ਮੇਖ : ਜਨਰਲ ਸਿਤਾਰਾ ਸਟ੍ਰਾਂਗ, ਉਤਸ਼ਾਹ-ਹਿੰਮਤ ਅਤੇ ਯਤਨ ਸ਼ਕਤੀ ਬਣੀ ਰਹੇਗੀ, ਕੰਮਕਾਜੀ ਵਿਅਸਤਤਾ ਵੀ ਚੰਗਾ ਨਤੀਜਾ ਦੇਵੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਖ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ਨੂੰ ਸੰਵਾਰਨ ਅਤੇ ਕੰਮਕਾਜੀ ਪਲਾਨਿੰਗ ਨੂੰ ਅੱਗੇ ਵਧਾਉਣ ਵਾਲਾ ਪਰ ਉਭਰਨ ਵਾਲੇ ਕਿਸੇ ਨਾ ਕਿਸੇ ਪੰਗੇ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋ।
ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਅਤੇ ਇੱਜ਼ਤਮਾਣ ਲਈ ਸਮਾਂ ਚੰਗਾ, ਵੈਸੇ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖੋ।
ਕਰਕ : ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਅਤੇ ਆਪ ਦੀ ਪੇਮੈਂਟ ਨੂੰ ਫਸਾਉਣ ਵਾਲਾ, ਬੇਗਾਨੀ ਜ਼ਿੰਮੇਵਾਰੀ ’ਚ ਵੀ ਨਾ ਫਸਣਾ ਸਹੀ ਰਹੇਗਾ।
ਸਿੰਘ : ਖੇਤੀ ਉਤਪਾਦਾਂ-ਖੇਤੀ ਉਪਕਰਨਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ, ਗਾਰਮੈਂਟ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਕਾਜੀ ਕੰਮਾਂ ’ਚ ਲਾਭ ਮਿਲੇਗਾ।
ਕੰਨਿਆ : ਸਰਕਾਰੀ, ਗੈਰ ਸਰਕਾਰੀ ਕੰਮਾਂ ’ਚ ਸਫਲਤਾ, ਵੱਡੇ ਲੋਕ ਵੀ ਮਿਹਰਬਾਨ ਰਹਿਣਗੇ ਅਤੇ ਆਪ ਦੀ ਮਦਦ ਕਰਨ ਲਈ ਤਿਆਰ ਮਿਲਣਗੇ।
ਤੁਲਾ : ਇਰਾਦਿਆਂ ’ਚ ਮਜ਼ਬੂਤੀ, ਮੌਰੇਲ ਬੂਸਟਿੰਗ ਬਣੀ ਰਹੇਗੀ, ਵੈਸੇ ਕਿਸੇ ’ਤੇ ਲੋੜ ਤੋਂ ਵੱਧ ਉਮੀਦ ਨਾ ਰੱਖਣਾ ਸਹੀ ਰਹੇਗਾ।
ਬ੍ਰਿਸ਼ਚਕ : ਪੇਟ ’ਚ ਗੜਬੜੀ ਰਹਿਣਦਾ ਡਰ ਰਹੇਗਾ, ਇਸ ਲਈ ਤਬੀਅਤ ਨੂੰ ਸੂਟ ਨਾ ਕਰਨ ਵਾਲੀਆਂ ਵਸਤਾਂ ਦੀ ਵਰਤੋਂ ਘੱਟ ਕਰੋ, ਨੁਕਸਾਨ ਦਾ ਡਰ।
ਧਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਵੈਸੇ ਤਬੀਅਤ ’ਚ ਤੇਜ਼ੀ ਰਹੇਗੀ।
ਮਕਰ : ਅਸ਼ਾਂਤ-ਪ੍ਰੇਸ਼ਾਨ ਅਤੇ ਡਾਵਾਂਡੋਲ ਮਨ ਸਥਿਤੀ ਕਰ ਕੇ ਆਪ ਦਾ ਮਨ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਲਈ ਤਿਆਰ ਨਾ ਹੋਵੇਗਾ।
ਕੁੰਭ : ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ ਅਤੇ ਆਪ ਦੇ ਕਿਸੇ ਉਲਝੇ ਰੁਕੇ ਕੰਮ ਨੂੰ ਸੰਵਾਰਨ ਲਈ ਰਾਜ਼ੀ ਰਹੇਗੀ।
ਮੀਨ : ਯਤਨ ਕਕਨ ’ਤੇ ਕਿਸੇ ਜ਼ਮੀਨੀ-ਜਾਇਦਾਦੀ ਕੰਮ ’ਚੋਂ ਰੁਕਾਵਟ ਮੁਸ਼ਕਲ ਹਟੇਗੀ, ਸ਼ਤਰੂ ਕਮਜ਼ੋਰ ਰਹਿਣਗੇ, ਵੈਸੇ ਸਾੜਸਤੀ ਕਰ ਕੇ ਕਿਸੇ ਨਾ ਕਿਸੇ ਪੇਚੀਦਗੀ ਨਾਲ ਵਾਸਤਾ ਰਹੇਗਾ।
3 ਫਰਵਰੀ 2023, ਸ਼ੁੱਕਰਵਾਰ
ਮਾਘ ਸੁਦੀ ਤਿੱਥੀ ਤਰੋਦਸ਼ੀ (ਸ਼ਾਮ 6.58 ਤੱਕ) ਅਤੇ ਮਗਰੋਂ ਤਿੱਥੀ ਚੌਦਸ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਮਿਥੁਨ ’ਚ
ਮੰਗਲ ਬ੍ਰਿਖ ’ਚ
ਬੁੱਧ ਧਨ ’ਚ
ਗੁਰੂ ਮੀਨ ’ਚ
ਸ਼ੁੱਕਰ ਕੁੰਭ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਮਾਘ ਪ੍ਰਵਿਸ਼ਟੇ 21, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 14 (ਮਾਘ), ਹਿਜਰੀ ਸਾਲ 1444, ਮਹੀਨਾ : ਰਜਬ, ਤਰੀਕ : 11, ਸੂਰਜ ਉਦੇ ਸਵੇਰੇ 7.23 ਵਜੇ, ਸੂਰਜ ਅਸਤ ਸ਼ਾਮ 6 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਨਰਵਸੁ (ਪੂਰਾ ਦਿਨ ਰਾਤ), ਯੋਗ : ਵਿਸ਼ਕੁੰਭ (ਦੁਪਹਿਰ 1.01 ਤੱਕ) ਅਤੇ ਮਗਰੋਂ ਯੋਗ ਪ੍ਰੀਤੀ, ਚੰਦਰਮਾ : ਮਿਥੁਨ ਰਾਸ਼ੀ ’ਤੇ (3-4 ਮੱਧ ਰਾਤ 2.32 ਤੱਕ) ਅਤੇ ਮਗਰੋਂ ਕਰਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਪ੍ਰਦੋਸ਼ ਵਰਤ, ਮੇਲਾ ਜੈਸਲਮੇਰ(ਰਾਜਸਥਾਨ) ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮਿਥੁਨ ਰਾਸ਼ੀ ਵਾਲਿਆਂ ਦੀ ਵਪਾਰਕ ਤੇ ਕੰਮਕਾਜੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY