ਮੇਖ : ਵਪਾਰਕ ਅਤੇ ਕੰਮਕਾਜੀ ਦਸ਼ਾ ਸੰਤੋਖਜਨਕ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਸਹੀ ਰਹੇਗਾ।
ਬ੍ਰਿਖ : ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ, ਲੈਣ-ਦੇਣ ਦੇ ਕੰਮ ਵੀ ਸੁਚੇਤ ਰਹਿ ਕੇ ਨਿਪਟਾਓ।
ਮਿਥੁਨ : ਮਿੱਟੀ-ਰੇਤਾ,ਬਜਰੀ, ਟਿੰਬਰ ਅਤੇ ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਕਰਕ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ ਸ਼ਤਰੂ ਕਮਜ਼ੋਰ ਰਹਿਣਗੇ, ਪਰ ਡਿੱਗਣ-ਫਿਸਲਣ ਅਤੇ ਕਿਧਰੇ ਸੱਟ ਲੱਗਣ ਦਾ ਡਰ ਰਹੇਗਾ।
ਸਿੰਘ :ਕਿਸੇ ਧਾਰਮਿਕ ਸਮਾਗਮ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਕੰਨਿਆ : ਸਿਤਾਰਾ ਸਿਹਤ ਲਈ ਅਹਿਤਿਆਤ ਵਾਲਾ, ਇਸ ਲਈ ਖਾਣਾ-ਪੀਣਾ ਲਿਮਿਟ ’ਚ ਕਰਨਾ ਸਹੀ ਰਹੇਗਾ, ਵੈਸੇ ਧਾਰਮਿਕ ਕੰਮਾਂ ’ਚ ਧਿਆਨ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ ਸਦਭਾਅ ਰਹੇਗਾ।
ਬ੍ਰਿਸ਼ਚਕ : ਸ਼ਤਰੂ ਨੁਕਸਾਨ ਪਹੁੰਚਾਉਣ ਲਈ ਹਰ ਦਾਅ ਖੇਡ ਸਕਦੇ ਹਨ, ਇਸ ਲਈ ਉਨ੍ਹਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਹੀਂ ਕਰਨੀ ਚਾਹੀਦੀ।
ਮਕਰ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਮੋਰਚੇ 'ਤੇ ਹਾਵੀ ਰਹੇਗਾ।
ਧਨ : ਇਰਾਦਿਆਂ ’ਚ ਮਜ਼ਬੂਤੀ, ਭੱਜਦੌੜ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਸਿਰੇ ਚੜ੍ਹ ਸਕਦਾ ਹੈ, ਪਰ ਘਟੀਆ ਸਾਥੀਆਂ ਤੋਂ ਫਾਸਲਾ ਬਣਾ ਕੇ ਰੱਖੋ।
ਮਕਰ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਤੇਜ-ਪ੍ਰਭਾਵ ਦਬਦਬਾ ਬਣਿਆ ਰਹੇਗਾ।
ਕੁੰਭ : ਕਿਸੇ ਸੱਜਣ ਮਿੱਤਰ ਅਤੇ ਵੱਡੇ ਆਦਮੀ ਨਾਲ ਮੇਲ ਮਿਲਾਪ ਫਰੂਟਫੁਲ ਰਹੇਗਾ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।
ਮੀਨ : ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਟੂਰਿੰਗ, ਪ੍ਰੋਗਰਾਮਿੰਗ, ਪਲਾਨਿੰਗ ਲਾਭ ਦੇਵੇਗੀ ਪਰ ਆਪਣੇ ਗੁੱਸੇ ਤੋਂ ਕਾਬੂ ਰੱਖੋ।
ਅੱਜ ਦਾ ਰਾਸ਼ੀਫਲ
22 ਫਰਵਰੀ 2026, ਐਤਵਾਰ
ਫੱਗਣ ਸੁਦੀ ਤਿੱਥੀ ਪੰਚਮੀ (ਬਾਅਦ ਦੁਪਹਿਰ 11.10 ਤਕ) ਅਤੇ ਮਗਰੋਂ ਤਿੱਥੀ ਛਠੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੁੰਭ ’ਚ
ਚੰਦਰਮਾ ਮੇਖ ’ਚ
ਮੰਗਲ ਮਕਰ ’ਚ
ਬੁੱਧ ਕੁੰਭ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਕੁੰਭ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਫੱਗਣ ਪ੍ਰਵਿਸ਼ਟੇ 11, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 3 (ਫੱਗਣ), ਹਿਜਰੀ ਸਾਲ 1447, ਮਹੀਨਾ : ਰਮਜ਼ਾਨ, ਤਰੀਕ : 4, ਸੂਰਜ ਉਦੇ ਸਵੇਰੇ 7.06 ਵਜੇ, ਸੂਰਜ ਅਸਤ : ਸ਼ਾਮ 6.16 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉਤਰਾ ਭਾਦਰਪਦ (ਰਾਤ 8.08 ਤਕ) ਅਤੇ ਮਗਰੋਂ ਨਕਸ਼ੱਤਰ ਰੇਵਤੀ, ਯੋਗ : ਸਾਧਿਯ (ਸ਼ਾਮ 6.23 ਤਕ) ਅਤੇ ਮਗਰੋਂ ਯੋਗ ਸ਼ੁਭ, ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਰਾਤ 8.08 ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਸ਼ੁਰੂ ਹੋਵੇਗੀ (22-23 ਮੱਧ ਰਾਤ 1.50 ’ਤੇ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 1.00 ਵਜੇ ਤਕ। ਪੁਰਬ, ਦਿਵਸ ਅਤੇ ਤਿਓਹਾਰ : ਯਾਗਵਲਕਯ ਜੈਯੰਤੀ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਇੱਕ ਕਤਾਰ 'ਚ ਨਜ਼ਰ ਆਉਣਗੇ 6 ਗ੍ਰਹਿ; ਇਨ੍ਹਾਂ 6 ਰਾਸ਼ੀਆਂ ਦੀ ਜ਼ਿੰਦਗੀ 'ਚ ਆਏਗਾ ਵੱਡਾ ਬਦਲਾਅ
NEXT STORY