ਮੇਖ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕਰੋ, ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਪਰ ਤੋਲਦੇ ਰਹਿ ਸਕਦੇ ਹਨ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।
ਬ੍ਰਿਖ : ਸੰਤਾਨ ਦੇ ਸਹਿਯੋਗੀ ਅਤੇ ਸੁਪੋਰਟਿਵ ਰੁਖ਼ ’ਤੇ ਭਰੋਸਾ ਕਰਨਾ ਸਹੀ ਰਹੇਗਾ, ਅਰਥ ਦਸ਼ਾ ਵੀ ਕੰਫ਼ਰਟੇਬਲ ਰਹੇਗੀ, ਯਤਨ ਕਰਨ ’ਤੇ ਕੋਈ ਸਕੀਮ ਸਿਰੇ ਚੜ੍ਹੇਗੀ।
ਮਿਥੁਨ : ਕੋਸ਼ਿਸ਼ਾਂ ਪ੍ਰੋਗਰਾਮਾਂ ’ਚ ਸਫ਼ਲਤਾ ਮਿਲੇਗੀ, ਵੱਡੇ ਲੋਕ ਮਿਹਰਬਾਨ ਰਹਿਣਗੇ ਅਤੇ ਆਪ ਦੇ ਪ੍ਰਤੀ ਸੁਪੋਰਟਿਵ ਰੁਖ਼ ਰੱਖਣਗੇ, ਸ਼ਤਰੂ ਕਮਜ਼ੋਰ ਰਹਿਣਗੇ।
ਕਰਕ : ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਅਤੇ ਐਕਟਿਵ ਰੱਖੇਗਾ, ਤੇਜ ਪ੍ਰਭਾਵ ਵੀ ਬਣਿਆ ਰਹੇਗਾ।
ਸਿੰਘ : ਖੇਤੀ-ਉਤਪਾਦਾਂ, ਖੇਤੀ-ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਅਤੇ ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕੰਨਿਆ : ਵਪਾਰ ਅਤੇ ਕੰਮਕਾਜ ਦੇ ਕੰਮਾਂ ਲਈ ਸਿਤਾਰਾ ਚੰਗਾ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਸਫ਼ਲਤਾ ਸਾਥ ਦੇਵੇਗੀ।
ਤੁਲਾ : ਕਿਉਂਕਿ ਸਿਤਾਰਾ ਉਲਝਣਾਂ-ਝਮੇਲਿਆਂ ਵਾਲਾ ਹੈ, ਇਸ ਲਈ ਕਿਸੇ ਇੰਪੋਰਟੈਂਟ ਕੰਮ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ, ਨੁਕਸਾਨ ਦਾ ਵੀ ਡਰ।
ਬ੍ਰਿਸ਼ਚਕ : ਸਿਤਾਰਾ ਵਪਾਰ, ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਵਾਲਾ, ਯਤਨ ਕਰਨ ’ਤੇ ਕਾਰੋਬਾਰੀ ਪਲਾਨਿੰਗ-ਪ੍ਰੋਗਰਾਮਿੰਗ ’ਚੋਂ ਕੋਈ ਰੁਕਾਵਟ-ਮੁਸ਼ਕਿਲ ਹਟੇਗੀ।
ਧਨ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫ਼ਲਤਾ ਮਿਲੇਗੀ, ਯਤਨ ਕਰਨ ’ਤੇ ਕੋਈ ਰੁਕਾਵਟ-ਮੁਸ਼ਕਿਲ ਰਸਤੇ ’ਚੋਂ ਹਟੇਗੀ।
ਮਕਰ : ਜਨਰਲ ਹਾਲਾਤ ਮਜ਼ਬੂਤ, ਪਲਾਨਿੰਗ-ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ਲਈ ਸਮਾਂ ਚੰਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਕੁੰਭ : ਸਿਹਤ ਲਈ ਸਿਤਾਰਾ ਕਮਜ਼ੋਰ, ਇਸ ਲਈ ਨਾਪ ਤੋਲ ਕੇ ਖਾਣਾ-ਪੀਣਾ ਸਹੀ ਰਹੇਗਾ, ਸ਼ੁਭ ਕੰਮਾਂ ’ਚ ਧਿਆਨ।
ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਉਸ ’ਚ ਸਫ਼ਲਤਾ ਮਿਲੇਗੀ, ਫ਼ੈਮਿਲੀ ਫ੍ਰੰਟ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ।
15 ਨਵੰਬਰ 2025, ਸ਼ਨੀਵਾਰ
ਮੱਘਰ ਵਦੀ ਤਿੱਥੀ ਇਕਾਦਸ਼ੀ (15-16 ਮੱਧ ਰਾਤ 2.38 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਕੰਨਿਆ ’ਚ
ਮੰਗਲ ਬ੍ਰਿਸ਼ਚਕ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਕਰਕ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਕੱਤਕ ਪ੍ਰਵਿਸ਼ਟੇ 30, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 24 (ਕੱਤਕ), ਹਿਜਰੀ ਸਾਲ 1447, ਮਹੀਨਾ : ਜਮਾਦਿ ਉੱਲ ਅੱਵਲ, ਤਰੀਕ : 23, ਸੂਰਜ ਉਦੇ ਸਵੇਰੇ 6.59 ਵਜੇ, ਸੂਰਜ ਅਸਤ : ਸ਼ਾਮ 5.25 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉਤਰਾ ਫਾਲਗੁਣੀ (ਰਾਤ 11.35 ਤਕ) ਅਤੇ ਮਗਰੋਂ ਨਕਸ਼ੱਤਰ ਹਸਤ, ਯੋਗ : ਵਿਸ਼ਕੁੰਭ (15 ਨਵੰਬਰ ਦਿਨ ਰਾਤ ਅਤੇ ਅਗਲੇ ਦਿਨ (16 ਨਵੰਬਰ) ਸਵੇਰੇ 6.46 ਤੱਕ), ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਉਤਪਣਾ ਇਕਾਦਸ਼ੀ ਵਰਤ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਤੁਲਾ ਰਾਸ਼ੀ ਵਾਲਿਆਂ ਦਾ ਸਿਤਾਰਾ ਧਨ ਲਾਭ ਵਾਲਾ, ਦੇਖੋ ਆਪਣੀ ਰਾਸ਼ੀ ਦਾ ਹਾਲ
NEXT STORY