ਮੇਖ : ਕਾਰੋਬਾਰੀ ਕੰਮਾਂ ਲਈ ਆਪ ਦੀ ਭੱਜ-ਦੌੜ ਫਰੂਟਫੁਲ ਰਹੇਗੀ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਜ਼ਰੂਰੀ ਹੋਵੇਗਾ।
ਬ੍ਰਿਖ : ਮਨ ਅਸ਼ਾਂਤ, ਪ੍ਰੇਸ਼ਾਨ, ਡਿਸਟਰਬ ਜਿਹਾ ਰਹਿ ਸਕਦਾ ਹੈ, ਇਸ ਲਈ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਜਾਂ ਉਸ ਨੂੰ ਅੱਗੇ ਵਧਾਉਣ ਲਈ ਮਨ ਰਾਜ਼ੀ ਨਾ ਹੋਵੇਗਾ।
ਮਿਥੁਨ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰੇ ਕਰਕੇ ਆਪ ਨੂੰ ਆਪਣੀ ਪਲਾਨਿੰਗ, ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ਲਈ ਸਮਾਂ ਬਿਹਤਰ, ਇੱਜ਼ਤ-ਮਾਣ ਦੀ ਪ੍ਰਾਪਤੀ।
ਕਰਕ : ਪ੍ਰਾਪਰਟੀ ਦੇ ਕਿਸੇ ਕੰਮ ਲਈ ਕੋਈ ਵੀ ਯਤਨ ਅਣਮੰਨੇ ਮਨ ਨਾਲ ਨਾ ਕਰੋ, ਨਹੀਂ ਤਾਂ ਉਹ ਯਤਨ ਬੇਨਤੀਜਾ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਸਿੰਘ : ਆਪ ਹਿੰਮਤੀ, ਉਤਸ਼ਾਹੀ ਬਣੇ ਰਹੋਗੇ, ਯਤਨ ਕਰਨ ’ਤੇ ਕੰਮਕਾਜੀ ਭੱਜ-ਦੌੜ ਅਤੇ ਵਿਅਸਤਤਾ ਵੀ ਬਣੀ ਰਹੇਗੀ, ਤੇਜ ਪ੍ਰਭਾਵ ਬਣਿਆ ਰਹੇਗਾ।
ਕੰਨਿਆ : ਕਾਰੋਬਾਰੀ ਕੰਮਾਂ ਲਈ ਸਿਤਾਰਾ ਚੰਗਾ ਹੈ ਪਰ ਕੋਈ ਵੀ ਕੰਮ ਬੇਧਿਆਨੀ ਅਤੇ ਅਣਮੰਨੇ ਮਨ ਨਾਲ ਨਹੀਂ ਕਰਨਾ ਚਾਹੀਦਾ।
ਤੁਲਾ : ਵਪਾਰਕ ਅਤੇ ਕੰਮਕਾਜੀ ਕੰਮਾਂ ਲਈ ਸਿਤਾਰਾ ਚੰਗਾ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਘਰੇਲੂ ਮੋਰਚੇ ’ਤੇ ਕੁਝ ਖਿੱਚਾਤਣੀ ਰਹਿਣ ਦਾ ਡਰ।
ਬ੍ਰਿਸ਼ਚਕ : ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ ਹੋ ਸਕਦਾ ਹੈ, ਲੈਣ-ਦੇਣ ਦੇ ਕੰਮ ਵੀ ਸੁਚੇਤ ਰਹਿ ਕੇ ਨਿਪਟਾਉਣੇ ਸਹੀ ਰਹਿਣਗੇ।
ਧਨ : ਜਨਰਲ ਸਿਤਾਰਾ ਬਿਹਤਰ, ਟੀਚਿੰਗ, ਕੋਚਿੰਗ, ਸਟੇਸ਼ਨਰੀ, ਪ੍ਰਿੰਟਿੰਗ, ਪਬਲੀਕੇਸ਼ਨ ਦਾ ਕੰਮ ਕਰਨ ਵਾਲਿਆਂ ਲਈ ਕਾਰੋਬਾਰੀ ਸਮਾਂ ਫਰੂਟਫੁਲ ਰਹੇਗਾ।
