਵਿਸ਼ਟੇ 26, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 19 (ਅੱਸੂ), ਹਿਜਰੀ ਸਾਲ 1447, ਮਹੀਨਾ : ਰਬਿ-ਉਲਸਾਨੀ, ਤਰੀਕ : 18, ਸੂਰਜ ਉਦੇ ਸਵੇਰੇ 6.32 ਵਜੇ, ਸੂਰਜ ਅਸਤ : ਸ਼ਾਮ 5.57 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੋਹਿਣੀ (ਬਾਅਦ ਦੁਪਹਿਰ 3.20 ਤਕ) ਅਤੇ ਮਗਰੋਂ ਨਕਸ਼ੱਤਰ ਮ੍ਰਿਗਸ਼ਿਰ, ਯੋਗ : ਵਿਅਤੀਪਾਤ (ਦੁਪਹਿਰ 2.07 ਤਕ) ਅਤੇ ਮਗਰੋਂ ਯੋਗ ਵਰਿਆਨ, ਚੰਦਰਮਾ : ਬ੍ਰਿਖ ਰਾਸ਼ੀ ’ਤੇ (11-12 ਮੱਧ ਰਾਤ 2.25 ਤਕ) ਅਤੇ ਮਗਰੋਂ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤਕ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕੁੰਭ ਰਾਸ਼ੀ ਵਾਲਿਆਂ ਨੂੰ ਕੋਰਟ ਕਚਹਿਰੀ ਨਾਲ ਜੁੜੇ ਕੰਮਾਂ 'ਚ ਸਫ਼ਲਤਾ ਮਿਲੇਗੀ, ਦੇਖੋ ਆਪਣੀ ਰਾਸ਼ੀ
NEXT STORY