ਮੇਖ : ਸਿਤਾਰਾ ਪੇਟ ਲਈ ਠੀਕ ਨਹੀਂ, ਇਸ ਲਈ ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਆਪ ਦੀ ਸਿਹਤ ਵਿਗੜੀ ਰਹੇਗੀ, ਸਫਰ ਵੀ ਨਾ ਕਰਨਾ ਸਹੀ ਰਹੇਗਾ।
ਬ੍ਰਿਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜਾ ਵੀ ਯਤਨ ਕਰੋ ਪੂਰੇ ਜ਼ੋਰ ਨਾਲ ਕਰੋ, ਦੋਵੇਂ ਪਤੀ-ਪਤਨੀ ਦੀ ਸਿਹਤ ਲਈ ਸਮਾਂ ਕਮਜ਼ੋਰ ਹੈ, ਧਿਆਨ ਰੱਖੋ।
ਮਿਥੁਨ : ਨਾ ਤਾਂ ਵਿਰੋਧੀਆਂ ’ਤੇ ਭਰੋਸਾ ਕਰੋ ਅਤੇ ਨਾ ਹੀ ਉਨ੍ਹਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰੋ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਕਰਕ : ਕਿਉਂਕਿ ਸਿਤਾਰਾ ਰੁਕਾਵਟਾਂ ਵਾਲਾ ਹੈ, ਇਸ ਲਈ ਜਿਹੜਾ ਕੰਮ ਕਰੋ, ਪੂਰੇ ਧਿਆਨ ਨਾਲ ਕਰੋ, ਸੰਤਾਨ ਦਾ ਰੁਖ ਕੁਝ ਵਿਗੜਿਆ-ਉਖੜਿਆ ਰਹੇਗਾ।
ਸਿੰਘ : ਜ਼ਮੀਨੀ-ਅਦਾਲਤੀ ਕੰਮਾਂ ਲਈ ਸਿਤਾਰਾ ਸਹੀ ਨਹੀਂ, ਇਸ ਲਈ ਜੇ ਕੋਈ ਪ੍ਰੋਗਰਾਮ ਮੰਜ਼ਿਲ ਨੇੜੇ ਪਹੁੰਚਿਆ ਹੋਇਆ ਹੈ ਤਾਂ ਕੋਈ ਨਵਾਂ ਯਤਨ ਸ਼ੁਰੂ ਨਾ ਕਰੋ।
ਕੰਨਿਆ : ਘਟੀਆ ਸਾਥੀ ਨੁਕਸਾਨ ਪਹੁੰਚਾਉਣ ਲਈ ਪਰ ਤੋਲਦੇ ਨਜ਼ਰ ਆਉਣਗੇ, ਕੰਮਕਾਜੀ ਸਾਥੀ ਵੀ ਆਪ ਦੀ ਗੱਲ ਧਿਆਨ ਨਾਲ ਨਹੀਂ ਸੁਣਨਗੇ।
ਤੁਲਾ : ਕਾਰੋਬਾਰੀ ਕੰਮ ਬੇ-ਧਿਆਨੀ ਨਾਲ ਨਾ ਕਰੋ, ਲੈਣ-ਦੇਣ ਦੇ ਕੰਮਾਂ ’ਚ ਲਾਪ੍ਰਵਾਹੀ ਨਾ ਵਰਤੋ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਬ੍ਰਿਸ਼ਚਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਗਲਤ ਕੰਮਾਂ ਵੱਲ ਭਟਕਦੇ ਆਪਣੇ ਮਨ ’ਤੇ ਕਾਬੂ ਰੱਖੋ, ਮਨ ਵੀ ਟੈਂਸ, ਅਸ਼ਾਂਤ ਰਹੇਗਾ।
ਧਨ : ਖਰਚਿਆਂ ’ਤੇ ਕਾਬੂ ਰੱਖੋ, ਖਰਚ ਜਾਇਜ਼-ਫਜ਼ੂਲ ਦੋਵੇਂ ਤਰ੍ਹਾਂ ਦੇ ਹੋਣਗੇ, ਸਫਰ ’ਚ ਆਪਣੇ ਸਾਮਾਨ ਦਾ ਵੀ ਧਿਆਨ ਰੱਖਣਾ ਜ਼ਰੂਰੀ ਹੋਵੇਗਾ।
ਮਕਰ : ਮਿੱਟੀ, ਰੇਤਾ, ਬਜਰੀ, ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਮਾਣ-ਯਸ਼ ਦੀ ਪ੍ਰਾਪਤੀ।
ਕੁੰਭ : ਸਰਕਾਰੀ-ਗੈਰ ਸਰਕਾਰੀ ਕੰਮਾਂ ਲਈ ਸਿਤਾਰਾ ਠੀਕ ਨਹੀਂ, ਕਿਸੇ ਅਫਸਰ ਦੇ ਸਖਤ ਰੁਖ ਕਰਕੇ ਆਪ ਦੀਆਂ ਮੁਸ਼ਕਿਲਾਂ, ਪ੍ਰੇਸ਼ਾਨੀਆਂ ਵਧਣਗੀਆਂ।
ਮੀਨ : ਕਿਉਂਕਿ ਸਿਤਾਰਾ ਰੁਕਾਵਟਾਂ, ਮੁਸ਼ਕਿਲਾਂ ਵਾਲਾ ਹੈ, ਇਸ ਲਈ ਕੋਈ ਵੀ ਕੰਮ ਤਿਆਰੀ ਦੇ ਬਗੈਰ ਨਾ ਕਰੋ ਪਰ ਹਾਲਾਤ ਅਨੁਕੂਲ ਚੱਲਣਗੇ।
10 ਅਪ੍ਰੈਲ 2023, ਸੋਮਵਾਰ
ਵਿਸਾਖ ਵਦੀ ਤਿੱਥੀ ਚੌਥ (ਸਵੇਰੇ 8.38 ਤੱਕ) ਅਤੇ ਮਗਰੋਂ ਤਿੱਥੀ ਪੰਚਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੀਨ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਮਿਥੁਨ ’ਚ
ਬੁੱਧ ਮੇਖ ’ਚ
ਗੁਰੂ ਮੀਨ ’ਚ
ਸ਼ੁੱਕਰ ਬ੍ਰਿਖ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਚੇਤ ਪ੍ਰਵਿਸ਼ਟੇ 28, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 20 (ਚੇਤ), ਹਿਜਰੀ ਸਾਲ 1944, ਮਹੀਨਾ : ਰਮਜ਼ਾਨ, ਤਰੀਕ : 18, ਸੂਰਜ ਉਦੇ ਸਵੇਰੇ 6.10 ਵਜੇ, ਸੂਰਜ ਅਸਤ ਸ਼ਾਮ 6.49 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਨੁਰਾਧਾ (ਦੁਪਹਿਰ 1.39 ਤੱਕ) ਅਤੇ ਮਗਰੋਂ ਨਕਸ਼ੱਤਰ ਜੇਸ਼ਠਾ, ਯੋਗ : ਵਿਅਤੀਪਾਤ (ਸਵੇਰੇ 8.11 ਤੱਕ) ਅਤੇ ਮਗਰੋਂ ਯੋਗ ਵਰਿਆਨ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਦੁਪਹਿਰ 1.39 ਤੋਂ ਬਾਅਦ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸਤੀ ਅਨੁਸੂਣਿਆ ਜਯੰਤੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਬ੍ਰਿਸ਼ਚਕ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY