ਮੇਖ : ਲੋਹਾ, ਲੋਹਾ ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਆਂ, ਹਾਰਡ-ਵੇਅਰ, ਸਟੀਲ ਫਰਨੀਚਰ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਖ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋਕ ਆਪ ਦੇ ਪ੍ਰਤੀ ਸਾਫਟ-ਕੰਸੀਡ੍ਰੇਟ ਅਤੇ ਸੁਪੋਰਟਿਵ ਬਣੇ ਰਹਿਣਗੇ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਮਿਥੁਨ : ਯਤਨ ਕਰਨ ’ਤੇ ਆਪ ਦੀ ਪਲਾਨਿੰਗ, ਪ੍ਰੋਗਰਾਮਿੰਗ ਕੁਝ ਅੱਗੇ ਵਧੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਫਿਰ ਸਿਹਤ ਦੇ ਵਿਗੜਣ ਅਤੇ ਪੈਰ ਫਿਸਲਣ ਦਾ ਡਰ ਬਣਿਆ ਰਹੇਗਾ।
ਕਰਕ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਵੀ ਸੰਭਲ ਸੰਭਾਲ ਕੇ ਕਰੋ, ਧਿਆਨ ਰੱਖੋ ਕਿ ਲੈਣ-ਦੇਣ ਨਿਪਟਾਉਂਦੇ ਸਮੇਂ ਆਪ ਦੀ ਕੋਈ ਪੇਮੈਂਟ ਕਿਧਰੇ ਫਸ ਨਾ ਜਾਵੇ।
ਸਿੰਘ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ, ਇਰਾਦਿਆਂ, ਮਨੋਰਥਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ, ਸਹਿਯੋਗ ਬਣਿਆ ਰਹੇਗਾ।
ਕੰਨਿਆ : ਵਿਰੋਧੀਆਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕਰਨਾ ਸਹੀ ਰਹੇਗਾ, ਕਿਉਂਕਿ ਉਨ੍ਹਾਂ ਦਾ ਟਾਰਗੈੱਟ ਆਪ ਨੂੰ ਨੁਕਸਾਨ ਪਹੁੰਚਾਉਣਾ ਰਹੇਗਾ, ਮਨ ਵੀ ਪ੍ਰੇਸ਼ਾਨ ਰਹੇਗਾ।
ਤੁਲਾ : ਸਿਤਾਰਾ ਜਨਰਲ ਤੌਰ ’ਤੇ ਬਿਹਤਰ, ਸੰਤਾਨ ਸਾਥ ਦੇਵੇਗੀ ਅਤੇ ਉਸ ਦੇ ਸੁਪੋਰਟਿਵ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਸ਼ਚਕ : ਯਤਨ ਕਰਨ ’ਤੇ ਕੋਰਟ ਕਚਹਿਰੀ ਦੇ ਕਿਸੇ ਕੰਮ ’ਚੋਂ ਕੋਈ ਰੁਕਾਵਟ ਮੁਸ਼ਕਲ ਹਟ ਸਕਦੀ ਹੈ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।
ਧਨ : ਵੱਡੇ ਲੋਕਾਂ ਨਾਲ ਮੇਲ-ਜੋਲ ਫਰੂਟਫੁਲ ਰਹੇਗਾ ਅਤੇ ਆਪ ਦੇ ਕਿਸੇ ਉਲਝੇ ਕੰਮ ਨੂੰ ਸੰਵਾਰਨ ’ਚ ਮਦਦਗਾਰ ਰਹੇਗਾ, ਵਿਰੋਧੀ ਕਮਜ਼ੋਰ ਰਹਿਣਗੇ।
ਮਕਰ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਜਨਰਲ ਸਿਤਾਰਾ ਕੰਮਕਾਜੀ ਮੋਰਚੇ ’ਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ।
ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਉਂਝ ਠੰਡੀਆਂ ਵਸਤਾਂ ਦੀ ਵਰਤੋਂ ਧਿਆਨ ਨਾਲ ਕਰੋ।
ਮੀਨ : ਕਿਸੇ ਨਾ ਕਿਸੇ ਪੰਗੇ ਦੇ ਜਾਗਣ ਅਤੇ ਝਗੜਾ-ਵਿਵਾਦ ਪੈਦਾ ਹੋਣ ਦਾ ਡਰ ਰਹੇਗਾ, ਇਸ ਲਈ ਹਰ ਕਦਮ ਸੁਚੇਤ ਰਹਿ ਕੇ ਚੁਕਣਾ ਸਹੀ ਰਹੇਗਾ।
24 ਜਨਵਰੀ 2023, ਮੰਗਲਵਾਰ
ਮਾਘ ਸੁਦੀ ਤਿੱਥੀ ਤੀਜ (ਬਾਅਦ ਦੁਪਹਿਰ 3.23 ਤੱਕ) ਅਤੇ ਮਗਰੋਂ ਤਿੱਥੀ ਚੌਥ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਕੁੰਭ ’ਚ
ਮੰਗਲ ਬ੍ਰਿਖ ’ਚ
ਬੁੱਧ ਧਨ ’ਚ
ਗੁਰੂ ਮੀਨ ’ਚ
ਸ਼ੁੱਕਰ ਕੁੰਭ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਮਾਘ ਪ੍ਰਵਿਸ਼ਟੇ 11, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 4 (ਮਾਘ), ਹਿਜਰੀ ਸਾਲ 1444, ਮਹੀਨਾ : ਰਜਬ ਤਰੀਕ : 1, ਸੂਰਜ ਉਦੇ ਸਵੇਰੇ 7.29 ਵਜੇ, ਸੂਰਜ ਅਸਤ ਸ਼ਾਮ 5.51 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼ਤਭਿਖਾ (ਰਾਤ 9.58 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਭਾਦਰਪਦ, ਯੋਗ : ਵਰਿਆਨ (ਰਾਤ 9.36 ਤੱਕ) ਅਤੇ ਮਗਰੋਂ ਯੋਗ ਪਰਿਧ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ (24-25 ਮੱਧ ਰਾਤ ਦੋ ਵਜੇ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਗੌਰੀ ਤੀਜ ਵਰਤ, ਸ਼੍ਰੀ ਗਣੇਸ਼ ਤਿਲ ਚੌਥ, ਵਰਦ ਚੌਥ, ਕੁੰਦ ਚੌਥ, ਰਜਬ (ਮੁਸਲਿਮ) ਮਹੀਨਾ ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੀਨ ਰਾਸ਼ੀ ਵਾਲਿਆਂ ਦਾ ਹਰ ਫਰੰਟ ’ਤੇ ਕਦਮ ਬੜ੍ਹਤ ਵੱਲ ਰਹੇਗਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY