ਮੇਖ : ਸਿਤਾਰਾ ਬਾਅਦ ਦੁਪਹਿਰ ਤੱਕ ਬਿਹਤਰ, ਜਿਹੜਾ ਹਰ ਫਰੰਟ ’ਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ ਪਰ ਬਾਅਦ ’ਚ ਆਪਣੇ-ਆਪ ਨੂੰ ਪੰਗਿਆਂ ਤੋਂ ਬਚਾ ਕੇ ਰੱਖਣਾ ਸਹੀ ਰਹੇਗਾ।
ਬ੍ਰਿਖ : ਜਨਰਲ ਸਿਤਾਰਾ ਸਟਰਾਂਗ, ਹਰ ਕੰਮ ਲਈ ਆਪ ਦੀ ਕੋਸ਼ਿਸ਼ਾਂ ਚੰਗਾ ਨਤੀਜਾ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ ਰਹੇਗਾ।
ਮਿਥੁਨ : ਬਾਅਦ ਦੁਪਹਿਰ ਤੱਕ ਆਪ-ਆਪਣੇ ਕੰਮਾਂ ਪ੍ਰੋਗਰਾਮਾਂ ਨੂੰ ਜੋਸ਼ ਉਤਸ਼ਾਹ ਨਾਲ ਨਿਪਟਾਉਣ ਦੀ ਇੱਛਾ ਸ਼ਕਤੀ ਰੱਖੋਗੇ, ਫਿਰ ਬਾਅਦ ’ਚ ਸਮਾਂ ਸਫਲਤਾ ਵਾਲਾ।
ਕਰਕ : ਸਿਤਾਰਾ ਬਾਅਦ ਦੁਪਹਿਰ ਤੱਕ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਫਿਰ ਬਾਅਦ ’ਚ ਆਪ ਹਿੰਮਤੀ, ਉਤਸ਼ਾਹੀ ਬਣੇ ਰਹੋਗੇ।
ਸਿੰਘ : ਸਿਤਾਰਾ ਕਾਰੋਬਾਰੀ ਕੰਮਾਂ ਲਈ ਵਧੀਆ, ਯਤਨ ਅਤੇ ਭੱਜਦੌੜ ਕਰਨ ’ਤੇ ਆਪ ਦੀ ਕੰਮਕਾਜੀ ਪਲਾਨਿੰਗ-ਪ੍ਰੋਗਰਾਮਿੰਗ ਚੰਗਾ ਨਤੀਜਾ ਦੇਵੇਗੀ।
ਕੰਨਿਆ : ਸਿਤਾਰਾ ਦੁਪਹਿਰ ਤੱਕ ਨੁਕਸਾਨ ਅਤੇ ਪੰਗਿਆਂ ਝਮੇਲਿਆਂ ਵਾਲਾ, ਪਰ ਬਾਅਦ ’ਚ ਕਾਰੋਬਾਰੀ ਮੋਰਚੇ ’ਤੇ ਸਥਿਤੀ ਸੁਧਰੇਗੀ।
ਤੁਲਾ : ਸਿਤਾਰਾ ਬਾਅਦ ਦੁਪਹਿਰ ਤੱਕ ਕਾਰੋਬਾਰੀ ਕੰਮਾਂ ਨੂੰ ਸੰਵਾਰਨ ਵਾਲਾ, ਪਰ ਬਾਅਦ ’ਚ ਸਮਾਂ ਮੁਸ਼ਕਿਲਾਂ ਪ੍ਰੇਸ਼ਾਨੀਆਂ ਵਾਲਾ ਬਣੇਗਾ।
ਬ੍ਰਿਸ਼ਚਕ : ਸਿਤਾਰਾ ਬਾਅਦ ਦੁਪਹਿਰ ਤੱਕ ਸਫਲਤਾ ਅਤੇ ਇੱਜ਼ਤ ਮਾਣ ਦੇਣ ਵਾਲਾ, ਪਰ ਬਾਅਦ ’ਚ ਸਮਾਂ ਅਰਥ ਮੋਰਚੇ ’ਤੇ ਬਿਹਤਰੀ ਦੇਣ ਵਾਲਾ।
ਧਨੁ : ਜਨਰਲ ਸਿਤਾਰਾ ਸਟਰਾਂਗ, ਜਿਹੜਾ ਆਪ ਦੇ ਮਨੋਬਲ ਨੂੰ ਹਾਈ ਰੱਖੇਗਾ, ਤੇਜ ਪ੍ਰਭਾਵ ਵਧਾਏਗਾ, ਸ਼ਤਰੂ ਵੀ ਕਮਜ਼ੋਰ ਰਹਿਣਗੇ।
ਮਕਰ : ਸਿਤਾਰਾ ਬਾਅਦ ਦੁਪਹਿਰ ਤੱਕ ਸਿਹਤ, ਖਾਸ ਕਰ ਕੇ ਪੇਟ ਨੂੰ ਅਪਸੈੱਟ ਪ੍ਰੇਸ਼ਾਨ ਰੱਖੇਗਾ, ਫਿਰ ਬਾਅਦ ’ਚ ਸਮਾਂ ਬਿਹਤਰ ਬਣੇਗਾ।