ਮਕਰ : ਕਿਸੇ ਵੀ ਸਰਕਾਰੀ ਕੰਮ ਨੂੰ ਜਾਂ ਯਤਨ ਨੂੰ ਅਣਮੰਨੇ ਮਨ ਨਾਲ ਨਾ ਕਰੋ ਕਿਉਂਕਿ ਉਸ ਦਾ ਕੋਈ ਵੀ ਖਾਸ ਨਤੀਜਾ ਪ੍ਰਾਪਤ ਨਾ ਹੋਵੇਗਾ।
ਕੁੰਭ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ ਪਰ ਜ਼ਰੂਰੀ ਹੈ ਕਿ ਜਿਹੜਾ ਵੀ ਯਤਨ ਕਰੋ, ਪੂਰੇ ਜ਼ੋਰ ਨਾਲ ਕਰੋ।
ਮੀਨ : ਸਿਤਾਰਾ ਪੇਟ ਲਈ ਕਮਜ਼ੋਰ, ਇਸ ਲਈ ਖਾਣ-ਪੀਣ ਬਾਰੇ ਸੁਚੇਤ ਰਹਿਣਾ ਸਹੀ ਰਹੇਗਾ, ਨੁਕਸਾਨ ਦਾ ਵੀ ਡਰ, ਸਫਰ ਨਾ ਕਰੋ।
13 ਫਰਵਰੀ 2023, ਸੋਮਵਾਰ
ਫੱਗਣ ਵਦੀ ਤਿੱਥੀ ਸਪਤਮੀ (ਸਵੇਰੇ 9.46 ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਤੁਲਾ ’ਚ
ਮੰਗਲ ਬ੍ਰਿਖ ’ਚ
ਬੁੱਧ ਮਕਰ ’ਚ
ਗੁਰੂ ਮੀਨ ’ਚ
ਸ਼ੁੱਕਰ ਕੁੰਭ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਫੱਗਣ ਪ੍ਰਵਿਸ਼ਟੇ 1, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 24 (ਮਾਘ), ਹਿਜਰੀ ਸਾਲ 1444, ਮਹੀਨਾ : ਰਜਬ ਤਰੀਕ : 21, ਸੂਰਜ ਉਦੇ ਸਵੇਰੇ 7.15 ਵਜੇ, ਸੂਰਜ ਅਸਤ ਸ਼ਾਮ 6.09 ਵਜੇ (ਜਲੰਧਰ ਟਾਈਮ), ਨਕਸ਼ੱਤਰ : ਵਿਸ਼ਾਖਾ (13-14 ਮੱਧ ਰਾਤ 2.36 ਤੱਕ) ਅਤੇ ਮਗਰੋਂ ਨਕਸ਼ੱਤਰ ਅਨੁਰਾਧਾ, ਯੋਗ : ਵ੍ਰਿਧੀ (ਬਾਅਦ ਦੁਪਹਿਰ 2.16 ਤੱਕ) ਅਤੇ ਮਗਰੋਂ ਯੋਗ ਧਰੁਵ, ਚੰਦਰਮਾ : ਤੁਲਾ ਰਾਸ਼ੀ ’ਤੇ (ਰਾਤ 8.37 ਤੱਕ) ਅਤੇ ਮਗਰੋਂ ਬ੍ਰਿਸ਼ਚਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਬਿਕ੍ਰਮੀ ਫੱਗਣ ਸੰਕ੍ਰਾਂਤੀ, ਸੂਰਜ ਸਵੇਰੇ 9.44 (ਜਲੰਧਰ ਟਾਈਮ) ਤੇ ਕੁੰਭ ਰਾਸ਼ੀ ’ਤੇ ਪ੍ਰਵੇਸ਼ ਕਰੇਗਾ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਤੁਲਾ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY