ਮੇਖ : ਯਤਨ ਕਰਨ ’ਤੇ ਰਾਜਕੀ ਕੰਮਾਂ ’ਚੋਂ ਕੋਈ ਬਾਧਾ-ਮੁਸ਼ਕਿਲ ਹਟ ਸਕਦੀ ਹੈ, ਸ਼ਤਰੂ ਵੀ ਆਪ ਅੱਗੇ ਟਿਕ ਨਾ ਸਕਣਗੇ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਬ੍ਰਿਖ : ਆਪ ਆਪਣੀ ਪਲਾਨਿੰਗ-ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ਲਈ ਜਿਹੜੀ ਭੱਜ-ਦੌੜ ਕਰੋਗੇ, ਉਸ ਦਾ ਪਾਜ਼ੇਟਿਵ ਨਤੀਜਾ ਮਿਲਣ ਦੀ ਆਸ, ਅਰਥ ਦਸ਼ਾ ਠੀਕ-ਠਾਕ।
ਮਿਥੁਨ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ ਪਰ ਕਾਰੋਬਾਰੀ ਦਸ਼ਾ ਠੀਕ-ਠਾਕ ਰਹੇਗੀ, ਸ਼ੁੱਭ ਕੰਮਾਂ ’ਚ ਧਿਆਨ।
ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਮਿਠਾਸ, ਤਾਲਮੇਲ-ਸਹਿਯੋਗ ਰਹੇਗਾ।
ਸਿੰਘ : ਵਿਰੋਧੀਆਂ ਨਾਲ ਜ਼ਿਆਦਾ ਨੇੜਤਾ ਅਤੇ ਮੇਲ ਮਿਲਾਪ ਰੱਖਣਾ ਪ੍ਰੇਸ਼ਾਨੀ ਦਾ ਕਾਰਨ ਬਣ ਸਕਦਾ ਹੈ, ਇਸ ਲਈ ਅਹਿਤਿਆਤ ਰੱਖੋ।
ਕੰਨਿਆ : ਯਤਨ ਕਰਨ ’ਤੇ ਆਪ-ਆਪਣੀ ਕਿਸੇ ਸਕੀਮ ਪ੍ਰੋਗਰਾਮ ਨੂੰ ਅੱਗੇ ਵਧਾ ਸਕੋਗੇ, ਇਰਾਦਿਆਂ ’ਚ ਮਜ਼ਬੂਤੀ, ਇੱਜ਼ਤ ਮਾਣ ਦੀ ਪ੍ਰਾਪਤੀ।
ਤੁਲਾ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਸ਼ੁਰੂਆਤੀ ਯਤਨ ਕਰਨਾ ਚੰਗਾ ਨਤੀਜਾ ਦੇ ਸਕਦਾ ਹੈ ਪਰ ਡਿੱਗਣ ਫਿਸਲਣ ਦਾ ਵੀ ਡਰ।
ਬ੍ਰਿਸ਼ਚਕ : ਜੇ ਕਿਸੇ ਸੱਜਣ ਮਿੱਤਰ ਤੋਂ ਮਦਦ ਲੈਣ ਲਈ ਆਪ ਨੂੰ ਉਸ ਨਾਲ ਭੇਟ ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ ਨਾਲ ਸੁਣੇਗਾ।
ਧਨ : ਲੋਹਾ, ਲੋਹਾ ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਆਂ, ਹਾਰਡ ਵੇਅਰ, ਸਟੀਲ ਫਰਨੀਚਰ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਆਪ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰੀ ਹੋਵੇਗੀ।
ਕੁੰਭ : ਸਿਤਾਰਾ ਉਲਝਣਾਂ, ਝਗੜਿਆਂ ਅਤੇ ਝਮੇਲਿਆਂ ਵਾਲਾ ਹੋ ਸਕਦਾ ਹੈ, ਇਸ ਲਈ ਆਪ ਕਿਸੇ ਵੀ ਪ੍ਰੋਗਰਾਮ ਨੂੰ ਅੱਗੇ ਨਾ ਵਧਾ ਸਕੋਗੇ।
ਮੀਨ :ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਕੰਮਕਾਜੀ ਕੰਮਾਂ ’ਚ ਬਿਹਤਰੀ ਕਰਨ ਵਾਲਾ, ਕੰਮਕਾਜੀ ਟੂਰਿੰਗ ਵੀ ਲਾਭਕਾਰੀ।
18 ਮਈ 2025, ਐਤਵਾਰ
ਜੇਠ ਵਦੀ ਤਿੱਥੀ ਪੰਚਮੀ (ਸਵੇਰੇ 5.58 ਤੱਕ)।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਮਕਰ ’ਚ
ਮੰਗਲ ਕਰਕ ’ਚ
ਬੁੱਧ ਮੇਖ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮੀਨ ’ਚ
ਸ਼ਨੀ ਮੀਨ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2082, ਜੇਠ ਪ੍ਰਵਿਸ਼ਟੇ 5, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 28 (ਵਿਸਾਖ), ਹਿਜਰੀ ਸਾਲ 1446, ਮਹੀਨਾ : ਜ਼ਿਲਕਾਦ, ਤਰੀਕ : 18, ਸੂਰਜ ਉਦੇ ਸਵੇਰੇ 5.34 ਵਜੇ, ਸੂਰਜ ਅਸਤ : ਸ਼ਾਮ 7.15 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਖਾੜਾ (ਸ਼ਾਮ 5.42 ਤੱਕ) ਅਤੇ ਮਗਰੋਂ ਨਕਸ਼ੱਤਰ ਉਤਰਾ ਖਾੜਾ, ਯੋਗ : ਸਾਧਿਆ (ਸਵੇਰੇ 7.10 ਤੱਕ) ਅਤੇ ਮਗਰੋਂ ਯੋਗ ਸ਼ੁੱਭ, ਚੰਦਰਮਾ : ਧਨ ਰਾਸ਼ੀ ’ਤੇ (18-19 ਮੱਧ ਰਾਤ 12.03 ਤੱਕ) ਅਤੇ ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਮੇਲਾ ਸ਼ਾਢੀ ਜਾਤਰ (ਹਿਮਾਚਲ) ਸ਼ੁਰੂ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕੁੰਭ ਰਾਸ਼ੀ ਵਾਲਿਆਂ ਨੂੰ ਆਪਣੇ ਹਰ ਕੰਮ ’ਚ ਲਾਭ ਮਿਲੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
NEXT STORY