ਮੇਖ : ਸਿਤਾਰਾ ਦੁਪਹਿਰ ਤੱਕ ਸਿਹਤ ਨੂੰ ਅਪਸੈਟ ਰੱਖਣ ਵਾਲਾ, ਸਫਰ ਵੀ ਟਾਲ ਦੇਣਾ ਸਹੀ ਰਹੇਗਾ ਪਰ ਬਾਅਦ ’ਚ ਆਪ ਦੇ ਜਨਰਲ ਹਾਲਾਤ ਸੁਧਰਨਗੇ।
ਬ੍ਰਿਖ : ਸਿਤਾਰਾ ਦੁਪਹਿਰ ਤੱਕ ਘਰੇਲੂ ਮੋਰਚੇ ’ਤੇ ਟੈਨਸ਼ਨ ਪ੍ਰੇਸ਼ਾਨੀ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਸਿਹਤ ਲਈ ਕਮਜ਼ੋਰ ਬਣੇਗਾ, ਪ੍ਰੇਸ਼ਾਨੀ ਵੀ ਬਣੀ ਰਹੇਗੀ।
ਮਿਥੁਨ : ਸਿਤਾਰਾ ਦੁਪਹਿਰ ਤੱਕ ਅਹਿਤਿਆਤ ਪ੍ਰੇਸ਼ਾਨੀ ਵਾਲਾ, ਸਫਰ ਟਾਲ ਦਿਓ, ਕਿਉਂਕਿ ਉਹ ਹਾਨੀ ਪ੍ਰੇਸ਼ਾਨੀ ਵਾਲਾ ਹੋਵੇਗਾ ਪਰ ਬਾਅਦ ’ਚ ਜਨਰਲ ਹਾਲਾਤ ਬਿਹਤਰ ਬਣਨਗੇ।
ਕਰਕ : ਜਨਰਲ ਸਿਤਾਰਾ ਕਮਜ਼ੋਰ, ਕੋਈ ਨਾ ਕੋਈ ਮੁਸ਼ਕਲ, ਪ੍ਰੇਸ਼ਾਨੀ ਬਣੀ ਰਹੇਗੀ, ਨਾ ਤਾਂ ਦੂਜਿਆਂ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਦੁਸ਼ਮਣਾਂ ਨੂੰ ਕਮਜ਼ੋਰ ਸਮਝੋ।
ਸਿੰਘ : ਸਿਤਾਰਾ ਦੁਪਹਿਰ ਤੱਕ ਕਮਜ਼ੋਰ, ਤਿਆਰੀ ਦੇ ਬਗੈਰ ਅਫਸਰਾਂ ਅੱਗੇ ਨਾ ਜਾਓ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ, ਸਫਲਤਾ ਮਿਲੇਗੀ।
ਕੰਨਿਆ : ਸਿਤਾਰਾ ਦੁਪਹਿਰ ਤੱਕ ਕਮਜ਼ੋਰ, ਕੰਮਕਾਜੀ ਸਾਥੀ ਆਪ ਦੀ ਲਤ ਖਿੱਚਦੇ ਰਹਿ ਸਕਦੇ ਹਨ ਪਰ ਬਾਅਦ ’ਚ ਵੱਡੇ ਲੋਕਾਂ ’ਚ ਮਾਣ-ਸਨਮਾਨ ਵਧੇਗਾ।
ਤੁਲਾ : ਸਿਤਾਰਾ ਦੁਪਹਿਰ ਤੱਕ ਅਰਥ ਦਸ਼ਾ ਕਮਜ਼ੋਰ ਰੱਖੇਗਾ, ਪੇਮੈਂਟਸ ਅਤੇ ਲੈਣ-ਦੇਣ ਦੇ ਕੰਮ ਵੀ ਸੰਭਲ-ਸੰਭਾਲ ਕੇ ਕਰੋ ਪਰ ਬਾਅਦ ’ਚ ਕੰਮਕਾਜੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ।
ਬ੍ਰਿਸ਼ਚਕ : ਕੰਮਕਾਜੀ ਟੂਰਿੰਗ ਲਈ ਸਮਾਂ ਚੰਗਾ, ਉਂਝ ਵੀ ਹਰ ਮੋਰਚੇ ’ਤੇ ਬਿਹਤਰੀ ਹੋਵੇਗੀ ਪਰ ਦੁਪਹਿਰ ਤੱਕ ਮਨ ਟੈਂਸ ਅਤੇ ਚਿੰਤਾ ’ਚ ਰਹੇਗਾ।
ਧਨ : ਸਿਤਾਰਾ ਦੁਪਹਿਰ ਤੱਕ ਠੀਕ ਨਹੀਂ, ਨੁਕਸਾਨ, ਧਨ ਹਾਨੀ ਦਾ ਡਰ ਪਰ ਬਾਅਦ ’ਚ ਕਾਰੋਬਾਰੀ ਦਸ਼ਾ ਸੁਧਰੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਮਕਰ : ਸਿਤਾਰਾ ਦੁਪਹਿਰ ਤੱਕ ਅਰਥ ਦਸ਼ਾ ਕੰਫਰਟੇਬਲ ਰੱਖਣ ਅਤੇ ਇੱਜ਼ਤ-ਮਾਣ ਵਧਾਉਣ ਵਾਲਾ ਪਰ ਬਾਅਦ ’ਚ ਹਰ ਫਰੰਟ ’ਤੇ ਪੇਚੀਦਗੀਆਂ ਨਾਲ ਨਿਪਟਣਾ ਪੈ ਸਕਦਾ ਹੈ।
