ਮੇਖ : ਸਿਤਾਰਾ ਉਲਝਣਾਂ, ਝਮੇਲਿਆਂ ਵਾਲਾ, ਇਸ ਲਈ ਕਿਸੇ ਵੀ ਨਵੇਂ ਜਾਂ ਇੰਪੋਰਟੈਂਟ ਕੰਮ ਲਈ ਯਤਨ ਸ਼ੁਰੂ ਨਾ ਕਰੋ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।
ਬ੍ਰਿਖ : ਟੀਚਿੰਗ, ਕੋਚਿੰਗ, ਪਬਲੀਸ਼ਿੰਗ, ਮੈਡੀਸਨ, ਟੂਰਿੰਗ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਮਿਥੁਨ : ਸਰਕਾਰੀ ਕੰਮਾਂ ’ਚ ਸਫ਼ਲਤਾ ਤਾਂ ਮਿਲੇਗੀ ਪਰ ਭਰਪੂਰ ਜ਼ੋਰ ਲਗਾਉਣਾ ਪਵੇਗਾ, ਸ਼ਤਰੂ ਵੀ ਆਪ ਅੱਗੇ ਠਹਿਰਨ ਦੀ ਹਿੰਮਤ ਨਾ ਕਰ ਸਕਣਗੇ।
ਕਰਕ : ਧਾਰਮਿਕ ਕੰਮਾਂ ’ਚ ਰੂਚੀ ਘੱਟ ਹੋਵੇਗੀ, ਮਨ ਅਤੇ ਸੋਚ ’ਤੇ ਨੈਗੇਟੀਵਿਟੀ ਪ੍ਰਭਾਵੀ ਰਹੇਗੀ, ਇਸ ਲਈ ਧਿਆਨ ਰੱਖੋ ਕਿ ਆਪ ਤੋਂ ਕੋਈ ਗਲਤ ਕੰਮ ਨਾ ਹੋ ਜਾਵੇ।
ਸਿੰਘ : ਸਿਹਤ ਦੇ ਵਿਗੜਣ ਅਤੇ ਪੈਰ ਫਿਸਲਣ ਦਾ ਡਰ ਰਹੇਗਾ, ਇਸ ਲਈ ਅਹਿਤਿਆਤ ਵਰਤਣੀ ਜ਼ਰੂਰੀ ਹੋਵੇਗੀ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਕੰਨਿਆ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫ਼ਲਤਾ ਮਿਲੇਗੀ ਪਰ ਫੈਮਿਲੀ ਫ੍ਰੰਟ ’ਤੇ ਕੁਝ ਟੈਨਸ਼ਨ ਪ੍ਰੇਸ਼ਾਨੀ ਬਣੇ ਰਹਿਣ ਦਾ ਡਰ।
ਤੁਲਾ : ਸ਼ਤਰੂ ਉਭਰ ਸਿਮਟ ਕੇ ਆਪ ਲਈ ਪ੍ਰੇਸ਼ਾਨੀਆਂ ਪੈਦਾ ਕਰਦੇ ਰਹਿ ਸਕਦੇ ਹਨ, ਇਸ ਲਈ ਨਾ ਸਿਰਫ਼ ਉਨ੍ਹਾਂ ਤੋਂ ਫਾਸਲਾ ਰੱਖੋ, ਬਲਕਿ ਉਨ੍ਹਾਂ ’ਤੇ ਭਰੋਸਾ ਵੀ ਨਾ ਕਰੋ।
ਬ੍ਰਿਸ਼ਚਕ : ਸਿਤਾਰਾ ਸੰਤਾਨ ਪੱਖੋਂ ਫਿਕਰ ਪ੍ਰੇਸ਼ਾਨੀ ਰੱਖਣ ਵਾਲਾ, ਇਸ ਲਈ ਉਸ ਨਾਲ ਜੁੜੀ ਕਿਸੇ ਵੀ ਸਮੱਸਿਆ ਨੂੰ ਟੈਕਟਫੁਲੀ ਹੈਂਡਲ ਕਰਨਾ ਸਹੀ ਰਹੇਗਾ।
ਧਨ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਯਤਨ ਨਾ ਕਰੋ, ਕਿਉਂਕਿ ਉਸ ਦੇ ਸਿਰੇ ਚੜ੍ਹਨ ਦੀ ਆਸ ਘੱਟ ਹੀ ਹੋਵੇਗੀ।
ਮਕਰ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਾਵੀ-ਪ੍ਰਭਾਵੀ-ਹਿੰਮਤੀ, ਕੰਮਕਾਜੀ ਤੌਰ ’ਤੇ ਐਕਟਿਵ ਅਤੇ ਇਫੈਕਟਿਵ ਰੱਖੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਕੁੰਭ : ਕੰਮਕਾਜੀ ਕੰਮਾਂ ਨੂੰ ਅਲਰਟ ਰਹਿ ਕੇ ਅਹਿਤਿਆਤ ਨਾਲ ਅਟੈਂਡ ਕਰੋ, ਕਿਉਂਕਿ ਆਪ ਦੀ ਕਿਸੇ ਪੇਮੈਂਟ ਦੇ ਫਸਣ ਦਾ ਡਰ ਹੈ, ਟੂਰ ਵੀ ਨਾ ਕਰੋ।
ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਈ ਵੀ ਯਤਨ, ਪਲਾਨਿੰਗ ਦੇ ਬਗੈਰ ਅੱਗੇ ਨਾ ਵਧਾਓ, ਸੁਭਾਅ ’ਚ ਗੁੱਸਾ ਰਹੇਗਾ।
29 ਮਾਰਚ 2025, ਸ਼ਨੀਵਾਰ
ਚੇਤ ਵਦੀ ਤਿੱਥੀ ਮੱਸਿਆ (ਸ਼ਾਮ 4.28 ਤੱਕ) ਅਤੇ ਮਗਰੋਂ ਤਿੱਥੀ ਏਕਮ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੀਨ ’ਚ
ਚੰਦਰਮਾ ਮੀਨ ’ਚ
ਮੰਗਲ ਮਿਥੁਨ ’ਚ
ਬੁੱਧ ਮੀਨ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮੀਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਚੇਤ ਪ੍ਰਵਿਸ਼ਟੇ 16, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 8 (ਚੇਤ), ਹਿਜਰੀ ਸਾਲ 1446, ਮਹੀਨਾ : ਰਮਜ਼ਾਨ, ਤਰੀਕ : 28 , ਸੂਰਜ ਉਦੇ ਸਵੇਰੇ 6.24 ਵਜੇ, ਸੂਰਜ ਅਸਤ ਸ਼ਾਮ 6.41 ਵਜੇ (ਜਲੰਧਰ ਟਾਈਮ), ਨਕਸ਼ੱਤਰ ਉੱਤਰਾ ਭਾਦਰਪਦ (ਸ਼ਾਮ 7.27 ਤੱਕ) ਅਤੇ ਮਗਰੋਂ ਨਕਸ਼ੱਤਰ ਰੇਵਤੀ, ਯੋਗ : ਬ੍ਰਹਮ (ਰਾਤ 10.03 ਤੱਕ) ਅਤੇ ਮਗਰੋਂ ਯੋਗ ਏਂਦਰ, ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ ਹੋਵੇਗੀ (ਪੂਰਾ ਦਿਨ-ਰਾਤ), ਸ਼ਾਮ 7.27 ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕੱਸ਼ਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੁਰਬ ਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰ ਨੌਂ ਤੋਂ ਸਾਢੇ 10 ਵਜੇ ਤਕ, ਪੁਰਬ, ਦਿਵਸ ਅਤੇ ਤਿਉਹਾਰ : ਚੇਤ ਮੱਸਿਆ, ਸ਼ਨੀ ਵਾਸਰੀ ਮੱਸਿਆ, ਬਿਕ੍ਰਮੀ ਸੰਮਤ 2081 ਪੂਰਨ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਸੂਰਜ ਗ੍ਰਹਿਣ 'ਤੇ ਬਣ ਰਿਹਾ ਦੁਰਲੱਭ ਸੰਜੋਗ, ਇਨ੍ਹਾਂ 3 ਰਾਸ਼ੀਆਂ ਦੇ ਬੈਂਕ ਬੈਲੇਂਸ 'ਚ ਹੋਵੇਗਾ ਵਾਧਾ
NEXT STORY