ਮੇਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕਾਰੋਬਾਰੀ ਪਲਾਨਿੰਗ ਅੱਗੇ ਵਧਾਉਣ ਲਈ ਸਮਾਂ ਚੰਗਾ ਪਰ ਗਲੇ ’ਚ ਖਰਾਬੀ ਦਾ ਡਰ ਰਹੇਗਾ।
ਬ੍ਰਿਖ : ਸਿਤਾਰਾ ਨੁਕਸਾਨ ਵਾਲਾ, ਇਸ ਲਈ ਨਾ ਸਿਰਫ ਲੈਣ ਦੇਣ ਦੇ ਕੰਮ ਸਾਵਧਾਨ ਰਹਿ ਕੇ ਕਰਨੇ ਸਹੀ ਰਹਿਣਗੇ, ਸਗੋਂ ਉਧਾਰੀ ਦੇ ਚੱਕਰ ’ਚ ਵੀ ਨਹੀਂ ਫਸਣਾ ਚਾਹੀਦਾ।
ਮਿਥੁਨ :ਮਿੱਟੀ-ਰੇਤਾ-ਬੱਜਰੀ, ਕੰਸਟ੍ਰਕਸ਼ਨ ਮਟੀਰੀਅਲ ਅਤੇ ਟਿੰਬਰ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕਰਕ :ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਆਪ ਜਨਰਲ ਤੌਰ ’ਤੇ ਪ੍ਰਭਾਵੀ ਅਤੇ ਐਕਟਿਵ ਰਹੋਗੇ।
ਸਿੰਘ : ਭੱਜਦੌੜ ਕਰਨ ’ਤੇ ਆਪ ਨੂੰ ਆਪਣੀ ਪਲਾਨਿੰਗ-ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ’ਚ ਸਫਲਤਾ ਮਿਲੇਗੀ, ਤੇਜ ਪ੍ਰਭਾਵ ਬਣਿਆ ਰਹੇਗਾ।
ਕੰਨਿਆ: ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਸੁਚੇਤ ਰਹਿ ਕੇ ਕਰਨਾ ਸਹੀ ਰਹੇਗਾ, ਕਿਸੇ ’ਤੇ ਜ਼ਿਆਦਾ ਭਰੋਸਾ ਨਾ ਕਰੋ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ।
ਬ੍ਰਿਸ਼ਚਕ : ਸ਼ਤਰੂਆਂ ਤੋਂ ਫਾਸਲਾ ਬਣਾ ਕੇ ਰੱਖੋ, ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਹਰ ਦਾਅ ਖੇਡ ਸਕਦੇ ਹਨ।
ਧਨ : ਸਟਰਾਂਗ ਮਨੋਬਲ ਕਰ ਕੇ ਆਪ ਨੂੰ ਹਰ ਕੰਮ ਆਸਾਨ ਦਿਸੇਗਾ, ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹਨਗੇ।
ਮਕਰ : ਜਾਇਦਾਦੀ ਕੰਮਾਂ ਲਈ ਆਪ ਦੀਅਾਂ ਕੋਸ਼ਿਸ਼ਾਂ ਚੰਗਾ ਨਤੀਜਾ ਦੇਣਗੀਆਂ, ਵੱਡੇ ਲੋਕ ਆਪ ਦੀ ਗੱਲ ਧਿਆਨ ਸੁਣਨਗੇ।
ਕੁੰਭ : ਸਟਰਾਂਗ ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ, ਕੰਮਕਾਜੀ ਤੌਰ ’ਤੇ ਵਿਅਸਤ ਅਤੇ ਐਕਟਿਵ ਰੱਖੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਮੀਨ: ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਟੂਰਿੰਗ ਫਰੂਟਫੁਲ ਰਹੇਗੀ, ਕੰਮਕਾਜੀ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ।
2 ਦਸੰਬਰ 2025, ਮੰਗਲਵਾਰ
ਮੱਘਰ ਸੁਦੀ ਤਿੱਥੀ ਦੁਆਦਸ਼ੀ (ਬਾਅਦ ਦੁਪਹਿਰ 3.58 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਮੇਖ ’ਚ
ਮੰਗਲ ਬ੍ਰਿਸ਼ਚਕ ’ਚ
ਬੁੱਧ ਤੁਲਾ ’ਚ
ਗੁਰੂ ਕਰਕ ’ਚ
ਸ਼ੁੱਕਰ ਬ੍ਰਿਸ਼ਚਕ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਮੱਘਰ ਪ੍ਰਵਿਸ਼ਟੇ 17, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 11 (ਕੱਤਕ), ਹਿਜਰੀ ਸਾਲ 1447, ਮਹੀਨਾ : ਜਮਾਦਿ ਉੱਲ ਅੱਵਲ, ਤਰੀਕ : 11, ਸੂਰਜ ਉਦੇ ਸਵੇਰੇ 7.14 ਵਜੇ, ਸੂਰਜ ਅਸਤ : ਸ਼ਾਮ 5.20 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਵਨੀ (ਰਾਤ 8.52 ਤੱਕ) ਅਤੇ ਮਗਰੋਂ ਨਕਸ਼ੱਤਰ ਭਰਣੀ, ਯੋਗ : ਵਰਿਯਾਨ (ਰਾਤ 9.08 ਤੱਕ) ਅਤੇ ਮਗਰੋਂ ਯੋਗ ਪਰਿਧ ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਰਾਤ 8.52 ਤੱਕ ਜੰਮੇ ਬੱਚੇ ਨੂੰ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਬਾਅਦ ਦੁਪਹਿਰ ਤਿੰਨ ਤੋਂ ਚਾਰ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਭੋਅ ਪ੍ਰਦੋਸ਼ ਵਰਤ, ਅਖੰਡ ਦੁਆਦਸ਼ੀ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
4 ਰਾਸ਼ੀਆਂ ਵਾਲਿਆਂ ਦੀ ਦਸੰਬਰ 'ਚ ਲੱਗੇਗੀ ਲਾਟਰੀ! ਨੋਟ ਗਿਣਨ ਲਈ ਰਹੋ ਤਿਆਰ
NEXT STORY