ਮੇਖ : ਲੋਹਾ-ਲੋਹਾ ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਆਂ, ਸਰੀਆ, ਸਟੀਲ ਫਰਨੀਚਰ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਬ੍ਰਿਖ : ਹਰ ਯਤਨ ਉਹ ਸਰਕਾਰੀ ਹੋਵੇ ਜਾਂ ਗੈਰ-ਸਰਕਾਰੀ ਭਰਪੂਰ ਜ਼ੋਰ ਲਗਾ ਕੇ ਕਰਨਾ ਚਾਹੀਦਾ ਹੈ, ਵਰਨਾ ਉਮੀਦ ਮੁਤਾਬਕ ਨਤੀਜਾ ਨਾ ਮਿਲੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਮਿਥੁਨ : ਗਲਤ ਕੰਮਾਂ ਵੱਲ ਭਟਕਦੇ ਆਪਣੇ ਮਨ ’ਤੇ ਕਾਬੂ ਰੱਖਣਾ ਸਹੀ ਰਹੇਗਾ, ਉਂਝ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ, ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਕਰਕ : ਸਿਤਾਰਾ ਕਿਉਂਕਿ ਪੇਟ ’ਚ ਗੜਬੜੀ ਰੱਖਣ ਵਾਲਾ ਹੈ, ਇਸ ਲਈ ਤਬੀਅਤ ਨੂੰ ਸੂਟ ਨਾ ਕਰਨ ਵਾਲੀਆਂ ਵਸਤਾਂ ਦੀ ਵਰਤੋਂ ਅਹਿਤਿਆਤ ਨਾਲ ਕਰੋ।
ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਪਰ ਜਿਹੜਾ ਵੀ ਯਤਨ ਕਰੋ, ਭਰਪੂਰ ਜ਼ੋਰ ਲਗਾ ਕੇ ਕਰੋ, ਉਂਝ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।
ਕੰਨਿਆ : ਟੈਂਸ-ਉਦਾਸ ਅਤੇ ਪ੍ਰੇਸ਼ਾਨ ਮਨ ਸਥਿਤੀ ਕਰਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦੀ ਹਿੰਮਤੀ ਨਾ ਕਰ ਸਕੋਗੇ।
ਤੁਲਾ : ਧਾਰਮਿਕ ਕੰਮਾਂ ’ਚ ਜੀਅ ਘੱਟ ਲੱਗੇਗਾ, ਜਨਰਲ ਸਿਤਾਰਾ ਵੀ ਉਲਝਣਾਂ ਮੁਸ਼ਕਿਲਾਂ ਵਾਲਾ ਇਰਾਦਿਆਂ ’ਚ ਮਜ਼ਬੂਤੀ।
ਬ੍ਰਿਸ਼ਚਕ : ਕਿਸੇ ਵੀ ਜਾਇਦਾਦੀ ਕੰਮ ਲਈ ਯਤਨ ਅਨਮੰਨੇ ਮਨ ਨਾਲ ਨਾ ਕਰੋ, ਕਿਉਂਕਿ ਸਿਤਾਰਾ ਕਮਜ਼ੋਰ ਹੈ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਧਨ : ਜਨਰਲ ਸਿਤਾਰਾ ਆਪ ਨੂੰ ਹਿੰਮਤੀ , ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਵਿਅਸਤ ਅਤੇ ਐਕਟਿਵ ਰੱਖੇਗਾ ਸ਼ਤਰੂ ਕਮਜ਼ੋਰ ਰਹਿਣਗੇ।
ਮਕਰ : ਕਾਰੋਬਾਰੀ ਕੰਮ ਸੋਚ ਸਮਝ ਕੇ ਕਰੋ ਕਿਉਂਕਿ ਜਲਦਬਾਜ਼ੀ ’ਚ ਕੀਤੀ ਗਈ ਕੋਸ਼ਿਸ਼ ਕੋਈ ਠੋਸ ਨਤੀਜਾ ਨਾ ਦੇਵੇਗੀ।
ਕੁੰਭ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਅਨਮੰਨੇ ਮਨ ਨਾਲ ਕੀਤਾ ਗਿਆ ਕੋਈ ਵੀ ਯਤਨ ਸਿਰੇ ਨਾ ਚੜ੍ਹੇਗਾ।
ਮੀਨ : ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ, ਨੁਕਸਾਨ ਦਾ ਵੀ ਡਰ।
5 ਜੁਲਾਈ 2026,ਐਤਵਾਰ
ਹਾੜ੍ਹ ਵਦੀ ਤਿੱਥੀ ਪੰਚਮੀ (ਦੁਪਹਿਰ 1.31 ਤੱਕ) ਅਤੇ ਮਗਰੋਂ ਤਿੱਥੀ ਛੱਠ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਕੁੰਭ ’ਚ
ਮੰਗਲ ਬ੍ਰਿਖ ’ਚ
ਬੁੱਧ ਕਰਕ ’ਚ
ਗੁਰੂ ਕਰਕ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਹਾੜ੍ਹ ਪ੍ਰਵਿਸ਼ਟੇ 21, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 14 (ਹਾੜ੍ਹ), ਹਿਜਰੀ ਸਾਲ 1448, ਮਹੀਨਾ : ਮੁਹੱਰਮ, ਤਰੀਕ : 19, ਸੂਰਜ ਉਦੇ ਸਵੇਰੇ 5.33 ਵਜੇ, ਸੂਰਜ ਅਸਤ : ਸ਼ਾਮ 7.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼ਤਭਿਖਾ (ਬਾਅਦ ਦੁਪਹਿਰ 3.13 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਭਾਦਰਪਦ, ਯੋਗ : ਆਯੁਸ਼ਮਾਨ (ਸ਼ਾਮ 4.40 ਤੱਕ) ਅਤੇ ਮਗਰੋਂ ਯੋਗ ਸੋਭਾਗਿਯ ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ ਨੌਂ ਵਜੇ ਤੱਕ
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਅੱਜ ਇਹ 3 ਰਾਸ਼ੀਆਂ ਹੋਣਗੀਆਂ ਮਾਲੋਮਾਲ ! ਹੋਵੇਗਾ ਬੰਪਰ ਲਾਭ ਤੇ ਪੈਸਿਆਂ ਦਾ ਵਰ੍ਹੇਗਾ ਮੀਂਹ
NEXT STORY