ਮੇਖ : ਕਿਸੇ ਅਦਾਲਤੀ ਕੰਮ ਨੂੰ ਹੱਥ ’ਚ ਲੈਣ ’ਤੇ ਕੋਈ ਬਾਧਾ ਮੁਸ਼ਕਿਲ ਹਟ ਸਕਦੀ ਹੈ, ਵੱਡੇ ਲੋਕ ਵੀ ਆਪ ਦੇ ਪ੍ਰਤੀ ਕੰਸੀਡ੍ਰੇਟ ਰਹਿਣਗੇ।
ਬ੍ਰਿਖ : ਕਿਸੇ ਵੱਡੇ ਆਦਮੀ ਦੀ ਮਦਦ ਲੈਣ ਲਈ ਜੇ ਆਪ ਉਸ ਨੂੰ ਅਪਰੋਚ ਕਰੋਗੇ, ਤਾਂ ਉਹ ਆਪ ਦੀ ਗੱਲ ਧਿਆਨ ਨਾਲ ਸੁਣੇਗਾ।
ਮਿਥੁਨ : ਡ੍ਰਿੰਕਸ-ਕੈਮੀਕਲਸ, ਰੰਗ-ਰੋਗਨ, ਪੈਟ੍ਰੋਲੀਅਮ ਅਤੇ ਸੀ.ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕਰਕ :ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਕੰਮਕਾਜੀ ਕੰਮਾਂ ਲਈ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ, ਸਫਰ ਲਈ ਮਨ ਰਾਜ਼ੀ ਰਹੇਗਾ।
ਸਿੰਘ :ਧਿਆਨ ਰੱਖੋ ਕਿ ਉਲਝਣਾਂ-ਮੁਸ਼ਕਿਲਾਂ ਕਰਕੇ ਆਪ ਦੀ ਸਾਰੀ ਪਲਾਨਿੰਗ ਉਖੜ-ਵਿਗੜ ਨਾ ਜਾਵੇ, ਕਿਸੇ ’ਤੇ ਜ਼ਿਆਦਾ ਭਰਸੋ ਵੀ ਨਾ ਕਰੋ।
ਕੰਨਿਆ :ਜਿਹੜੇ ਲੋਕ ਮੈਨ ਪਾਵਰ ਬਾਹਰ ਭਿਜਵਾਉਣ ਅਤੇ ਇਮੀਗ੍ਰੇਸ਼ਨ ਦਾ ਕੰਮ ਕਰਦੇ ਹਨ ਉਨ੍ਹਾਂ ਨੂੰ ਆਪਣੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।
ਤੁਲਾ :ਕਿਸੇ ਅਫਸਰ ਦੇ ਸਾਫਟ-ਹਮਦਰਦਾਨਾ ਰੁਖ ਕਰਕੇ ਕਿਸੇ ਸਰਕਾਰੀ ਕੰਮ ’ਚੋਂ ਕੋਈ ਬਾਧਾ ਮੁਸ਼ਕਿਲ ਹਟੇਗੀ।
ਬ੍ਰਿਸ਼ਚਕ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਰੁਚੀ, ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਵੀ ਸਿਰੇ ਚੜ੍ਹ ਸਕਦਾ ਹੈ।
ਧਨ : ਸਿਹਤ ਦੇ ਮਾਮਲੇ ’ਚ ਸੁਚੇਤ ਰਹਿਣਾ ਸਹੀ ਰਹੇਗਾ, ਧਨ-ਹਾਨੀ ਦਾ ਡਰ, ਲੈਣ-ਦੇਣ ਦੇ ਕੰਮ ਵੀ ਸੁਚੇਤ ਰਹਿ ਕੇ ਕਰੋ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਦੋਨੋ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਸਾਫਟ ਕੰਸੀਡ੍ਰੇਟ ਰਹਿਣਗੇ।
ਕੁੰਭ :ਕਿਸੇ ਸਟਰਾਂਗ ਸ਼ਤਰੂ ਦਾ ਟਕਰਾਵੀ ਰੁਖ ਆਪ ਦੀ ਪ੍ਰੇਸ਼ਾਨੀਆਂ ਵਧਾ ਸਕਦਾ ਹੈ, ਇਸ ਲਈ ਸਾਵਧਾਨ ਰਹੋ।
ਮੀਨ : ਸੰਤਾਨ ਸਾਥ ਦੇਵੇਗੀ, ਤਾਲਮੇਲ ਰਖੇਗੀ, ਸੰਤਾਨ ਦਾ ਸਹਿਯੋਗ ਆਪ ਦੇ ਕਿਸੇ ਕੰਮ ਨੂੰ ਸਵਾਰਨ ਲਈ ਇਸਟੂਮੇਂਟਲ ਹੋ ਸਕਦਾ ਹੈ।
8 ਦਸੰਬਰ 2025, ਸੋਮਵਾਰ
ਪੋਹ ਵਦੀ ਤਿੱਥੀ ਚੌਥ (ਸ਼ਾਮ 4.04 ਤੱਕ) ਅਤੇ ਮਗਰੋਂ ਤਿੱਥੀ ਪੰਚਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਕਰਕ ’ਚ
ਮੰਗਲ ਧਨ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਬ੍ਰਿਸ਼ਚਕ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਮੱਘਰ ਪ੍ਰਵਿਸ਼ਟੇ 23, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 17 (ਮੱਘਰ), ਹਿਜਰੀ ਸਾਲ 1447, ਮਹੀਨਾ : ਜਮਾਦਿ ਉੱਲਸਾਨੀ, ਤਰੀਕ : 17, ਸੂਰਜ ਉਦੇ ਸਵੇਰੇ 7.17 ਵਜੇ, ਸੂਰਜ ਅਸਤ : ਸ਼ਾਮ 5.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਖ (8-9 ਮੱਧ ਰਾਤ 2.53 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ, ਯੋਗ : ਬ੍ਰਹਮ (ਸ਼ਾਮ 5.02 ਤੱਕ) ਅਤੇ ਮਗਰੋਂ ਯੋਗ ਏਂਦਰ ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ) 8-9 ਮੱਧ ਰਾਤ 2.53 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਸਤ ਤੋ ਨੋ ਵਜੇ ਤੱਕ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਸਾਲ 2026 'ਚ ਨੋਟ ਗਿਣ-ਗਿਣ ਥੱਕ ਜਾਣਗੇ ਇਹ ਰਾਸ਼ੀ ਦੇ ਲੋਕ, ਬਦਲ ਜਾਵੇਗੀ ਕਿਸਮਤ
NEXT STORY