ਮੇਖ : ਜਨਰਲ ਸਿਤਾਰਾ ਸਟ੍ਰਾਂਗ, ਵਪਾਰ-ਕੰਮਕਾਜ ਦੇ ਕੰਮਾਂ ’ਚ ਸਫਲਤਾ ਮਿਲੇਗੀ ਅਤੇ ਹਰ ਪੱਖੋਂ ਬਿਹਤਰ ਹੋਵੇਗੀ ਪਰ ਗਲੇ ’ਚ ਖਰਾਬੀ ਦਾ ਡਰ।
ਬ੍ਰਿਖ : ਸਿਤਾਰਾ ਕਿਉਂਕਿ ਉਲਝਣਾਂ ਵਾਲਾ ਹੈ, ਇਸ ਲਈ ਕੋਈ ਵੀ ਨਵਾਂ ਯਤਨ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ, ਹਰ ਕਿਸੇ ਨੂੰ ਸਮਝਦਾਰੀ ਨਾਲ ਹੈਂਡਲ ਕਰੋ।
ਮਿਥੁਨ : ਮਿੱਟੀ-ਰੇਤਾ- ਬਜਰੀ-ਕੰਸਟ੍ਰੱਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਜਨਰਲ ਤੌਰ ’ਤੇ ਆਪ ਹਾਵੀ-ਪ੍ਰਭਾਵੀ ਰਹੋਗੇ
ਕਰਕ : ਸਰਕਾਰੀ-ਗੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਆਪ ਸ਼ਤਰੂਆਂ ’ਤੇ ਹਾਵੀ, ਪ੍ਰਭਾਵੀ-ਵਿਜਈ ਰਹੋਗੇ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਸਿੰਘ : ਸਿਤਾਰਾ ਸਿਹਤ ਨੂੰ ਕੁਝ ਬਿਹਤਰ ਬਣਾਉਣ ਅਤੇ ਜਨਰਲ ਤੌਰ ’ਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖਣ ਵਾਲਾ, ਸ਼ਤਰੂ ਕਮਜ਼ੋਰ ਰਹਿਣਗੇ।
ਕੰਨਿਆ : ਸਿਹਤ ਬਾਰੇ ਸੁਚੇਤ ਰਹਿਣ ਦੀ ਲੋੜ ਹੋਵੇਗੀ, ਲਿਖਣ-ਪੜ੍ਹਨ ਦਾ ਕੋਈ ਵੀ ਕੰਮ ਅੱਖਾਂ ਖੋਲ੍ਹ ਕੇ ਨਿਪਟਾਣਾ ਸਹੀ ਰਹੇਗਾ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ ’ਚ ਸਫਲਤਾ ਮਿਲੇਗੀ, ਸ਼ੁੱਭ ਕੰਮਾਂ ’ਚ ਧਿਆਨ, ਹਰ ਪੱਖੋਂ ਬਿਹਤਰੀ ਹੋਵੇਗੀ।
ਬ੍ਰਿਸ਼ਚਕ : ਕਿਉਂਕਿ ਸ਼ਤਰੂ ਉਭਰਦੇ ਸਿਮਟਦੇ ਅਤੇ ਪ੍ਰੇਸ਼ਾਨੀਆਂ ਪੈਦਾ ਕਰਦੇ ਰਹਿ ਸਕਦੇ ਹਨ, ਇਸ ਲਈ ਹਰ ਫ੍ਰੰਟ ’ਤੇ ਸੁਚੇਤ ਰਹਿਣ ਦੀ ਜ਼ਰੂਰਤ ਹੋਵੇਗੀ।
ਧਨ : ਧਾਰਮਿਕ ਸਮਾਜਿਕ ਕੰਮਾਂ ’ਚ ਧਿਆਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਆਪ ਪੂਰੀ ਤਰ੍ਹਾਂ ਐਕਟਿਵ ਰਹੋਗੇ।
ਮਕਰ : ਜ਼ਮੀਨੀ ਜਾਇਦਾਦੀ ਕੰਮਾਂ ਲਈ ਆਪ ਦੇ ਯਤਨ ਫੇਵਰੇਬਲ ਨਤੀਜਾ ਦੇ ਸਕਦੇ ਹਨ ਪਰ ਫੈਮਿਲੀ ਫ੍ਰੰਟ ’ਤੇ ਖਿਚਾਤਣੀ ਤਣਾਅ ਰਹਿ ਸਕਦਾ ਹੈ।
ਕੁੰਭ : ਘਟੀਆ ਅਤੇ ਹਲਕੀ ਨੇਚਰ ਅਤੇ ਸੋਚ ਵਾਲਾ ਸਾਥੀ ਆਪ ਨੂੰ ਪ੍ਰੇਸ਼ਾਨ ਕਰ ਸਕਦਾ ਹੈ, ਇਸ ਲਈ ਉਨ੍ਹਾਂ ਤੋਂ ਫਾਸਲਾ ਬਣਾ ਕੇ ਰੱਖੋ।
ਮੀਨ : ਆਮਦਨ ਲਈ ਸਿਤਾਰਾ ਤਾਂ ਸਹੀ ਹੈ ਪਰ ਧਿਆਨ ਰੱਖੋ ਕਿ ਆਪ ਦੀ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ, ਨੁਕਸਾਨ ਦਾ ਵੀ ਡਰ।
4 ਦਸੰਬਰ 2022, ਐਤਵਾਰ
ਮੱਘਰ ਸੁਦੀ ਤਿੱਥੀ ਦੁਆਦਸ਼ੀ (4-5 ਮੱਧ ਰਾਤ 5.58 ਤਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਮੇਖ ’ਚ
ਮੰਗਲ ਬ੍ਰਿਖ ’ਚ
ਬੁੱਧ ਧਨ ’ਚ
ਗੁਰੂ ਮੀਨ ’ਚ
ਸ਼ੁੱਕਰ ਬ੍ਰਿਸ਼ਚਕ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਮੱਘਰ ਪ੍ਰਵਿਸ਼ਟੇ 19, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 13 (ਮੱਘਰ), ਹਿਜਰੀ ਸਾਲ 1444, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 9, ਸੂਰਜ ਉਦੇ ਸਵੇਰੇ 7.15 ਵਜੇ, ਸੂਰਜ ਅਸਤ ਸ਼ਾਮ 5.21ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਵਨੀ (ਪੂਰਾ ਦਿਨ ਰਾਤ), ਯੋਗ : ਵਰਿਯਾਨ (4-5 ਮੱਧ ਰਾਤ 3.40 ਤੱਕ) ਅਤੇ ਮਗਰੋਂ ਯੋਗ ਪਰਿਧ, ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੂਰਾ ਦਿਨ ਰਾਤ ਜੰਮੇ ਬੱਚੇ ਨੂੰ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ ਦਿਵਸ ਅਤੇ ਤਿਉਹਾਰ : ਅਖੰਡ ਦੁਆਦਸ਼ੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਬ੍ਰਿਖ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਮਿਲੇਗਾ ਲਾਭ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY