ਮੇਖ : ਸਿਤਾਰਾ ਸ਼ਾਮ ਤੱਕ ਕਮਜ਼ੋਰ, ਸੀਮਾ ’ਚ ਖਾਣਾ-ਪੀਣਾ ਸਹੀ ਰਹੇਗਾ, ਸਫ਼ਰ ਵੀ ਨੁਕਸਾਨ ਪ੍ਰੇਸ਼ਾਨੀ ਵਾਲਾ ਪਰ ਬਾਅਦ ’ਚ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ।
ਬ੍ਰਿਖ : ਸਿਤਾਰਾ ਸ਼ਾਮ ਤੱਕ ਮਨ ਨੂੰ ਡਰਿਆ-ਡਰਿਆ ਅਤੇ ਕਿਸੇ ਨਾ ਕਿਸੇ ਪ੍ਰੇਸ਼ਾਨੀ ’ਚ ਗ੍ਰਸਤ ਰੱਖੇਗਾ ਪਰ ਬਾਅਦ ’ਚ ਸਮਾਂ ਪੇਟ ਨੂੰ ਵਿਗਾੜਣ ਵਾਲਾ ਹੋਵੇਗਾ।
ਮਿਥੁਨ : ਸਿਤਾਰਾ ਸ਼ਾਮ ਤੱਕ ਕਮਜ਼ੋਰ, ਨਾ ਚਾਹੁੰਦੇ ਹੋਏ ਵੀ ਵੈਰ ਵਿਰੋਧ ਜਾਗਦਾ ਰਹੇਗਾ ਪਰ ਬਾਅਦ ’ਚ ਕਾਰੋਬਾਰੀ ਪਲਾਨਿੰਗ ਬਿਹਤਰ ਬਣੇਗੀ।
ਕਰਕ : ਸਿਤਾਰਾ ਮਨ ਨੂੰ ਅਸ਼ਾਂਤ-ਪ੍ਰੇਸ਼ਾਨ-ਡਿਸਟਰਬ ਰੱਖੇਗਾ, ਕੋਈ ਨਾ ਕੋਈ ਰੁਕਾਵਟ ਪ੍ਰੇਸ਼ਾਨੀ ਸਿਰ ਚੁੱਕੀ ਰੱਖੇਗੀ, ਸਫ਼ਰ ਵੀ ਟਾਲ ਦੇਣਾ ਸਹੀ ਰਹੇਗਾ।
ਸਿੰਘ : ਸਿਤਾਰਾ ਸ਼ਾਮ ਤੱਕ ਕਿਸੇ ਬਣਦੇ ਕੰਮ ਨੂੰ ਵਿਗਾੜਣ ਵਾਲਾ ਪਰ ਬਾਅਦ ’ਚ ਜਨਰਲ ਹਾਲਾਤ ਬਿਹਤਰ ਬਣਨਗੇ, ਸ਼ੁਭ ਕੰਮਾਂ ’ਚ ਰੁਚੀ ਵਧੇਗੀ।
ਕੰਨਿਆ : ਸ਼ਾਮ ਤੱਕ ਕੰਮਕਾਜੀ ਸਾਥੀ-ਸਹਿਯੋਗੀ ਕਿਸੇ ਵੀ ਹਾਲ ’ਤੇ ਆਪ ਨਾਲ ਇਤਫ਼ਾਕ ਨਾ ਕਰਨਗੇ, ਫਿਰ ਬਾਅਦ ’ਚ ਹਰ ਮੋਰਚੇ ’ਤੇ ਬਿਹਤਰੀ ਹੋਵੇਗੀ।
ਤੁਲਾ : ਸ਼ਾਮ ਤੱਕ ਧਨ ਦਾ ਠਹਿਰਾਅ ਘੱਟ ਹੋਵੇਗਾ, ਨਾ ਉਧਾਰੀ ਦੇ ਚੱਕਰ ’ਚ ਫਸੋ ਅਤੇ ਨਾ ਹੀ ਕੰਮਕਾਜੀ ਮਾਮਲਿਆਂ ’ਚ ਦੂਜਿਆ ’ਤੇ ਜ਼ਿਆਦਾ ਭਰੋਸਾ ਕਰੋ ਪਰ ਬਾਅਦ ’ਚ ਸਮਾਂ ਸੁਧਰੇਗਾ।
ਬ੍ਰਿਸ਼ਚਕ : ਡਾਵਾਂਡੋਲ ਮਨ ਕਰ ਕੇ ਸ਼ਾਮ ਤੱਕ ਆਪ ਕਿਸੇ ਵੀ ਹਾਲ ’ਤੇ ਕੋਈ ਫ਼ੈਸਲਾ ਨਾ ਲੈ ਸਕੋਗੇ ਫਿਰ ਬਾਅਦ ’ਚ ਅਰਥ ਮੋਰਚੇ ’ਤੇ ਦਸ਼ਾ ਸੁਧਰੀ ਰਹੇਗੀ।
ਧਨ : ਸ਼ਾਮ ਤੱਕ ਸਮਾਂ ਨੁਕਸਾਨ ਵਾਲਾ, ਲੈਣ-ਦੇਣ ਦੇ ਕੰਮ ਵੀ ਅੱਖਾਂ ਖੋਲ੍ਹ ਕੇ ਨਿਪਟਾਓ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਮਕਰ : ਸਿਤਾਰਾ ਸ਼ਾਮ ਤੱਕ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਵਾਲਾ ਪਰ ਬਾਅਦ ’ਚ ਵਿਪਰੀਤ ਹਾਲਾਤ ਬਣਨਗੇ।
ਕੁੰਭ : ਸਿਤਾਰਾ ਸ਼ਾਮ ਤੱਕ ਸਰਕਾਰੀ ਕੰਮਾਂ ਲਈ ਕਮਜ਼ੋਰ, ਆਪਣੇ ਆਪ ਨੂੰ ਪੰਗਿਆਂ ਤੋਂ ਬਚਾਅ ਕੇ ਰੱਖੋ, ਫਿਰ ਬਾਅਦ ’ਚ ਅਰਥ ਦਸ਼ਾ ਬਿਹਤਰ ਬਣੇਗੀ।
ਮੀਨ : ਸਿਤਾਰਾ ਸ਼ਾਮ ਤੱਕ ਮਨ ਨੂੰ ਡਾਵਾਂਡੋਲ ਅਤੇ ਅਪਸੈੱਟ ਰੱਖੇਗਾ, ਕੋਈ ਵੀ ਇੰਪੋਰਟੈਂਟ ਯਤਨ ਨਾ ਕਰੋ ਪਰ ਬਾਅਦ ’ਚ ਅਫ਼ਸਰਾਂ ਦੇ ਰੁਖ ’ਚ ਸਾਫ਼ਟਨੈੱਸ ਵਧੇਗੀ।
22 ਨਵੰਬਰ 2025, ਸ਼ਨੀਵਾਰ
ਮੱਘਰ ਸੁਦੀ ਤਿੱਥੀ ਦੂਜ (ਸ਼ਾਮ 5.12 ਤਕ) ਅਤੇ ਮਗਰੋਂ ਤਿੱਥੀ ਤੀਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਬ੍ਰਿਸ਼ਚਕ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਕਰਕ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਮੱਘਰ ਪ੍ਰਵਿਸ਼ਟੇ 7, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 1 (ਮੱਘਰ), ਹਿਜਰੀ ਸਾਲ 1447, ਮਹੀਨਾ : ਜਮਾਦਿ ਉੱਲ ਅੱਵਲ, ਤਰੀਕ : 1, ਸੂਰਜ ਉਦੇ ਸਵੇਰੇ 7.05 ਵਜੇ, ਸੂਰਜ ਅਸਤ : ਸ਼ਾਮ 5.22 ਵਜੇ (ਜਲੰਧਰ ਟਾਈਮ), ਨਕਸ਼ੱਤਰ : ਜੇਸ਼ਠਾ (ਸ਼ਾਮ 4.47 ਤਕ) ਅਤੇ ਮਗਰੋਂ ਨਕਸ਼ੱਤਰ ਮੁਲਾ, ਯੋਗ : ਸੁਕਰਮਾ (ਪੁਰਵ ਦੁਪਹਿਰ 11.30 ਤੱਕ) ਅਤੇ ਮਗਰੋਂ ਯੋਗ ਧ੍ਰਿਤੀ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਸ਼ਾਮ 4.47 ਤੱਕ) ਅਤੇ ਮਗਰੋਂ ਧਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਸ਼ਾਮ 4.47 ਤੱਕ ਜੰੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਅਤੇ ਮਗਰੋਂ ਮੁਲਾ ਨਕਸ਼ੱਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਰਾਸ਼ਟਰੀ ਸ਼ਕ ਮੱਘਰ ਮਹੀਨਾ ਅਤੇ ਜਮਾਦਿ ਉਲਸਾਨੀ (ਮੁਸਲਿਮ) ਮਹੀਨਾ ਸ਼ੁਰੂ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮਕਰ ਰਾਸ਼ੀ ਵਾਲਿਆਂ ਦਾ ਸਿਤਾਰਾ ਧਨ ਲਾਭ ਵਾਲਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
NEXT STORY