ਮੇਖ : ਰਾਜ ਦਰਬਾਰ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਵੱਡੇ ਲੋਕ ਆਪ ਦੀ ਗੱਲ ਧਿਆਨ ਅਤੇ ਧੀਰਜ ਨਾਲ ਸੁਣਨਗੇ।
ਬ੍ਰਿਖ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਇਰਾਦਿਆਂ ’ਚ ਸਫਲਤਾ ਮਿਲੇਗੀ।
ਮਿਥੁਨ : ਸਿਤਾਰਾ ਸਿਹਤ ਲਈ ਕਮਜ਼ੋਰ, ਨਾਪਤੋਲ ਕੇ ਖਾਣਾ-ਪੀਣਾ ਕਰਨਾ ਸਹੀ ਰਹੇਗਾ, ਕਿਸੇ ਦੀ ਜ਼ਿੰਮੇਵਾਰੀ ’ਚ ਫਸਣ ਤੋਂ ਵੀ ਬਚਣਾ ਸਹੀ ਰਹੇਗਾ।
ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਵੀ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ ਸਹਿਯੋਗ ਬਣਿਆ ਰਹੇਗਾ।
ਸਿੰਘ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਦੀ ਨਹੀਂ ਕਰਨੀ ਚਾਹੀਦੀ, ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਦਾ ਕੋਈ ਮੌਕਾ ਹੱਥੋਂ ਜਾਣ ਨਾ ਦੇਣਗੇ।
ਕੰਨਿਆ : ਸੰਤਾਨ ਦੇ ਸੁਪੋਰਟਿਵ ਰੁਖ ’ਤੇ ਭਰੋਸਾ ਕਰਨਾ ਸਹੀ ਰਹੇਗਾ, ਇਰਾਦਿਆਂ ’ਚ ਮਜ਼ਬੂਤੀ, ਮਾਣ-ਸਨਮਾਨ ਦੀ ਪ੍ਰਾਪਤੀ।
ਤੁਲਾ : ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਬਿਹਤਰ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਸ਼ਚਕ : ਮਿੱਤਰਾਂ ਨਾਲ ਮੇਲ-ਮਿਲਾਪ ਫਰੂਟਫੁਲ ਰਹੇਗਾ, ਕੰਮਕਾਜੀ ਕੰਮਾਂ ਦੀ ਦਸ਼ਾ ਬਿਹਤਰ ਪਰ ਕੋਈ ਵੀ ਸਰਕਾਰੀ ਯਤਨ ਅਨਮੰਨੇ ਮਨ ਨਾਲ ਨਾ ਕਰੋ।
ਧਨ : ਲੋਹਾ, ਲੋਹਾ ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਆਂ, ਸਰੀਆ, ਸਟੀਲ ਫਰਨੀਚਰ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਪਾਣੀ ਅਤੇ ਜ਼ਿਆਦਾ ਠੰਡੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ।
ਕੁੰਭ : ਸਿਤਾਰਾ ਨੁਕਸਾਨ ਵਾਲਾ,0 ਨਾ ਤਾਂ ਕਾਰੋਬਾਰੀ ਟੂਰ ਕਰੋ ਅਤੇ ਨਾ ਹੀ ਕਿਸੇ ਹੇਠ ਆਪਣੀ ਪੇਮੈਂਟ ਫਸਣ ਦਿਓ।
ਮੀਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਅਰਥ ਦਸਾ ਕੰਫਰਟੇਬਲ ਰੱਖਣ ਵਾਲਾ, ਕੰਮਕਾਜੀ ਪਲਾਨਿੰਗ ਫਰੂਟਫੁਲ ਰਹੇਗੀ, ਸਫਰ ਵੀ ਠੀਕ ਰਹੇਗਾ।
2 ਜੁਲਾਈ 2026, ਵੀਰਵਾਰ
ਹਾੜ੍ਹ ਸੁਦੀ ਤਿੱਥੀ ਦੂਜ (ਸਵੇਰੇ 9.39 ਤੱਕ) ਅਤੇ ਮਗਰੋਂ ਤਿੱਥੀ ਤੀਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਕਰਕ ’ਚ
ਮੰਗਲ ਬ੍ਰਿਖ ’ਚ
ਬੁੱਧ ਕਰਕ ’ਚ
ਗੁਰੂ ਕਰਕ ’ਚ
ਸ਼ੁੱਕਰ ਕਰਕ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਹਾੜ੍ਹ ਪ੍ਰਵਿਸ਼ਟੇ 18, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 11 (ਹਾੜ੍ਹ), ਹਿਜਰੀ ਸਾਲ 1447, ਮਹੀਨਾ : ਮੁਹੱਰਮ, ਤਰੀਕ : 16 , ਸੂਰਜ ਉਦੇ ਸਵੇਰੇ 5.31 ਵਜੇ, ਸੂਰਜ ਅਸਤ : ਸ਼ਾਮ 7.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾਖਾੜਾ (ਸਵੇਰੇ 9.28 ਤਕ) ਅਤੇ ਮਗਰੋਂ ਨਕਸ਼ੱਤਰ ਸ਼੍ਰਵਣ, ਯੋਗ : ਵੈਧ੍ਰਿਤੀ (ਸ਼ਾਮ 4.40 ਤੱਕ) ਅਤੇ ਮਗਰੋਂ ਯੋਗ ਵਿਸ਼ਕੁੰਭ, ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ (ਰਾਤ 10.30 ’ਤੇ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ, ਪੁਰਬ ਦਿਵਸ ਅਤੇ ਤਿਓਹਾਰ : ਰਿਸ਼ਭ ਨਾਥ ਜੈਅੰਤੀ (ਜੈਨ)।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮਹੀਨੇ ਦੇ ਪਹਿਲੇ ਦਿਨ ਹੀ ਖੁੱਲ੍ਹਣਗੇ ਤਰੱਕੀ ਦੇ ਰਾਹ ! ਇਨ੍ਹਾਂ 4 ਰਾਸ਼ੀਆਂ ਨੂੰ ਮਿਲੇਗਾ ਬੰਪਰ ਲਾਭ ਤੇ...
NEXT STORY