ਕੁੰਭ : ਸਿਤਾਰਾ ਦੁਪਹਿਰ ਤੱਕ ਸਰਕਾਰੀ ਕੰਮਾਂ ਲਈ ਠੀਕ ਨਹੀਂ ਪਰ ਬਾਅਦ ’ਚ ਕੰਮਕਾਜੀ ਪ੍ਰੋਗਰਾਮਿੰਗ ਅਤੇ ਟੂਰਿੰਗ ਲਈ ਸਮਾਂ ਚੰਗਾ ਬਣੇਗਾ।
ਮੀਨ : ਸਿਤਾਰਾ ਦੁਪਹਿਰ ਤੱਕ ਮਨ ਨੂੰ ਅਸ਼ਾਂਤ-ਡਿਸਟਰਬ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਸਰਕਾਰੀ ਕੰਮਾਂ ਲਈ ਚੰਗਾ ਬਣੇਗਾ, ਇੱਜ਼ਤ-ਮਾਣ ਦੀ ਪ੍ਰਾਪਤੀ।
11 ਅਪ੍ਰੈਲ 2023, ਮੰਗਲਵਾਰ
ਵਿਸਾਖ ਵਦੀ ਤਿੱਥੀ ਪੰਚਮੀ (ਸਵੇਰੇ 7.18 ਤੱਕ) ਅਤੇ ਮਗਰੋਂ ਿਤੱਥੀ ਛੱਠ (ਜਿਹੜੀ ਕਸ਼ੈਅ ਹੋ ਗਈ ਹੈ)।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੀਨ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਮਿਥੁਨ ’ਚ
ਬੁੱਧ ਮੇਖ ’ਚ
ਗੁਰੂ ਮੀਨ ’ਚ
ਸ਼ੁੱਕਰ ਬ੍ਰਿਖ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਚੇਤ ਪ੍ਰਵਿਸ਼ਟੇ 29, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 21 (ਚੇਤ), ਹਿਜਰੀ ਸਾਲ 1944, ਮਹੀਨਾ : ਰਮਜ਼ਾਨ, ਤਰੀਕ : 19, ਸੂਰਜ ਉਦੇ ਸਵੇਰੇ 6.09 ਵਜੇ, ਸੂਰਜ ਅਸਤ ਸ਼ਾਮ 6.49 ਵਜੇ (ਜਲੰਧਰ ਟਾਈਮ), ਨਕਸ਼ੱਤਰ : ਜੇਸ਼ਠਾ (ਦੁਪਹਿਰ 12.58 ਤੱਕ) ਅਤੇ ਮਗਰੋਂ ਨਕਸ਼ੱਤਰ ਮੂਲਾ, ਯੋਗ : ਵਰਿਆਨ (ਸ਼ਾਮ 5.52 ਤੱਕ) ਅਤੇ ਮਗਰੋਂ ਯੋਗ ਪਰਿਧ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਦੁਪਹਿਰ 12.58 ਤੱਕ) ਅਤੇ ਮਗਰੋਂ ਧਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਸ਼ੁਰੂ ਹੋਵੇਗੀ (12 ਅਪ੍ਰੈਲ ਸਵੇਰੇ 5.40 ’ਤੇ), ਦੁਪਹਿਰ 12.58 ਤੱਕ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਅਤੇ ਮਗਰੋਂ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਬ੍ਰਿਖ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY