ਮੇਖ : ਸਿਤਾਰਾ ਦੁਪਹਿਰ ਤੱਕ ਨੁਕਸਾਨ, ਪ੍ਰੇਸ਼ਾਨੀ ਵਾਲਾ, ਲੈਣ-ਦੇਣ ਦੇ ਕੰਮ ਸੁਚੇਤ ਰਹਿ ਕੇ ਕਰੋ, ਖਰਚਿਆਂ ਦਾ ਜ਼ੋਰ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਬ੍ਰਿਖ : ਸਿਤਾਰਾ ਦੁਪਹਿਰ ਤੱਕ ਵਪਾਰ ਕਾਰੋਬਾਰ ’ਚ ਲਾਭ ਵਾਲਾ, ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ, ਸਫ਼ਲਤਾ ਮਿਲੇਗੀ ਪਰ ਬਾਅਦ ’ਚ ਸਫ਼ਰ ਨੁਕਸਾਨ ਵਾਲਾ।
ਮਿਥੁਨ : ਦੁਪਹਿਰ ਤੱਕ ਸਮਾਂ ਸਫ਼ਲਤਾ ਅਤੇ ਇੱਜ਼ਤਮਾਣ ਦੇਣ ਵਾਲਾ, ਸ਼ਤਰੂ ਵੀ ਕਮਜ਼ੋਰ ਰਹਿਣਗੇ, ਫਿਰ ਬਾਅਦ ’ਚ ਸਮਾਂ ਧਨ ਲਾਭ ਵਾਲਾ ਬਣੇਗਾ।
ਕਰਕ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਕੰਮਕਾਜੀ ਹਾਲਾਤ ਵੀ ਸੰਤੋਖਜਨਕ ਰਹਿਣਗੇ।
ਸਿੰਘ : ਸਿਤਾਰਾ ਦੁਪਹਿਰ ਤੱਕ ਪੇਟ ਲਈ ਕਮਜ਼ੋਰ, ਖਾਣ-ਪੀਣ ’ਚ ਲਾਪਰਵਾਹੀ ਨਾ ਵਰਤੋਂ ਪਰ ਬਾਅਦ ’ਚ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ ਅਤੇ ਸਫ਼ਲਤਾ ਮਿਲੇਗੀ।
ਕੰਨਿਆ : ਸਿਤਾਰਾ ਦੁਪਹਿਰ ਤੱਕ ਕਾਰੋਬਾਰੀ ਕੰਮਾਂ ਲਈ ਚੰਗਾ, ਸ਼ੁੱਭ ਕੰਮਾਂ ’ਚ ਧਿਆਨ ਪਰ ਬਾਅਦ ’ਚ ਸਮਾਂ ਸਿਹਤ ਲਈ ਕਮਜ਼ੋਰ ਬਣੇਗਾ।
ਤੁਲਾ : ਸਿਤਾਰਾ ਦੁਪਹਿਰ ਤੱਕ ਵਿਪਰੀਤ ਹਾਲਾਤ ਰੱਖੇਗਾ ਪਰ ਬਾਅਦ ’ਚ ਕਾਰੋਬਾਰੀ ਦਸ਼ਾ ਬਿਹਤਰ ਬਣੇਗੀ, ਵੈਸੇ ਡਿਗਣ-ਫਿਸਲਣ ਦਾ ਡਰ ਰਹੇਗਾ।
ਬ੍ਰਿਸ਼ਚਕ : ਸਿਤਾਰਾ ਦੁਪਹਿਰ ਤੱਕ ਬਿਹਤਰ, ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ, ਅਤੇ ਸਫ਼ਲਤਾ ਮਿਲੇਗੀ ਪਰ ਬਾਅਦ ਸਮਾਂ ਪ੍ਰੇਸ਼ਾਨੀ ਵਾਲਾ ਬਣੇਗਾ।
ਧਨ : ਦੁਪਹਿਰ ਤੱਕ ਜਾਇਦਾਦੀ ਕੰਮਾਂ ਲਈ ਆਪ ਦੇ ਯਤਨ ਚੰਗਾ ਰਿਸਪੌਂਸ ਦੇਣਗੇ, ਫਿਰ ਬਾਅਦ ’ਚ ਸਮਾਂ ਅਰਥ ਦਸ਼ਾ ਬਿਹਤਰ ਰੱਖੇਗਾ।
ਮਕਰ : ਸਿਤਾਰਾ ਦੁਪਹਿਰ ਤੱਕ ਕੰਮਕਾਜੀ ਵਿਅਸਤਤਾ ਰੱਖੇਗਾ, ਆਪ ਨੂੰ ਐਕਟਿਵ ਰੱਖੇਗਾ ਪਰ ਬਾਅਦ ’ਚ ਸਮਾਂ ਸਫ਼ਲਤਾ-ਇੱਜ਼ਤਮਾਣ ਵਾਲਾ ਬਣੇਗਾ।
