ਮੇਖ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਬੁੱਕਸ ਪਬਲੀਕੇਸ਼ਨ, ਪ੍ਰਿੰਟਿੰਗ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਮਿਹਨਤ ਦੀ ਚੰਗੀ ਰਿਟਰਨ ਮਿਲੇਗੀ।
ਬ੍ਰਿਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ’ਚ ਸਫਲਤਾ ਮਿਲੇਗੀ, ਖੁਸ਼ਦਿਲ ਮੂਡ ਕਰਕੇ ਆਪ ਨੂੰ ਹਰ ਕੰਮ ਆਸਾਨ ਨਜ਼ਰ ਆਵੇਗਾ।
ਮਿਥੁਨ : ਖਰਚ ਜਾਇਜ਼ ਅਤੇ ਫਜ਼ੂਲ ਦੋਵੇਂ ਤਰ੍ਹਾਂ ਦਾ ਹੋਵੇਗਾ, ਇਸ ਲਈ ਖਰਚ ਸੋਚ-ਸਮਝ ਕੇ ਕਰੋ, ਨਹੀਂ ਤਾਂ ਤੰਗੀ ਦੀ ਸਥਿਤੀ ਨਾਲ ਨਿਪਟਣਾ ਪੈ ਸਕਦਾ ਹੈ।
ਕਰਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕੰਮਕਾਜੀ ਪ੍ਰੋਗਰਾਮਿੰਗ, ਪਲਾਨਿੰਗ ਨੂੰ ਅੱਗੇ ਵਧਾਉਣਾ ਫਰੂਟਫੁਲ ਰਹੇਗਾ, ਕਾਰੋਬਾਰੀ ਟੂਰਿੰਗ ਵੀ ਲਾਭ ਵਾਲੀ ਹੋਵੇਗੀ।
ਸਿੰਘ : ਕਿਸੇ ਵੱਡੇ ਆਦਮੀ ਦੀ ਮਦਦ ਨਾਲ ਆਪ ਦੀ ਕੋਈ ਸਰਕਾਰੀ ਪ੍ਰਾਬਲਮ ਸੁਲਝ ਸਕਦੀ ਹੈ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ, ਇੱਜ਼ਤ ਮਿਲੇਗੀ।
ਕੰਨਿਆ : ਧਾਰਮਿਕ ਕੰਮਾਂ ਨਾਲ ਜੁੜਣ, ਧਾਰਮਿਕ ਲਿਟਰੇਚਰ ਨੂੰ ਪੜ੍ਹਣ ਅਤੇ ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀ ਲੱਗੇਗਾ, ਜਨਰਲ ਹਾਲਾਤ ਵੀ ਅਨੁਕੂਲ ਚੱਲਣਗੇ।
ਤੁਲਾ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ਬਾਰੇ ਸੁਚੇਤ ਰਹਿਣਾ ਸਹੀ ਰਹੇਗਾ, ਕਿਸੇ ਦੀ ਜ਼ਿੰਮੇਵਾਰੀ ’ਚ ਫਸਣ ਤੋਂ ਵੀ ਬਚਣਾ ਸਹੀ ਰਹੇਗਾ।
ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਮਨ ਬਣਾਓਗੇ, ਉਸ ’ਚ ਵਿਜੇ ਮਿਲੇਗੀ, ਪਰਿਵਾਰਕ ਮੋਰਚੇ ’ਤੇ ਮਿਠਾਸ, ਤਾਲਮੇਲ ਸਦਭਾਅ ਬਣਿਆ ਰਹੇਗਾ।
ਧਨ : ਕਿਸੇ ਸਟ੍ਰਾਂਗ ਸ਼ਤਰੂ ਦੀਆਂ ਸ਼ਰਾਰਤਾਂ ਕਰਕੇ ਆਪ ਦੇ ਕਿਸੇ ਬਣੇ ਬਣਾਏ ਕੰਮ ਦੇ ਵਿਗੜਣ ਦਾ ਡਰ ਰਹੇਗਾ, ਮਨ ਵੀ ਟੈਂਸ ਅਤੇ ਡਿਸਟਰਬ ਜਿਹਾ ਰਹੇਗਾ।
ਮਕਰ : ਸਿਤਾਰਾ ਸੰਤਾਨ ਪੱਖੋਂ ਰਿਲੀਫ ਦੇਣ ਅਤੇ ਉਸ ਦੇ ਸਹਿਯੋਗ ਨਾਲ ਆਪ ਦੇ ਕਿਸੇ ਵਿਗੜੇ ਉਲਝੇ ਕੰਮ ਨੂੰ ਸੰਵਾਰਣ ਵਾਲਾ ਹੋਵੇਗਾ।
ਕੁੰਭ : ਕੋਰਟ ਕਚਹਿਰੀ ਦੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਵੱਡੇ ਲੋਕਾਂ ਦੇ ਰੁਖ ’ਚ ਸਾਫਟਨੈੱਸ ਅਤੇ ਲਿਹਾਜ਼ਦਾਰੀ ਬਣੀ ਰਹੇਗੀ।
ਮੀਨ : ਕਿਸੇ ਵੱਡੇ ਆਦਮੀ ਜਾਂ ਕਿਸੇ ਸੱਜਣ-ਮਿੱਤਰ ਦੀ ਮਦਦ ਲੈਣ ਲਈ ਜੇ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ ਨਾਲ ਸੁਣੇਗਾ।
30 ਜਨਵਰੀ 2023, ਸੋਮਵਾਰ
ਮਾਘ ਸੁਦੀ ਤਿੱਥੀ ਨੌਮੀ (ਸਵੇਰੇ 10.12 ਤੱਕ) ਅਤੇ ਮਗਰੋਂ ਤਿੱਥੀ ਦਸ਼ਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਬ੍ਰਿਖ ’ਚ
ਬੁੱਧ ਧਨ ’ਚ
ਗੁਰੂ ਮੀਨ ’ਚ
ਸ਼ੁੱਕਰ ਕੁੰਭ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਮਾਘ ਪ੍ਰਵਿਸ਼ਟੇ 17, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 10 (ਮਾਘ), ਹਿਜਰੀ ਸਾਲ 1444, ਮਹੀਨਾ : ਰਜਬ ਤਰੀਕ : 7, ਸੂਰਜ ਉਦੇ ਸਵੇਰੇ 7.26 ਵਜੇ, ਸੂਰਜ ਅਸਤ ਸ਼ਾਮ 5.56 ਵਜੇ (ਜਲੰਧਰ ਟਾਈਮ), ਨਕਸ਼ੱਤਰ : ਕ੍ਰਿਤਿਕਾ (ਰਾਤ 10.15 ਤੱਕ) ਅਤੇ ਮਗਰੋਂ ਨਕਸ਼ੱਤਰ ਰੋਹਿਣੀ, ਯੋਗ : ਸ਼ੁਕਲ (ਸਵੇਰੇ 10.48 ਤੱਕ) ਅਤੇ ਮਗਰੋਂ ਯੋਗ ਬ੍ਰਹਮ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਮਾਘ ਗੁਪਤ ਨਵਰਾਤਰੇ ਸਮਾਪਤ, ਮਹਾਤਮਾ ਗਾਂਧੀ ਬਲਿਦਾਨ ਦਿਵਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੇਖ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY