ਮੇਖ : ਟੀਚਿੰਗ, ਕੋਚਿੰਗ, ਪ੍ਰਿਟਿੰਗ, ਪਬਲੀਸ਼ਿੰਗ ਡੈਕੋਰੇਸ਼ਨ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਬ੍ਰਿਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ, ਖੁਸ਼ਦਿਲ ਮੂਡ ਕਰਕੇ ਆਪ ਨੂੰ ਹਰ ਕੰਮ ਆਸਾਨ ਦਿਸੇਗਾ, ਤਬੀਅਤ ’ਚ ਜ਼ਿੰਦਾਦਿਲੀ ਵੀ ਰਹੇਗੀ।
ਮਿਥੁਨ : ਕਦਮ -ਕਦਮ ’ਤੇ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਕਰਕੇ ਆਪ ਦਾ ਕੋਈ ਵੀ ਯਤਨ ਆਪਣੇ ਟਾਰਗੈੱਟ ਵੱਲ ਨਾ ਵਧ ਸਕੇਗਾ, ਸਫਰ ਟਾਲ ਦਿਓ।
ਕਰਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਭੱਜ-ਦੌੜ ਕਰਨ ’ਤੇ ਆਪ ਦਾ ਕੋਈ ਉਲਝਿਆ ਰੁਕਿਆ ਕੰਮਕਾਜੀ ਕੰਮ ਕੁਝ ਅੱਗੇ ਵਧ ਸਕਦਾ।
ਸਿੰਘ : ਰਾਜਕੀ ਕੰਮਾਂ ’ਚ ਨਾ ਸਿਰਫ ਪੈਠ ਹੀ ਬਣੀ ਰਹੇਗੀ, ਸਗੋਂ ਆਪ ਦਾ ਕੋਈ ਪੈਂਡਿੰਗ ਪਿਆ ਕੰਮ ਵੀ ਸਫਲਤਾ ਦੇ ਰਸਤੇ ’ਤੇ ਅੱਗੇ ਵਧੇਗਾ।
ਕੰਨਿਆ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ, ਸੁਣਨ ’ਚ ਜੀਅ ਲੱਗੇਗਾ।
ਤੁਲਾ : ਸਿਹਤ ਲਈ ਸਿਤਾਰਾ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਪੂਰੀ ਅਹਿਤਿਆਤ ਵਰਤਣੀ ਜ਼ਰੂਰੀ, ਸਫਰ ਵੀ ਟਾਲ ਦੇਣਾ ਸਹੀ ਰਹੇਗਾ।
ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਦੋਨੋਂ ਪਤੀ ਪਤਨੀ ਇਕ ਦੂਜੇ ਦਾ ਲਿਹਾਜ਼ ਕਰਨਗੇ ਅਤੇ ਕੰਸੀਡ੍ਰੇਟ ਬਣੇ ਰਹਿਣਗੇ।
ਧਨ : ਕਿਸੇ ਸਟਰਾਂਗ ਸ਼ਤਰੂ ਦੇ ਟਕਰਾਵੀ ਮੂਡ ਕਰਕੇ ਆਪ ਦੀਆਂ ਪ੍ਰੇਸ਼ਾਨੀਆਂ ਵਧ ਸਕਦੀਆਂ ਹਨ, ਨੁਕਸਾਨ ਦਾ ਵੀ ਡਰ।
ਮਕਰ : ਸੰਤਾਨ ਦਾ ਸਾਫਟ ਸੁਪਰੋਟਿਵ ਰੁਖ, ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਇੰਸਟੂਮੈਂਟਲ ਹੋ ਸਕਦਾ ਹੈ।
ਕੁੰਭ : ਕੋਰਟ ਕਚਹਿਰੀ ’ਚ ਜਾਣ ’ਤੇ ਨਾ ਸਿਰਫ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੀ ਹੋਵੇਗੀ, ਸਗੋਂ ਆਪ ਦੀ ਪੈਠ ਵੀ ਵਧੇਗੀ।
ਮੀਨ : ਵੱਡੇ ਲੋਕ ਹਰ ਸਮੇਂ ਆਪ ਦੀ ਮਦਦ ਲਈ ਅਤੇ ਆਪਣਾ ਸਹਿਯੋਗ ਦੇਣ ਲਈ ਤਿਆਰ ਦਿਸਣਗੇ, ਕੰਮਕਾਜੀ ਦਸ਼ਾ ਵੀ ਬਿਹਤਰ ਰਹੇਗੀ।
23 ਮਾਰਚ 2026, ਸੋਮਵਾਰ
ਚੇਤ ਸੁਦੀ ਤਿੱਥੀ ਪੰਚਮੀ (ਸ਼ਾਮ 6.39 ਤੱਕ) ਅਤੇ ਮਗਰੋਂ ਤਿੱਥੀ ਛੱਠ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੀਨ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਕੁੰਭ ’ਚ
ਬੁੱਧ ਕੁੰਭ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮੀਨ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਚੇਤ ਪ੍ਰਵਿਸ਼ਟੇ 10 ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 2 (ਚੇਤ), ਹਿਜਰੀ ਸਾਲ 1447, ਮਹੀਨਾ : ਸ਼ਵਾਲ, ਤਰੀਕ : 3, ਸੂਰਜ ਉਦੇ ਸਵੇਰੇ 6.32 ਵਜੇ, ਸੂਰਜ ਅਸਤ : ਸ਼ਾਮ 6.37 ਵਜੇ (ਜਲੰਧਰ ਟਾਈਮ), ਨਕਸ਼ੱਤਰ : ਕ੍ਰਿਤਿਕਾ (ਰਾਤ 8.50 ਤੱਕ) ਅਤੇ ਮਗਰੋਂ ਨਕਸ਼ੱਤਰ ਰੋਹਿਣੀ, ਯੋਗ : ਵਿਸ਼ਕੁੰਭ (ਦੁਪਹਿਰ 12.22 ਤੱਕ) ਅਤੇ ਮਗਰੋਂ ਯੋਗ ਪ੍ਰੀਤੀ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਸ਼੍ਰੀ (ਲਕਸ਼ਮੀ) ਪੰਚਮੀ, ਨਾਗਪੰਚਮੀ, ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ, ਰਾਜਗੁਰੂ ਬਲੀਦਾਨ ਦਿਵਸ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੇਖ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
NEXT STORY