ਮੇਖ : ਕਾਰੋਬਾਰੀ ਕੰਮਾਂ, ਕਾਰੋਬਾਰੀ ਟੂਰਿੰਗ ਲਈ ਸਿਤਾਰਾ ਚੰਗਾ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਸ਼ਨੀ ਦੀ ਕਮਜ਼ੋਰ ਸਥਿਤੀ ਮੁਸ਼ਕਿਲਾਂ-ਝਮੇਲੇ ਪੈਦਾ ਕਰਨ ਵਾਲੀ ਹੈ।
ਬ੍ਰਿਖ : ਸਿਤਾਰਾ ਬਾਅਦ ਦੁਪਹਿਰ ਤੱਕ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਸਫਰ ਵੀ ਟਾਲ ਦੇਣਾ ਸਹੀ ਰਹੇਗਾ ਪਰ ਬਾਅਦ ’ਚ ਜਨਰਲ ਹਾਲਾਤ ਬਿਹਤਰ ਬਣਨਗੇ।
ਮਿਥੁਨ : ਸਿਤਾਰਾ ਬਾਅਦ ਦੁਪਹਿਰ ਤੱਕ ਧਨ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਫਿਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ, ਕੋਈ ਵੀ ਨਵਾਂ ਯਤਨ ਸ਼ੁਰੂ ਨਾ ਕਰੋ।
ਕਰਕ : ਸਿਤਾਰਾ ਬਾਅਦ ਦੁਪਹਿਰ ਤੱਕ ਬਿਹਤਰ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਬਿਹਤਰੀ ਜ਼ਰੂਰੀ ਹੋਵੇਗੀ, ਫਿਰ ਬਾਅਦ ’ਚ ਸਮਾਂ ਧਨ ਲਾਭ ਵਾਲਾ ਬਣੇਗਾ
ਸਿੰਘ : ਸਟਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਮਾਣ-ਯਤਨ ਦੀ ਪ੍ਰਾਪਤੀ ਪਰ ਵਹੀਕਲਸ ਵੀ ਸੁਚੇਤ ਰਹਿ ਕੇ ਡਰਾਈਵ ਕਰਨਾ ਸਹੀ ਰਹੇਗਾ।
ਕੰਨਿਆ : ਸਿਤਾਰਾ ਬਾਅਦ ਦੁਪਹਿਰ ਤੱਕ ਪੇਟ ਨੂੰ ਅਪਸੈੱਟ ਰੱਖਣ ਵਾਲਾ, ਇਸ ਲਈ ਖਾਣ-ਪੀਣ ’ਚ ਅਹਿਤਿਆਤ ਰੱਖੋ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਤੁਲਾ : ਸਿਤਾਰਾ ਬਾਅਦ ਦੁਪਹਿਰ ਤੱਕ ਕੰਮਕਾਜੀ ਦਸ਼ਾ ਠੀਕ ਰੱਖੇਗਾ, ਸਫਲਤਾ ਸਾਥ ਦੇਵੇਗੀ ਪਰ ਬਾਅਦ ’ਚ ਸਮਾਂ ਪੇਟ ਲਈ ਕਮਜ਼ੋਰ ਬਣੇਗਾ।
ਬ੍ਰਿਸ਼ਚਕ : ਸਿਤਾਰਾ ਬਾਅਦ ਦੁਪਹਿਰ ਤੱਕ ਵਿਪਰੀਤ ਹਾਲਾਤ ਰੱਖਣ ਵਾਲਾ, ਮਨ ਵੀ ਪ੍ਰੇਸ਼ਾਨ ਅਤੇ ਅਪਸੈੱਟ ਰਹੇਗਾ ਪਰ ਬਾਅਦ ’ਚ ਕਾਰੋਬਾਰੀ ਦਸ਼ਾ ਬਿਹਤਰ ਰਹੇਗੀ।
ਧਨ : ਸਿਤਾਰਾ ਬਾਅਦ ਦੁਪਹਿਰ ਤੱਕ ਬਿਹਤਰ, ਇਰਾਦਿਆਂ ’ਚ ਮਜ਼ਬੂਤੀ, ਮਨੋਬਲ ਅਤੇ ਦਬਦਬਾ ਬਣਿਆ ਰਹੇਗਾ, ਫਿਰ ਬਾਅਦ ’ਚ ਮੁਸ਼ਕਿਲਾਂ ਪੈਦਾ ਹੋਣ ਦਾ ਡਰ।
