ਮੇਖ : ਦੁਪਹਿਰ ਤੱਕ ਪੇਟ ਲਈ ਸਿਤਾਰਾ ਕਮਜ਼ੋਰ, ਇਸ ਲਈ ਖਾਣਾ-ਪੀਣਾ ਸੀਮਾ ’ਚ ਕਰਨਾ ਸਹੀ ਰਹੇਗਾ, ਪਰ ਬਾਅਦ ’ਚ ਹਰ ਮੋਰਚੇ ਤੇ ਬਿਹਤਰੀ ਹੋਵੇਗੀ।
ਬ੍ਰਿਖ : ਦੁਪਹਿਰ ਤੱਕ ਆਪਣੇ-ਆਪ ਨੂੰ ਝਮੇਲਿਆ, ਪੇਚੀਦਗੀਆ ਤੋਂ ਬਚਾ ਕੇ ਰਖੋ, ਧਿਆਨ ਰਖੋ ਕਿ ਆਪ ਤੋਂ ਕੋਈ ਗਲਤ ਫੈਸਲਾ ਨਾ ਜਾਵੇ, ਪਰ ਬਾਅਦ ’ਚ ਹਾਲਤ ਬਿਹਤਰ ਬਨਣਗੇ।
ਮਿਥੁਨ : ਸਿਤਾਰਾ ਦੁਪਹਿਰ ਤੱਕ ਆਮਦਨ ਵਾਲਾ, ਕਾਰੋਬਾਰੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਫਿਰ ਬਾਅਦ ’ਚ ਸਮਾਂ ਨੁਕਸਾਨ ਪ੍ਰੇਸ਼ਾਨੀ ਦੇਣ ਅਤੇ ਵਿਪਰੀਤ ਹਾਲਾਤ ਬਣਾਉਣ ਵਾਲਾ।
ਕਰਕ : ਜਨਰਲ ਸਿਤਾਰਾ ਸਟਰਾਂਗ, ਸਰਕਾਰੀ ਮਾਮਲਿਆਂ ’ਚ ਦੁਪਹਿਰ ਤੱਕ ਕਦਮ ਬੜ੍ਹਤ ਵਲ ਰਹੇਗਾ, ਫਿਰ ਬਾਅਦ ’ਚ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ ਸਿਤਾਰਾ।
ਸਿੰਘ : ਇਰਾਦਿਆਂ ’ਚ ਮਜ਼ਬੂਤੀ, ਮੋਰੇਲ ਬੂਸਟਿੰਗ, ਵੀ ਬਣੀ ਰਹੇਗੀ, ਕੰਮਕਾਜੀ ਪਲਾਨਿੰਗ ਭੱਜਦੌੜ ਵੀ ਚੰਗਾ ਨਤੀਜਾ ਦੇਵੇਗੀ।
ਕੰਨਿਆ : ਸਿਤਾਰਾ ਦੁਪਹਿਰ ਤੱਕ ਪੇਟ ਨੂੰ ਅਪਸੈੱਟ ਰੱਖਣ ਅਤੇ ਵਿਪਰੀਤ ਹਾਲਾਤ ਬਣਾਉਣ ਵਾਲਾ, ਪਰ ਬਾਅਦ ’ਚ ਹਰ ਫਰੰਟ ’ਤੇ ਸਮਾਂ ਬਿਹਤਰ ਬਣੇਗਾ।
ਤੁਲਾ :ਸਿਤਾਰਾ ਦੁਪਹਿਰ ਤੱਕ ਕਾਰੋਬਾਰੀ ਸਥਿਤੀ ਰੱਖਣ ਅਤੇ ਫੈਮਿਲੀ ਫਰੰਟ ’ਤੇ ਤਾਲਮੇਲ ਸਹਿਯੋਗ ਰੱਖਣ ਵਾਲਾ, ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ।
ਬ੍ਰਿਸ਼ਚਕ : ਸਿਤਾਰਾ ਦੁਪਹਿਰ ਤੱਕ ਫਿਕਰ ਪ੍ਰੇਸ਼ਾਨੀ ਦੇਣ ਅਤੇ ਮਨ ਨੂੰ ਉਚਾਟ ਰੱਖਣ ਵਾਲਾ, ਪਰ ਬਾਅਦ ’ਚ ਕਾਰੋਬਾਰੀ ਦਸ਼ਾ ਸੁਧਰੇਗੀ, ਸਮਾਂ ਸਫਲਤਾ ਦੇਵੇਗਾ।
ਧਨ : ਸਿਤਾਰਾ ਦੁਪਹਿਰ ਤੱਕ ਪ੍ਰੋਗਰਾਮਿੰਗ ਨੂੰ ਬੜ੍ਹਤ ਵਲ ਰੱਖਣ ਵਾਲਾ, ਪਰ ਬਾਅਦ ’ਚ ਵਿਪਰੀਤ ਅਤੇ ਤਣਾਅ ਵਾਲੇ ਹਾਲਾਤ ਬਣੇ ਰਹਿਣਗੇ।
ਮਕਰ : ਜਨਰਲ ਸਿਤਾਰਾ ਸਟਰਾਂਗ, ਜਿਹੜਾ ਆਪ ਨੂੰ ਹਰ ਫਰੰਟ ਤੇ ਹਾਵੀ-ਪ੍ਰਭਾਵੀ-ਵਿਜਈ ਰਖੇਗਾ, ਸ਼ੁੱਭ ਕੰਮਾਂ ’ਚ ਧਿਆਨ।
