ਮੇਖ : ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫ਼ਲਤਾ ਮਿਲੇਗੀ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ, ਵਿਰੋਧੀ ਆਪ ਦੇ ਖਿਲਾਫ਼ ਖੜ੍ਹੇ ਨਾ ਹੋ ਸਕਣਗੇ।
ਬ੍ਰਿਖ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਦੇ ਕਦਮ ਨੂੰ ਹਰ ਫ੍ਰੰਟ ’ਤੇ ਬੜ੍ਹਤ ਵੱਲ ਰੱਖੇਗਾ, ਸ਼ੁੱਭ ਕੰਮਾਂ ’ਚ ਧਿਆਨ।
ਮਿਥੁਨ : ਸਿਤਾਰਾ ਪੇਟ ਲਈ ਕਮਜ਼ੋਰ ਹੈ, ਇਸ ਲਈ ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਘੱਟ ਕਰੋ, ਜਿਹੜੀਆਂ ਸਿਹਤ ਨੂੰ ਸੂਟ ਨਾ ਕਰਦੀਆਂ ਹੋਣ।
ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ ਪ੍ਰੋਗਰਾਮਾਂ ’ਚ ਸਫ਼ਲਤਾ ਮਿਲੇਗੀ, ਤਬੀਅਤ ’ਚ ਖੁਸ਼ਦਿਲੀ, ਜ਼ਿੰਦਾਦਲੀ ਰਹੇਗੀ।
ਸਿੰਘ : ਕਦਮ ਕਦਮ ’ਤੇ ਆਪ ਨੂੰ ਵੈਰ ਵਿਰੋਧ ਨਾਲ ਨਿਪਟਣਾ ਪੈ ਸਕਦਾ ਹੈ, ਇਸ ਲਈ ਹਰ ਪੱਖੋਂ ਸਾਵਧਾਨੀ ਵਰਤੋਂ।
ਕੰਨਿਆ : ਕਿਸੇ ਸਮੱਸਿਆਂ ਨੂੰ ਸੁਲਝਾਉਣ ਲਈ ਸੰਤਾਨ ਦਾ ਸਹਿਯੋਗ ਲਾਭਕਾਰੀ ਸਾਬਿਤ ਹੋਵੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਤੁਲਾ : ਜਾਇਦਾਦੀ ਕੰਮਾਂ ਲਈ ਆਪ ਦੀਆਂ ਕੋਸ਼ਿਸ਼ਾਂ ਚੰਗਾ ਨਤੀਜਾ ਦੇਣਗੀਆ ਪਰ ਪੈਰ ਫਿਸਲਣ ਦਾ ਡਰ ਬਣਿਆ ਰਹੇਗਾ।
ਬ੍ਰਿਸ਼ਚਕ : ਵੱਡੇ ਲੋਕਾਂ ਨਾਲ ਮੇਲ-ਮਿਲਾਪ ਫਰੂਟਫੁੱਲ ਰਹੇਗਾ ਅਤੇ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ਲਈ ਉਹ ਆਪਣੀ ਭੂਮਿਕਾ ਨਿਭਾ ਸਕਦੇ ਹਨ।
ਧਨ : ਵਪਾਰ ਕਾਰੋਬਾਰ ’ਚ ਲਾਭ, ਭੱਜਦੌੜ ਕਰਨ ’ਤੇ ਆਪ ਆਪਣੀ ਕਿਸੇ ਕੰਮਕਾਜੀ ਸਮੱਸਿਆ ਨੂੰ ਸੈਟਲ ਕਰ ਸਕਦੇ ਹੋ।
ਮਕਰ : ਕੰਮਕਾਜੀ ਦਸ਼ਾ ਸੰਤੋਖਜਨਕ, ਮਨ ਸੈਰ ਸਫ਼ਰ ਲਈ ਰਾਜੀ ਰਹੇਗਾ ਪਰ ਮੌਸਮ ਦੇ ਐਕਸਪੋਜ਼ਰ ਤੋਂ ਬਚਾਅ ਰੱਖੋ।
ਕੁੰਭ : ਖਰਚਿਆਂ ਦਾ ਜ਼ੋਰ, ਵੈਸੇ ਖਰਚ ਜਾਇਜ਼ ਅਤੇ ਫਿਜ਼ੂਲ ਦੋਵੇਂ ਤਰ੍ਹਾਂ ਦੇ ਹੋਣਗੇ, ਸਫ਼ਰ ਵੀ ਹਾਨੀ ਪ੍ਰੇਸ਼ਾਨੀ ਵਾਲਾ ਹੋਵੇਗਾ।
ਮੀਨ : ਲੋਹਾ, ਲੋਹਾ ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਆਂ, ਲੋਹੇ ਦੇ ਬਣੇ ਸਾਮਾਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।
5 ਜੂਨ 2026, ਸ਼ੁੱਕਰਵਾਰ
ਦਵੀਤੀਯ (ਅਧਿਕ) ਜੇਠ ਵਦੀ ਤਿੱਥੀ ਪੰਚਮੀ (5-6 ਮੱਧ ਰਾਤ 1.21 ਤੱਕ) ਅਤੇ ਮਗਰੋਂ ਤਿੱਥੀ ਛੱਠ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਮਕਰ ’ਚ
ਮੰਗਲ ਮੇਖ ’ਚ
ਬੁੱਧ ਮਿਥੁਨ ’ਚ
ਗੁਰੂ ਕਰਕ ’ਚ
ਸ਼ੁੱਕਰ ਮਿਥੁਨ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਜੇਠ ਪ੍ਰਵਿਸ਼ਟੇ 22, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 15 (ਜੇਠ), ਹਿਜਰੀ ਸਾਲ 1447, ਮਹੀਨਾ : ਜਿਲਹਿਜ਼, ਤਰੀਕ : 18 , ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ : ਸ਼ਾਮ 7.25 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼੍ਰਵਣ (ਪੂਰਾ ਦਿਨ ਰਾਤ), ਯੋਗ : ਬ੍ਰਹਮ (ਸਵੇਰੇ 9.43 ਤੱਕ) ਅਤੇ ਮਗਰੋਂ ਯੋਗ ਏਂਦਰ, ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤਕ, ਪੁਰਬ, ਦਿਵਸ ਅਤੇ ਤਿਉਹਾਰ : ਵਿਸ਼ਵ ਪਰਿਆਵਰਣ ਦਿਵਸ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
8 ਜੂਨ ਤੋਂ ਚਮਕੇਗੀ ਕਿਸਮਤ, ਸ਼ੁੱਕਰ-ਗੁਰੂ ਦੀ ਯੁਤੀ ਇਨ੍ਹਾਂ 4 ਰਾਸ਼ੀਆਂ ਨੂੰ ਬਣਾਏਗੀ ਮਾਲਾਮਾਲ
NEXT STORY