ਕੁੰਭ : ਸਿਤਾਰਾ ਬਾਅਦ ਦੁਪਹਿਰ ਤੱਕ ਫੈਮਿਲੀ ਫਰੰਟ ’ਤੇ ਪ੍ਰੇਸ਼ਾਨੀ ਦੇਣ ਵਾਲਾ, ਪਰ ਬਾਅਦ ’ਚ ਪੇਟ ਵਿਗੜ ਸਕਦਾ ਹੈ।
ਮੀਨ : ਸਿਤਾਰਾ ਬਾਅਦ ਦੁਪਹਿਰ ਤੱਕ ਮਨ ਨੂੰ ਪ੍ਰੇਸ਼ਾਨ-ਡਾਵਾਂਡੋਲ ਰੱਖਣ ਵਾਲਾ, ਪਰ ਬਾਅਦ ’ਚ ਕਾਰੋਬਾਰੀ ਯਤਨ ਸਿਰੇ ਚੜ੍ਹਨਗੇ।
1 ਜੁਲਾਈ 2025, ਮੰਗਲਵਾਰ
ਹਾੜ੍ਹ ਸੁਦੀ ਤਿੱਥੀ ਛੱਠ (ਸਵੇਰੇ 10.21 ਤੱਕ) ਅਤੇ ਮਗਰੋਂ ਤਿੱਥੀ ਸਪਤਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਸਿੰਘ ’ਚ
ਮੰਗਲ ਸਿੰਘ ’ਚ
ਬੁੱਧ ਕਰਕ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਬ੍ਰਿਖ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਹਾੜ੍ਹ ਪ੍ਰਵਿਸ਼ਟੇ 17, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 10 (ਹਾੜ੍ਹ), ਹਿਜਰੀ ਸਾਲ 1447, ਮਹੀਨਾ : ਮੁਹੱਰਮ, ਤਰੀਕ : 5, ਸੂਰਜ ਉਦੇ ਸਵੇਰੇ 5.31 ਵਜੇ, ਸੂਰਜ ਅਸਤ : ਸ਼ਾਮ 7.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਬਾ ਫਾਲਗੁਣੀ (ਸਵੇਰੇ 8.54 ਤਕ) ਅਤੇ ਮਗਰੋਂ ਨਕਸ਼ੱਤਰ ਉਤਰਾ ਫਾਲਗੁਣੀ, ਯੋਗ : ਵਿਅਕਤੀਪਾਤ (ਸ਼ਾਮ5.19 ਤਕ) ਅਤੇ ਮਗਰੋਂ ਯੋਗ ਵਰਿਯਾਨ, ਚੰਦਰਮਾ : ਸਿੰਘ ਰਾਸ਼ੀ ’ਤੇ (ਬਾਅਦ ਦੁਪਹਿਰ 3.24 ਤੱਕ), ਅਤੇ ਮਗਰੋਂ ਕੰਨਿਆ ਰਾਸ਼ੀ 'ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸੱਤ ਤੋਂ ਸਾਢੇ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਵਿਵਸਵਤ ਸਪਤਮੀ, ਡਾਕਟਰਜ਼ ਡੇਅ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਹਾਵੀ ਰਹੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
NEXT STORY