ਕੁੰਭ : ਸਿਤਾਰਾ ਦੁਪਹਿਰ ਤੱਕ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਰਖੇਗਾ, ਫਿਰ ਬਾਅਦ ’ਚ ਵੀ ਸਫਲਤਾ ਮਿਲੇਗੀ।
ਮੀਨ : ਸਿਤਾਰਾ ਦੁਪਹਿਰ ਤੱਕ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ, ਫਿਰ ਬਾਅਦ ’ਚ ਵੀ ਸਮਾਂ ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਰੱਖਣ ਵਾਲਾ ਹੋਵੇਗਾ।
26 ਮਈ 2025, ਸੋਮਵਾਰ
ਜੇਠ ਵਦੀ ਤਿੱਥੀ ਚੌਦਸ (ਦੁਪਹਿਰ 12.12 ਤੱਕ) ਅਤੇ ਮਗਰੋਂ ਤਿੱਥੀ ਮੱਸਿਆ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਮੇਖ ’ਚ
ਮੰਗਲ ਕਰਕ ’ਚ
ਬੁੱਧ ਬ੍ਰਿਖ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮੀਨ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਜੇਠ ਪ੍ਰਵਿਸ਼ਟੇ 13, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 5 (ਜੇਠ), ਹਿਜਰੀ ਸਾਲ 1446, ਮਹੀਨਾ : ਜ਼ਿਲਕਾਦ, ਤਰੀਕ : 27, ਸੂਰਜ ਉਦੇ ਸਵੇਰੇ 5.30 ਵਜੇ, ਸੂਰਜ ਅਸਤ : ਸ਼ਾਮ 7.20 ਵਜੇ (ਜਲੰਧਰ ਟਾਈਮ), ਨਕਸ਼ੱਤਰ :ਭਰਣੀ (ਸਵੇਰੇ 8.24 ਤੱਕ) ਅਤੇ ਮਗਰੋਂ ਨਕਸ਼ਤਰ ਕ੍ਰਿਤਿਕਾ ਯੋਗ : ਸ਼ੋਭਨ, (ਸਵੇਰੇ 7.02 ਤੱਕ) ਅਤੇ ਮਗਰੋਂ ਯੋਗ ਅਤਿਗੰਡ ਚੰਦਰਮਾ : ਮੇਖ ਰਾਸ਼ੀ ’ਤੇ (ਦੁਪਹਿਰ 1.41 ਤੱਕ), ਅਤੇ ਮਗਰੋਂ ਬ੍ਰਿਖ ਰਾਸ਼ੀ ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਸਤ ਤੋਂ ਨੌ ਵਜੇ ਤੱਕ ਪੁਰਬ, ਦਿਵਸ ਅਤੇ ਤਿਓਹਾਰ :ਵਟਸਾਵਿਤੀ ਵਰਤ ਮੱਸਿਆ ਪੱਖ ਮਿੱਤਰਾ ਦੇ ਕੰਮਾਂ ਲਈ ਮੱਸਿਆ (ਦੁਪਹਿਰ 12.12 ਤੋਂ ਬਾਅਦ) 26-27 ਮਈ ਸਨੈਸਚਰ ਜੈਯੰਤੀ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕਰਕ ਰਾਸ਼ੀ ਵਾਲਿਆਂ ਨੂੰ ਹਰ ਕੰਮ ’ਚ ਸਫਲਤਾ ਮਿਲੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
NEXT STORY