ਮੇਖ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ, ਕਾਰੋਬਾਰੀ ਟੂਰਿੰਗ ਪ੍ਰੋਗਰਾਮਿੰਗ ਫਰੂਟਫੁਲ ਰਹੇਗੀ, ਕੰਮਕਾਜੀ ਕੰਮਾਂ ਲਈ ਆਪ ਦੀ ਭੱਜਦੌੜ ਸਿਰੇ ਚੜ੍ਹਗੀ।
ਬ੍ਰਿਖ : ਕਾਰੋਬਾਰੀ ਕੰਮਾਂ ਦੀ ਦਸ਼ਾ ਸੰਤੋਖਜਨਕ, ਕੋਸ਼ਿਸ਼ਾ-ਇਰਾਦਿਆਂ ’ਚ ਸਫਲਤਾ ਮਿਲੇਗੀ, ਤਬੀਅਤ ’ਚ ਜ਼ਿੰਦਾਦਿਲੀ-ਰੰਗੀਨੀ ਰਹੇਗੀ।
ਮਿਥੁਨ : ਕਿਉਂਕਿ ਸਿਤਾਰਾ ਉਲਝਣਾਂ-ਝਮੇਲਿਆਂ ਪੇਚੀਦਗੀਆਂ ਵਾਲਾ ਹੈ, ਇਸ ਲਈ ਕੋਈ ਜ਼ਰੂਰੀ ਕੰਮ ਹੱਥ ’ਚ ਨਾ ਲਓ, ਸਫਰ ਵੀ ਟਾਲ ਦਿਓ।
ਕਰਕ : ਟੀਚਿੰਗ, ਕੋਚਿੰਗ, ਟੂਰਿਜ਼ਮ, ਕੰਸਲਟੈਂਸੀ, ਡੈਕੋਰੇਸ਼ਨ, ਪਬਲੀਸ਼ਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਸਿੰਘ : ਕਿਸੇ ਅਫਸਰ ਦੇ ਸਾਫਟ ਰੁਖ ਕਰਕੇ ਿਕਸੇ ਸਰਕਾਰੀ ਕੰਮ ’ਚੋਂ ਕੋਈ ਬਾਧਾ ਮੁਸ਼ਕਿਲ ਹਟੇਗੀ, ਇੱਜ਼ਤ ਮਾਣ ਦੀ ਪ੍ਰਾਪਤੀ।
ਕੰਨਿਆ :ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ ,ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ।
ਤੁਲਾ : ਖਾਣਾ-ਪੀਣਾ ਪ੍ਰਹੇਜ਼ ਨਾਲ ਕਰਨਾ ਸਹੀ ਰਹੇਗਾ, ਕਿਉਂਕਿ ਪੇਟ ’ਚ ਗੜਬੜੀ ਦਾ ਡਰ ਬਣਿਆ ਰਹੇਗਾ ਪਰ ਅਰਥ ਦਸ਼ਾ ਠੀਕ-ਠਾਕ ਰਹੇਗੀ।
ਬ੍ਰਿਸ਼ਚਕ : ਵਪਾਰ ਅਤੇ ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ।
ਧਨ : ਅਸ਼ਾਂਤ-ਪ੍ਰੇਸ਼ਾਨ ਅਤੇ ਡਿਸਟਰਬ ਮਨ ਸਥਿਤੀ ਕਰਕੇ ਮਨ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਲਈ ਸੰਕੋਚ ਕਰਨਾ ਪਸੰਦ ਕਰੇਗਾ।
ਮਕਰ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਕੁਝ ਅੱਗੇ ਵਧੇਗੀ, ਤੇਜ਼-ਪ੍ਰਭਾਵ ਬਣਿਆ ਰਹੇਗਾ, ਅਰਥ ਦਸ਼ਾ ਸੁਖਦ।
ਕੁੰਭ : ਜਾਇਦਾਦੀ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ, ਮਾਣ-ਯਸ਼ ਦੀ ਪ੍ਰਾਪਤੀ।
ਮੀਨ : ਜਨਰਲ ਸਿਤਾਰਾ ਸਟਰਾਂਗ ਜਿਹੜਾ ਆਪ ਨੂੰ ਉਤਸ਼ਾਹੀ-ਹਿੰਮਤੀ ਅਤੇ ਕੰਮਕਾਜੀ ਤੌਰ ’ਤੇ ਵਿਅਸਤ-ਐਕਟਿਵ ਰਖੇਗਾ।
14 ਸਤੰਬਰ 2025, ਐਤਵਾਰ
ਅੱਸੂ ਵਦੀ ਤਿੱਥੀ ਅਸ਼ਟਮੀ (14-15 ਮੱਧ ਰਾਤ 3.07 ਤੱਕ) ਅਤੇ ਮਗਰੋਂ ਤਿੱਥੀ ਨੌਮੀ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਕੰਨਿਆ ’ਚ
ਬੁੱਧ ਸਿੰਘ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਕਰਕ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਭਾਦੋਂ ਪ੍ਰਵਿਸ਼ਟੇ 30, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 23 (ਭਾਦੋਂ), ਹਿਜਰੀ ਸਾਲ 1447, ਮਹੀਨਾ : ਰਬਿ-ਉਲ-ਅੱਵਲ, ਤਰੀਕ : 21, ਸੂਰਜ ਉਦੇ ਸਵੇਰੇ 6.15 ਵਜੇ, ਸੂਰਜ ਅਸਤ : ਸ਼ਾਮ 6.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੋਹਿਣੀ (ਸਵੇਰੇ 8.41 ਤੱਕ) ਅਤੇ ਮਗਰੋਂ ਨਕਸ਼ੱਤਰ ਮ੍ਰਿਗਸ਼ਿਰ ਯੋਗ :ਵਜਰ (ਸਵੇਰੇ 7.35 ਤੱਕ) ਅਤੇ ਮਗਰੋਂ ਯੋਗ ਸਿੱਧੀ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਰਾਤ 8.04 ਤੱਕ), ਅਤੇ ਮਗਰੋਂ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਤਿੱਥੀ ਅਸ਼ਟਮੀ ਦਾ ਸਰਾਧ, ਸ਼੍ਰੀ ਮਹਾਲਕਸ਼ਮੀ ਵਰਤ ਸਮਾਪਨ, ਜੀਵਿਤ ਪੁਤਰਿਕਾ ਵਰਤ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
5 ਦਿਨਾਂ ’ਚ 4 ਗ੍ਰਹਿ ਬਦਲਣਗੇ ਆਪਣੀ ਰਾਸ਼ੀ, ਜ਼ਿੰਦਗੀ ’ਚ ਆਉਣਗੇ ਨਵੇਂ ਮੌਕੇ
NEXT STORY