ਮੇਖ : ਜਨਰਲ ਸਿਤਾਰਾ ਸਟਰਾਂਗ, ਜਿਹੜਾ ਆਪ ਨੂੰ ਹਿੰਮਤੀ ਉਤਸ਼ਾਹੀ ਅਤੇ ਕੰਮਕਾਜ ਤੌਰ ’ਤੇ ਵਿਅਸਤ ਅਤੇ ਐਕਟਿਵ ਰੱਖੇਗਾ, ਕੰਮਕਾਜੀ ਭੱਜਦੌੜ ਵੀ ਰਹੇਗੀ।
ਬ੍ਰਿਖ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਲੈਣ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ ਭੱਜਦੌੜ ਕਰਨ ’ਤੇ ਕੋਈ ਕੰਮਕਾਜੀ ਮੁਸ਼ਕਿਲ ਸਮੱਸਿਆ ਹੱਲ ਹੋਵੇਗੀ।
ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਸ਼ੁੱਭ ਕੰਮਾਂ ’ਚ ਧਿਆਨ, ਮਾਣ-ਸਨਮਾਨ ਦੀ ਪ੍ਰਾਪਤੀ।
ਕਰਕ : ਸਿਤਾਰਾ ਖਰਚਿਆਂ ਨੂੰ ਵਧਾਉਣ ਅਰਥ ਦਸ਼ਾ ਤੰਗ ਰੱਖਣ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ, ਮਨ ਵੀ ਉਦਾਸ-ਪ੍ਰੇਸ਼ਾਨ ਜਿਹਾ ਰਹੇਗਾ।
ਸਿੰਘ : ਸਿਤਾਰਾ ਖੇਤੀ ਉਤਪਾਦਾਂ ਖੇਤੀ ਉਪਕਰਣਾਂ, ਖਾਦਾਂ- ਬੀਜਾਂ, ਗਾਰਮੈਂਟਸ ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਲਾਭ ਦੇਣ ਵਾਲਾ।
ਕੰਨਿਆ : ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਮਾਣ ਸਨਮਾਨ ਦੀ ਪ੍ਰਾਪਤੀ ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।
ਤੁਲਾ : ਇਰਾਦਿਆਂ ’ਚ ਸਫਲਤਾ ਮਿਲੇਗੀ, ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਸਿਰੇ ਚੜ੍ਹੇਗਾ, ਕੰਮਕਾਜੀ ਭੱਜ-ਦੌੜ ਬਣੀ ਰਹੇਗੀ।
ਬ੍ਰਿਸ਼ਚਕ : ਪੇਟ ’ਚ ਗੜਬੜੀ ਰਹਿਣ ਦਾ ਡਰ, ਇਸ ਲਈ ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਨਾ ਕਰੋ,ਜਿਹੜਿਆਂ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ।
ਧਨ : ਕੰਮਕਾਜੀ ਕੰਮਾਂ ਦੀ ਦਸ਼ਾ ਸੰਤੋਖਜਨਕ ਸਮਾਂ ਸਫਲਤਾ ਅਤੇ ਇੱਜ਼ਤਮਾਣ ਦੇਣ ਵਾਲਾ ਪਰ ਪੈਰ ਫਿਸਲਣ ਦਾ ਡਰ ਰਹੇਗਾ।
ਮਕਰ : ਡਰੇ-ਡਰੇ ਮਨ ਕਰ ਕੇ ਆਪ ਕਿਸੇ ਵੀ ਯਤਨ ਜਾਂ ਪ੍ਰੋਗਰਾਮ ਨੂੰ ਹੱਥ ’ਚ ਲੈਣ ਤੋਂ ਸੰਕੋਚ ਕਰੋਗੇ, ਸਫਰ ਵੀ ਨਾ ਕਰੋ।
ਕੁੰਭ : ਸੰਤਾਨ ਦੇ ਸੁਪਰੋਟਿਵ ਰੁਖ ’ਤੇ ਭਰੋਸਾ ਕਰਨਾ ਅਤੇ ਕਿਸੇ ਕੰਮ ਨੂੰ ਸੁਲਝਾਉਣ ਲਈ ਉਸ ਨੂੰ ਯੂਜ਼ ਕਰਨਾ ਸਹੀ ਰਹੇਗਾ।
ਮੀਨ : ਕੋਰਟ ਕਚਹਿਰੀ ’ਚ ਜਾਣ ’ਤੇ ਨਾ ਸਿਰਫ ਆਪ ਦੀ ਪੈਠ ਹੀ ਵਧੇਗੀ, ਸਗੋਂ ਆਪ ਆਪਣੇ ਪੱਖ ਨੂੰ ਚੰਗੀ ਤਰ੍ਹਾਂ ਪੇਸ਼ ਵੀ ਕਰ ਸਕੋਗੇ।
10 ਅਗਸਤ 2026, ਸੋਮਵਾਰ
ਸਾਉਣ ਵਦੀ ਤਿੱਥੀ ਦੁਆਦਸ਼ੀ (ਸਵੇਰੇ 8.01 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ (ਜਿਹੜੀ ਕਸ਼ੈਅ ਹੋ ਗਈ ਹੈ)
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਮਿਥੁਨ ’ਚ
ਮੰਗਲ ਮਿਥੁਨ ’ਚ
ਬੁੱਧ ਕਰਕ ’ਚ
ਗੁਰੂ ਕਰਕ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਸਾਉਣ ਪ੍ਰਵਿਸ਼ਟੇ 26, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 19 (ਸਾਉਣ), ਹਿਜਰੀ ਸਾਲ 1448, ਮਹੀਨਾ : ਸਫਰ, ਤਰੀਕ : 26, ਸੂਰਜ ਉਦੇ ਸਵੇਰੇ 5.54 ਵਜੇ, ਸੂਰਜ ਅਸਤ : ਸ਼ਾਮ 7.12 ਵਜੇ (ਜਲੰਧਰ ਟਾਈਮ), ਨਕਸ਼ੱਤਰ : ਆਰਦਰਾ (ਦੁਪਹਿਰ 12.27 ਤੱਕ) ਅਤੇ ਮਗਰੋਂ ਨਕਸ਼ੱਤਰ ਪੁਨਰਵਸ, ਯੋਗ : ਵਜਰ (ਰਾਤ 10.27ਤੱਕ)ਅਤੇ ਮਗਰੋਂ ਯੋਗ ਸਿੱਧੀ, ਚੰਦਰਮਾ : ਮਿਥੁਨ ਰਾਸ਼ੀ ’ਤੇ (10-11 ਮੱਧ ਰਾਤ 4.44ਤੱਕ)ਅਤੇ ਮਗਰੋਂ ਕਰਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭੱਦਰਾ ਸ਼ੁਰੂ ਹੋਵੇਗੀ (11ਅਗਸਤ ਤੜਕੇ (ਸਵੇਰੇ 4.55 ’ਤੇ), ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸੋਮ ਪ੍ਰਦੋਸ਼ ਵਰਤ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
11 ਅਗਸਤ ਨੂੰ ਬਣੇਗਾ 'ਰਾਜਯੋਗ', ਚਮਕ ਜਾਵੇਗੀ ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਕਿਸਮਤ
NEXT STORY