ਕੁੰਭ : ਸਿਤਾਰਾ ਦੁਪਹਿਰ ਤੱਕ ਆਮਦਨ ਵਾਲਾ ਅਤੇ ਅਰਥ ਦਸ਼ਾ ਕੰਫ਼ਰਟੇਬਲ ਰੱਖਣ ਵਾਲਾ ਪਰ ਬਾਅਦ ’ਚ ਭੱਜਦੌੜ ਵਧੇਗੀ।
ਮੀਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਕਾਰੋਬਾਰੀ ਮੁਸ਼ਕਿਲਾਂ ਨੂੰ ਸੈਟਲ ਕਰਨ ਵਾਲਾ, ਮਾਣ-ਯਸ਼ ਦੀ ਪ੍ਰਾਪਤੀ।
24 ਮਈ 2025, ਸ਼ਨੀਵਾਰ
ਜੇਠ ਵਦੀ ਤਿੱਥੀ ਦੁਆਦਸ਼ੀ (ਸ਼ਾਮ 7.21 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਮੀਨ ’ਚ
ਮੰਗਲ ਕਰਕ ’ਚ
ਬੁੱਧ ਬ੍ਰਿਖ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮੀਨ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਜੇਠ ਪ੍ਰਵਿਸ਼ਟੇ 11, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 3 (ਜੇਠ), ਹਿਜਰੀ ਸਾਲ 1446, ਮਹੀਨਾ : ਜ਼ਿਲਕਾਦ, ਤਰੀਕ : 25, ਸੂਰਜ ਉਦੇ ਸਵੇਰੇ 5.31 ਵਜੇ, ਸੂਰਜ ਅਸਤ : ਸ਼ਾਮ 7.19 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੇਵਤੀ (ਦੁਪਹਿਰ 1.48 ਤਕ) ਅਤੇ ਮਗਰੋਂ ਨਕਸ਼ੱਤਰ ਅਸ਼ਵਨੀ, ਯੋਗ : ਆਯੁਸ਼ਮਾਨ (ਬਾਅਦ ਦੁਪਹਿਰ ਤਿੰਨ ਵਜੇ ਤਕ) ਅਤੇ ਮਗਰੋਂ ਯੋਗ ਸੌਭਾਗਿਯਾ, ਚੰਦਰਮਾ : ਮੀਨ ਰਾਸ਼ੀ ’ਤੇ (ਦੁਪਹਿਰ 1.48 ਤੱਕ) ਅਤੇ ਮਗਰੋਂ ਮੇਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (ਦੁਪਹਿਰ 1.48 ਤੱਕ), ਦੁਪਹਿਰ 1.48 ਤੱਕ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਅਤੇ ਮਗਰੋਂ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਸ਼ਨੀ ਪ੍ਰਦੋਸ਼ ਵਰਤ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੀਨ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
NEXT STORY