ਮੇਖ : ਸਿਤਾਰਾ ਨੁਕਸਾਨ ਦੇਣ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ, ਉਧਾਰੀ ਦੇ ਚਕਰ ’ਚ ਵੀ ਨਾ ਫਸੋ।
ਬ੍ਰਿਖ : ਵਪਾਰ ਕਾਰੋਬਾਰ ’ਚ ਲਾਭ, ਕਾਰੋਬਾਰੀ ਟੂਰਿੰਗ ਦਾ ਪ੍ਰੋਗਰਾਮ ਬਣਾਉਣਾ ਸਹੀ ਰਹੇਗਾ, ਯਤਨ ਕਰਨ ’ਤੇ ਕਾਰੋਬਾਰੀ ਪਲਾਨਿੰਗ ਪ੍ਰੋਗਰਾਮਿੰਗ ਵੀ ਕੁਝ ਅੱਗੇ ਵਧੇਗੀ।
ਮਿਥੁਨ : ਜਿਹੜੇ ਕੰਮ ਲਈ ਯਤਨ ਕਰੋਗੇ ਜਾਂ ਪ੍ਰੋਗਰਾਮ ਬਣਾਓਗੇ, ਉਸ ’ਚ ਕੁਝ ਨਾ ਕੁਝ ਸਫਲਤਾ ਜ਼ਰੂਰ ਮਿਲੇਗੀ, ਸ਼ਤਰੂ ਵੀ ਆਪ ਅੱਗੇ ਟਿਕ ਨਾ ਸਕਣਗੇ।
ਕਰਕ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਯਤਨ ਕਰਨ ’ਤੇ ਪ੍ਰੋਗਰਾਮਿੰਗ ਵੀ ਕੁਝ ਸੁਧਰੇਗੀ।
ਸਿੰਘ : ਸਿਤਾਰਾ ਪੇਟ ’ਚ ਗੜਬੜੀ ਰੱਖਣ ਵਾਲਾ ਹੈ, ਇਸ ਲਈ ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਨਾ ਕਰੋ, ਜਿਹੜੀਆਂ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ।
ਕੰਨਿਆ : ਕਾਰੋਬਾਰੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਸਫਲਤਾ ਸਾਥ ਦੇਵੇਗੀ ਪਰ ਪਾਣੀ ਦੀ ਵਰਤੋਂ ਪਰਹੇਜ਼ ਨਾਲ ਕਰੋ।
ਤੁਲਾ : ਮਨ ਡਰਿਆ-ਡਰਿਆ ਅਤੇ ਡਾਵਾਂਡੋਲ ਜਿਹਾ ਰਹੇਗਾ, ਇਸ ਲਈ ਆਪ ਕਿਸੇ ਵੀ ਕੰਮ ਕੋਸ਼ਿਸ਼ ਨੂੰ ਹੱਥ ’ਚ ਲੈਣ ਲਈ ਤਿਆਰ ਨਾ ਹੋਵੋਗੇ।
ਬ੍ਰਿਸ਼ਚਕ : ਆਪ ਆਪਣੀ ਪਲਾਨਿੰਗ-ਪ੍ਰੋਗਰਾਮਿੰਗ ਨੂੰ ਹੱਥ ’ਚ ਲੈ ਕੇ ਉਸ ਨੂੰ ਅੱਗੇ ਵਧਾਉਣ ਲਈ ਯਤਨਸ਼ੀਲ ਅਤੇ ਐਕਟਿਵ ਰਹੋਗੇ।
ਧਨ : ਭੱਜਦੌੜ ਕਰਨ ’ਤੇ ਪ੍ਰਾਪਰਟੀ ਦਾ ਕੋਈ ਕੰਮ ਕੁਝ ਅੱਗੇ ਵਧ ਸਕਦਾ ਹੈ, ਇੱਜ਼ਤਮਾਣ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ ਰਹਿਣਗੇ।
ਮਕਰ : ਵੱਡੇ ਲੋਕ ਮਿਹਰਬਾਨ ਰਹਿਣਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ, ਕੰਮਕਾਜੀ ਵਿਅਸਤਤਾ ਅਤੇ ਭੱਜਦੌੜ ਵੀ ਰਹੇਗੀ।
ਕੁੰਭ : ਟੀਚਿੰਗ, ਕੋਚਿੰਗ, ਪ੍ਰਿੰਟਿੰਗ, ਪਬਲੀਸ਼ਿੰਗ, ਟੂਰਿਜ਼ਮ, ਕੰਸਲਟੈਂਸੀ, ਮੈਡੀਸਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਮੀਨ : ਸਿਤਾਰਾ ਮਨ ਨੂੰ ਅਸ਼ਾਂਤ, ਡਿਸਟਰਬ ਰੱਖਣ ਵਾਲਾ ਹੈ ਪਰ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ।
14 ਮਈ 2026, ਵੀਰਵਾਰ
ਪ੍ਰਥਮ (ਸ਼ੁੱਧ) ਜੇਠ ਵਦੀ ਤਿੱਥੀ ਦੁਆਦਸ਼ੀ (ਪੁਰਵ ਦੁਪਹਿਰ 11.21 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੇਖ ’ਚ
ਚੰਦਰਮਾ ਮੀਨ ’ਚ
ਮੰਗਲ ਮੇਖ ’ਚ
ਬੁੱਧ ਮੇਖ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਬ੍ਰਿਖ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਵਿਸਾਖ ਪ੍ਰਵਿਸ਼ਟੇ 31, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 24 (ਵਿਸਾਖ), ਹਿਜਰੀ ਸਾਲ 1447, ਮਹੀਨਾ : ਜ਼ਿਲਕਾਦ, ਤਰੀਕ : 26, ਸੂਰਜ ਉਦੇ ਸਵੇਰੇ 5.37 ਵਜੇ, ਸੂਰਜ ਅਸਤ : ਸ਼ਾਮ 7.12 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੇਵਤੀ (ਰਾਤ 10.34 ਤਕ) ਅਤੇ ਮਗਰੋਂ ਨਕਸ਼ੱਤਰ ਅਸ਼ਵਨੀ, ਯੋਗ : ਪ੍ਰੀਤੀ (ਸ਼ਾਮ 5.53 ਵਜੇ ਤੱਕ) ਅਤੇ ਮਗਰੋਂ ਯੋਗ ਆਯੁਸ਼ਮਾਨ, ਚੰਦਰਮਾ : ਮੀਨ ਰਾਸ਼ੀ ’ਤੇ (ਰਾਤ 10.34 ਤਕ) ਅਤੇ ਮਗਰੋਂ ਮੇਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (ਰਾਤ 10.34 ਤਕ), ਰਾਤ 10.34 ਤਕ ਜੰਮੇ ਬੱਚੇ ਨੂੰ ਰੇਵਤੀ ਨਕੱਸ਼ਤਰ ਦੀ ਅਤੇ ਮਗਰੋਂ ਅਸ਼ਵਨੀ ਨਕੱਸ਼ਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਪ੍ਰਦੋਸ਼ ਵਰਤ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ ਕਿਸਮਤ, ਨਵੀਂ ਗੱਡੀ ਖਰੀਦਣ ਦਾ ਸੁਪਨਾ ਹੋਵੇਗਾ ਪੂਰਾ
NEXT STORY