ਮੇਖ : ਕਿਉਂਕਿ ਜਨਰਲ ਸਿਤਾਰਾ ਕਮਜ਼ੋਰ ਹੈ, ਇਸ ਲਈ ਨਾ ਤਾਂ ਕੋਈ ਨਵਾਂ ਯਤਨ ਸ਼ੁਰੂ ਕਰੋ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ, ਸਫਰ ਵੀ ਟਾਲ ਦਿਓ।
ਬ੍ਰਿਖ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪ੍ਰਿਟਿੰਗ, ਪਬਲੀਸ਼ਿੰਗ, ਲਿਕਰ, ਹੋਟਲਿੰਗ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਮਿਥੁਨ : ਸਰਕਾਰੀ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰ ਸਾਫਟ ਸੁਪਰੋਟਿਵ ਅਤੇ ਹਮਦਰਦਾਨਾ ਰੁਖ ਰੱਖਣਗੇ, ਸ਼ਤਰੂ ਕਮਜ਼ੋਰ ਰਹਿਣਗੇ।
ਕਰਕ : ਜਨਰਲ ਤੌਰ ’ਤੇ ਸਿਤਾਰਾ ਸਟਰਾਂਗ, ਜਿਹੜਾ ਆਪ ਨੂੰ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਇਰਾਦਿਆਂ ’ਚ ਮਜ਼ਬੂਤੀ।
ਸਿੰਘ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ਦੇ ਮਾਮਲੇ ’ਚ ਸੁਚੇਤ ਰਹਿਣ ਦੀ ਜ਼ਰੂਰਤ ਹੋਵੇਗੀ, ਸਫਰ ਵੀ ਟਾਲ ਦੇਣਾ ਸਹੀ ਰਹੇਗਾ।
ਕੰਨਿਆ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ ਰਹੇਗੀ, ਸਮਾਂ ਸਫਲਤਾ ਅਤੇ ਇੱਜ਼ਤਮਾਣ ਦੇਣ ਵਾਲਾ, ਸਫਰ ਕਰਨਾ ਵੀ ਸਹੀ ਰਹੇਗਾ।
ਤੁਲਾ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰਨਾ ਕਿਸੇ ਸਮੇਂ ਮਹਿੰਗਾ ਪੈ ਸਕਦਾ ਹੈ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਬ੍ਰਿਸ਼ਚਕ : ਸੰਤਾਨ ਸਾਥ ਦੇਵੇਗੀ, ਸੁਪਰੋਟ ਕਰੇਗੀ ਅਤੇ ਆਪ ਦੇ ਕਿਸੇ ਉਲਝੇ ਰੁਕੇ ਕੰਮ ਨੂੰ ਸੰਵਾਰਨ ’ਚ ਇੰਸਟੂਮੈਂਟਲ ਹੋ ਸਕਦੀ ਹੈ।
ਧਨ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲ ਸਕਦਾ ਹੈ, ਮਾਣ-ਸਨਮਾਨ ਦੀ ਪ੍ਰਾਪਤੀ।
ਮਕਰ : ਵੱਡੇ ਲੋਕਾਂ ਨਾਲ ਮੇਲ-ਮਿਲਾਪ ਆਪ ਦੇ ਕਿਸੇ ਪ੍ਰੋਗਰਾਮ ਨੂੰ ਅੱਗੇ ਵਧਾਉਣ ’ਚ ਹੈਲਪਫੁੱਲ ਹੋ ਸਕਦਾ ਹੈ।
ਕੁੰਭ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।
ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਤੇਜ਼ ਪ੍ਰਭਾਵ-ਦਬਦਬਾ ਬਣਿਆ ਰਹੇਗਾ।
3 ਅਗਸਤ 2026, ਸੋਮਵਾਰ
ਸਾਉਣ ਵਦੀ ਤਿੱਥੀ ਪੰਚਮੀ (ਰਾਤ 10.55 ਤੱਕ) ਅਤੇ ਮਗਰੋਂ ਤਿੱਥੀ ਛੱਠ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਮੀਨ ’ਚ
ਮੰਗਲ ਮਿਥੁਨ ’ਚ
ਬੁੱਧ ਮਿਥੁਨ ’ਚ
ਗੁਰੂ ਕਰਕ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਸਾਉਣ ਪ੍ਰਵਿਸ਼ਟੇ 19, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 12 (ਸਾਉਣ), ਹਿਜਰੀ ਸਾਲ 1448, ਮਹੀਨਾ : ਸਫ਼ਰ, ਤਰੀਕ : 19, ਸੂਰਜ ਉਦੇ ਸਵੇਰੇ 5.49 ਵਜੇ, ਸੂਰਜ ਅਸਤ : ਸ਼ਾਮ 7.18 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉਤਰਾ ਭਾਦਰਪਦ (ਰਾਤ 10.01 ਤੱਕ) ਅਤੇ ਮਗਰੋਂ ਨਕਸ਼ੱਤਰ ਰੇਵਤੀ, ਯੋਗ :ਸੁਕਰਮਾ (ਰਾਤ 9.14 ਤੱਕ) ਅਤੇ ਮਗਰੋਂ ਯੋਗ ਧ੍ਰਿਤੀ, ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਰਾਤ 10.01 ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ : ਸਾਉਣ ਸੋਮਵਾਰ ਵਰਤ ਸ਼ੁਰੂ, ਨਾਗਪੰਚਮੀ (ਰਾਜਸਥਾਨ-ਬੰਗਾਲ)।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਸਾਉਣ ਦੇ ਪਹਿਲੇ ਸੋਮਵਾਰ ਚਮਕੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ ! ਹੋਵੇਗਾ ਬੰਪਰ ਲਾਭ, ਬਣ ਰਿਹਾ ਸ਼ੁਭ...
NEXT STORY