ਮੇਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ, ਯਤਨਾਂ ਪ੍ਰੋਗਰਾਮਾਂ ’ਚ ਵਿਜੇ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰਨਾ ਸਹੀ ਰਹੇਗਾ।
ਬ੍ਰਿਖ : ਕਿਸੇ ਵੀ ਨਵੇਂ ਕੰਮ ਨੂੰ ਹੱਥ ’ਚ ਨਾ ਲਓ, ਕਿਉਂਕਿ ਉਲਝਣਾਂ-ਮੁਸ਼ਕਲਾਂ ਕਰ ਕੇ ਉਸ ਦੇ ਸਿਰੇ ਚੜ੍ਹਣ ਦੀ ਆਸ ਨਾ ਹੋਵੇਗੀ, ਸਫਰ ਵੀ ਨਾ ਕਰੋ।
ਮਿਥੁਨ : ਮਿੱਟੀ, ਰੇਤਾ, ਬਜਰੀ, ਸੀਮੈਂਟ, ਟਿੰਬਰ ਅਤੇ ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।
ਕਰਕ : ਕਿਸੇ ਸਰਕਾਰੀ ਕੰਮ ਨੂੰ ਉਸ ਦੇ ਟਾਰਗੈਟ ਤਕ ਲੈ ਜਾਣ ਲਈ ਆਪ ਨੂੰ ਭਰਪੂਰ ਜ਼ੋਰ ਲਗਾਉਣਾ ਪਵੇਗਾ, ਵੈਸੇ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਸਿੰਘ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਪਾਜ਼ੇਟਿਵ ਅਤੇ ਬਿਜ਼ੀ ਰੱਖੇਗਾ ਪਰ ਹਲਕੀ ਸੋਚ ਅਤੇ ਨੇਚਰ ਵਾਲੇ ਲੋਕਾਂ ਵਲੋਂ ਪ੍ਰੇਸ਼ਾਨੀ ਰਹਿਣ ਦਾ ਡਰ।
ਕੰਨਿਆ : ਸਿਤਾਰਾ ਸਿਹਤ ਲਈ ਕਮਜ਼ੋਰ, ਧਿਆਨ ਰੱਖੋ ਕਿ ਪੈਰ ਫਿਸਲਣ ਕਰ ਕੇ ਆਪ ਦੇ ਕਿਧਰੇ ਸੱਟ ਨਾ ਲੱਗ ਜਾਵੇ, ਵੈਸੇ ਅਰਥ ਦਸ਼ਾ ਪਹਿਲੇ ਦੀ ਤਰ੍ਹਾਂ ਬਣੀ ਰਹੇਗੀ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਫੈਮਿਲੀ ਫਰੰਟ ’ਤੇ ਕੁਝ ਨਾ ਕੁਝ ਖਿਚਾਤਣੀ ਅਤੇ ਤਣਾਤਣੀ ਰਹਿਣ ਦਾ ਡਰ।
ਬ੍ਰਿਸ਼ਚਕ : ਦੁਸ਼ਮਣਾਂ ਦਾ ਉਭਰਨਾ-ਸਿਮਟਣਾ ਜਾਰੀ ਰਹਿ ਸਕਦਾ ਹੈ, ਇਸ ਲਈ ਉਨ੍ਹਾਂ ਨਾਲ ਨੇੜਤਾ ਨਹੀਂ ਰੱਖਣੀ ਚਾਹੀਦੀ, ਮਨ ਵੀ ਡਿਸਟਰਬ ਜਿਹਾ ਰਹੇਗਾ।
ਧਨ : ਸੰਤਾਨ ਪੱਖੋਂ ਮਨ ਪ੍ਰੇਸ਼ਾਨ ਅਤੇ ਡਿਸਟਰਬ ਜਿਹਾ ਰਹੇਗਾ, ਸ਼ਾਇਦ ਉਹ ਆਪ ਦੀ ਉਮੀਦ ਤੋਂ ਪੂਰਾ ਨਾ ਉਤਰੇ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਮਕਰ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੇ ਯਤਨ ਨੂੰ ਉਮੀਦ ਮੁਤਾਬਕ ਰਿਸਪੌਂਸ ਨਾ ਮਿਲੇਗਾ, ਵੈਸੇ ਆਪ ਨੂੰ ਭੱਜਦੌ਼ੜ ਕਰਨੀ ਪੈ ਸਕਦੀ ਹੈ।