ਮਕਰ : ਜਨਰਲ ਸਿਤਾਰਾ ਸਟਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ।
ਕੁੰਭ : ਬਾਅਦ ਦੁਪਹਿਰ ਤੱਕ ਸਮਾਂ ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਰੱਖੇਗਾ, ਵੱਡੇ ਲੋਕ ਮਿਹਰਬਾਨ ਰਹਿਣਗੇ, ਫਿਰ ਬਾਅਦ ’ਚ ਸਮਾਂ ਸਫਲਤਾ ਦੇਣ ਵਾਲਾ ਬਣੇਗਾ।
ਮੀਨ : ਸਿਤਾਰਾ ਬਾਅਦ ਦੁਪਹਿਰ ਤੱਕ ਕੰਮਕਾਜੀ ਕੰਮਾਂ ਲਈ ਬਿਹਤਰ, ਮਾਣ-ਸਨਮਾਨ ਦੀ ਪ੍ਰਾਪਤੀ, ਫਿਰ ਬਾਅਦ ’ਚ ਕੰਮਕਾਜੀ ਭੱਜਦੌੜ ਫਰੂਟਫੁਲ ਰਹੇਗੀ।
1 ਅਪ੍ਰੈਲ 2025, ਮੰਗਲਵਾਰ
ਚੇਤ ਸੁਦੀ ਤਿੱਥੀ ਚੌਥ (1-2 ਅਪ੍ਰੈਲ 2.33 ਤੱਕ) ਅਤੇ ਮਗਰੋਂ ਤਿੱਥੀ ਪੰਚਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੀਨ ’ਚ
ਚੰਦਰਮਾ ਮੇਖ ’ਚ
ਮੰਗਲ ਮਿਥੁਨ ’ਚ
ਬੁੱਧ ਮੀਨ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮੀਨ ’ਚ
ਸ਼ਨੀ ਮੀਨ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2082, ਚੇਤ ਪ੍ਰਵਿਸ਼ਟੇ 19, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 11 (ਚੇਤ), ਹਿਜਰੀ ਸਾਲ 1446, ਮਹੀਨਾ : ਸ਼ਵਾਲ, ਤਰੀਕ : 1, ਸੂਰਜ ਉਦੇ ਸਵੇਰੇ 6.21 ਵਜੇ, ਸੂਰਜ ਅਸਤ ਸ਼ਾਮ 6.43 ਵਜੇ (ਜਲੰਧਰ ਟਾਈਮ), ਨਕਸ਼ੱਤਰ: ਨਕਸ਼ੱਤਰ ਭਰਣੀ, (ਪੁਰਬ ਦੁਪਹਿਰ 11.07 ਤੱਕ) ਅਤੇ ਮਗਰੋਂ ਯੋਗ ਨਕੱਸ਼ਤਰ ਭਰਵੀ ਯੋਗ : ਵੈਧ੍ਰਿਤੀ (ਦੁਪਹਿਰ 1.46 ਤੱਕ) ਅਤੇ ਮਗਰੋਂ ਵਿਧਕੁੰਭ, ਚੰਦਰਮਾ : ਮੇਖ ਰਾਸ਼ੀ ’ਤੇ (ਸ਼ਾਮ 4.30 ਤੱਕ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਵਯ ਦਿਸ਼ਾ ਲਈ ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ : ਦਮਨਕ ਚਤੁਰਥੀ, ਸ਼੍ਰੀ ਸਿੱਧੀ ਵਿਨਾਇਕ ਚਤੁਰਥੀ ਵਰਤ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੀਨ ਰਾਸ਼ੀ ਵਾਲਿਆਂ ਨੂੰ ਵਪਾਰ ਅਤੇ ਕਾਰੋਬਾਰ ਦੇ ਕੰਮਾਂ ’ਚ ਲਾਭ ਮਿਲੇਗਾ, ਦੇਖੋ ਆਪਣੀ ਰਾਸ਼ੀ
NEXT STORY