ਮੇਖ : ਜਨਰਲ ਸਿਤਾਰਾ ਕਮਜ਼ੋਰ, ਆਪਣੀ ਕਿਸੇ ਸਕੀਮ ਪ੍ਰੋਗਰਾਮ ਨੂੰ ਅੱਗੇ ਵਧਾਉਣ ’ਚ ਸਫਲ ਨਾ ਹੋਵੋਗੇ, ਵੈਸੇ ਹਰ ਮੋਰਚੇ ’ਤੇ ਮੁਸ਼ਕਲਾਂ ਵਧ ਸਕਦੀਆਂ ਹਨ।
ਬ੍ਰਿਖ : ਸੰਤਾਨ ਦੇ ਸਹਿਯੋਗੀ-ਸੁਪੋਰਟਿਵ ਰੁਖ ਕਰ ਕੇ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਮਿਥੁਨ : ਅਦਾਲਤੀ ਕੰਮ ਹੱਥ ’ਚ ਲੈਣ ਲਈ ਸਮਾਂ ਚੰਗਾ, ਵੱਡੇ ਲੋਕ ਮਿਹਰਬਾਨ ਰਹਿਣਗੇ ਅਤੇ ਆਪ ਦੀ ਗੱਲ ਨੂੰ ਧਿਆਨ ਨਾਲ ਸੁਣਨਗੇ।
ਕਰਕ : ਜੇ ਕਿਸੇ ਵੱਡੇ ਆਦਮੀ ਦੀ ਮਦਦ -ਸਹਿਯੋਗ ਲੈਣ ਲਈ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਧੀਰਜ-ਧਿਆਨ ਨਾਲ ਸੁਣਨਗੇ।
ਸਿੰਘ : ਖੇਤੀ ਉਤਪਾਦਾਂ-ਖੇਤੀ ਉਪਕਰਣਾਂ, ਖਾਦਾਂ-ਬੀਜਾਂ , ਕਰਿਆਨਾ ਵਸਤਾਂ , ਬੂਟੀਕ , ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ।
ਕੰਨਿਆ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਫੈਮਿਲੀ ਫ੍ਰੰਟ ’ਤੇ ਤਣਾਅ, ਤਣਾਤਣੀ ਰਹੇਗੀ।
ਤੁਲਾ : ਧਿਆਨ ਰੱਖੋ ਕਿ ਉਲਝਣਾਂ -ਝਮੇਲਿਆਂ ਕਰ ਕੇ ਆਪ ਦਾ ਕੋਈ ਬਣਿਆ ਬਣਾਇਆ ਕੰਮ ਜਾਂ ਪ੍ਰੋਗਰਾਮ ਉਖੜ ਵਿਗੜ ਨਾ ਜਾਵੇ।
ਬ੍ਰਿਸ਼ਚਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ।
ਧਨੁ :ਸਰਕਾਰੀ-ਗੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਆਪ ਦਾ ਪੱਖ ਮੋਟੇ ਤੌਰ ’ਤੇ ਸਟ੍ਰਾਂਗ ਰਹੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਮਕਰ : ਧਾਰਮਿਕ-ਸਮਾਜਿਕ ਕੰਮਾਂ ’ਚ ਰੂਚੀ, ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਘਟੀਆ ਲੋਕਾਂ ਵਲੋਂ ਪ੍ਰੇਸ਼ਾਨੀ ਰਹੇਗੀ।
ਕੁੰਭ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਤਬੀਅਤ ਨੂੰ ਸੂਟ ਨਾ ਕਰਨ ਵਾਲੀਆਂ ਵਸਤਾਂ ਦੀ ਵਰਤੋਂ ਖਾਣ-ਪੀਣ ’ਚ ਘੱਟ ਕਰੋ।
ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਉਸ ’ਚ ਸਫਲਤਾ ਮਿਲੇਗੀ, ਵੈਸੇ ਤਬੀਅਤ ’ਚ ਤੇਜ਼ੀ ਰਹੇਗੀ।
29 ਜੁਲਾਈ 2025, ਮੰਗਲਵਾਰ
ਸਾਉਣ ਸੁਦੀ ਤਿੱਥੀ ਪੰਚਮੀ (ਰਾਤ 12.47 ਤੱਕ) ਅਤੇ ਮਗਰੋਂ ਤਿੱਥੀ ਛੱਠ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਕਰਕ ’ਚ
ਮੰਗਲ ਕੰਨਿਆ ’ਚ
ਬੁੱਧ ਕਰਕ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮਿਥੁਨ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਸਾਉਣ ਪ੍ਰਵਿਸ਼ਟੇ 14, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 7 (ਸਾਉਣ), ਹਿਜਰੀ ਸਾਲ 1447, ਮਹੀਨਾ : ਮੁਹੱਰਮ, ਤਰੀਕ : 3, ਸੂਰਜ ਉਦੇ ਸਵੇਰੇ 5.46 ਵਜੇ, ਸੂਰਜ ਅਸਤ : ਸ਼ਾਮ 7.22 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉਤਰਾ ਫਾਲਗੁਣੀ (ਸ਼ਾਮ 7.28 ਤੱਕ) ਅਤੇ ਮਗਰੋਂ ਨਕਸ਼ੱਤਰ ਹਸਤ, ਯੋਗ : ਸ਼ਿਵ (29-30 ਮੱਧ ਰਾਤ 3.05 ਤਕ) ਅਤੇ ਮਗਰੋਂ ਯੋਗ ਵਰਿਆਣ, ਚੰਦਰਮਾ : ਕਰਕ ਰਾਸ਼ੀ ’ਤੇ (ਬਾਅਦ ਦੁਪਹਿਰ 3.52 ਤਕ) ਅਤੇ ਮਗਰੋਂ ਸਿੰਘ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਬਾਅਦ ਦੁਪਹਿਰ 3.520 ਤਕ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਅਤੇ ਮਗਰੋਂ ਮਘਾ ਨਕਸ਼ਤਰਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ : ਨਾਗ ਪੰਚਮੀ, ਮੇਲਾ ਨਾਗ ਪੰਚਮੀ (ਮਥੁਰਾ ਮੇਲਾ ਨਾਗ ਪੰਚਮੀ, ਕਾਸ਼ਤੀਗੜ੍ਹ ਡੋਡਾ-ਜੰਮੂ ਕਸ਼ਮੀਰ)।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕੁੰਭ ਰਾਸ਼ੀ ਵਾਲਿਆਂ ਦੀ ਵਪਾਰ ਤੇ ਕਾਰੋਬਾਰ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
NEXT STORY