ਕੁੰਭ : ਘਟੀਆ ਲੋਕਾਂ ਤੋਂ ਫਾਸਲਾ ਰੱਖਣਾ ਸਹੀ ਰਹੇਗਾ, ਕਿਉਂਕਿ ਉਨ੍ਹਾਂ ਨਾਲ ਨੇੜਤਾ ਨੁਕਸਾਨ ਪ੍ਰੇਸ਼ਾਨੀ ਦੇ ਸਕਦੀ ਹੈ, ਮਨ ਵੀ ਪ੍ਰੇਸ਼ਾਨ ਜਿਹਾ ਰਹੇਗਾ।
ਮੀਨ : ਕਾਰੋਬਾਰੀ ਕੰਮਾਂ ’ਚ ਸੁਚੇਤ ਰਹਿਣਾ ਸਹੀ ਰਹੇਗਾ, ਧਿਆਨ ਰੱਮਖੋ ਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ।
20 ਅਪ੍ਰੈਲ 2023, ਵੀਰਵਾਰ
ਵਿਸਾਖ ਵਦੀ ਤਿੱਥੀ ਮੱਸਿਆ (ਸਵੇਰੇ 9.43 ਤੱਕ) ਅਤੇ ਮਗਰੋਂ ਤਿੱਥੀ ਏਕਮ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੇਖ ’ਚ
ਚੰਦਰਮਾ ਮੇਖ ’ਚ
ਮੰਗਲ ਮਿਥੁਨ ’ਚ
ਬੁੱਧ ਮੇਖ ’ਚ
ਗੁਰੂ ਮੀਨ ’ਚ
ਸ਼ੁੱਕਰ ਬ੍ਰਿਖ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਵਿਸਾਖ ਪ੍ਰਵਿਸ਼ਟੇ 7, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 28(ਚੇਤ), ਹਿਜਰੀ ਸਾਲ 1944, ਮਹੀਨਾ : ਰਮਜ਼ਾਨ, ਤਰੀਕ : 28, ਸੂਰਜ ਉਦੇ ਸਵੇਰੇ 5.59ਵਜੇ, ਸੂਰਜ ਅਸਤ ਸ਼ਾਮ 6.55 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਵਨੀ (ਰਾਤ 11.11 ਤੱਕ) ਅਤੇ ਮਗਰੋਂ ਨਕਸ਼ੱਤਰ ਭਰਣੀ, ਯੋਗ : ਵਿਸ਼ਕੁੰਭ (ਦੁਪਹਿਰ 1 ਵਜੇ ਤੱਕ) ਅਤੇ ਮਗਰੋਂ ਯੋਗ ਪ੍ਰੀਤੀ, ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਰਾਤ 11.11 ਤਕ ਜੰਮੇ ਬੱਚੇ ਨੂੰ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ,ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ, ਪੁਰਬ ਦਿਵਸ ਅਤੇ ਤਿਓਹਾਰ : ਵਿਸਾਖ ਮੱਸਿਆ (ਸਨਾਨ ਦਾਨ ਆਦਿ ਕੰਮਾਂ ਲਈ). ਮੌਸਮ ਗਰਮੀ ਸ਼ੁਰੂ, ਮੇਲਾ ਪਿੰਜੌਰ (ਹਰਿਆਣਾ), ਸ਼੍ਰੀ ਸ਼ੁਕਦੇਵ ਜਯੰਤੀ, ਖਗ੍ਰਾਸ ਸੂਰਜ ਗ੍ਰਹਿਣ (ਜਿਹੜਾ ਭਾਰਤ ’ਚ ਕਿਤੇ ਵੀ ਦਿਖਾਈ ਨਹੀਂ ਦੇਵੇਗਾ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕੰਨਿਆ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY