ਮੇਖ : ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਪਲਾਨਿੰਗ, ਪ੍ਰੋਗਰਾਮਿੰਗ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਹਰ ਫ੍ਰੰਟ ’ਤੇ ਸਫਲਤਾ ਮਿਲੇਗੀ।
ਬ੍ਰਿਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਮੂਡ ’ਚ ਖੁਸ਼ਦਿਲੀ, ਰੰਗੀਨੀ, ਜਿੰਦਾਦਿਲੀ ਬਣੀ ਰਹੇਗੀ, ਵੱਡੇ ਲੋਕਾਂ ’ਚ ਮਾਣ-ਸਨਮਾਨ ਬਣਿਆ ਰਹੇਗਾ।
ਮਿਥੁਨ : ਖਰਚਿਆਂ ਦਾ ਜ਼ੋਰ, ਟੀਚਿੰਗ, ਕੋਚਿੰਗ, ਸਟੇਸ਼ਨਰੀ, ਪ੍ਰਿੰਟਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਮੁਸ਼ਕਲਾਂ, ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਕਰਕ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਹਰ ਫ੍ਰੰਟ ’ਤੇ ਬਿਹਤਰੀ ਕਰਨ ਵਾਲਾ ਹੈ, ਯਤਨ ਕਰਨ ’ਤੇ ਕੋਈ ਕੰਮਕਾਜੀ ਮੁਸ਼ਕਲ ਰਸਤੇ ’ਚੋਂ ਹਟੇਗੀ।
ਸਿੰਘ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰ ਆਪ ਦਾ ਲਿਹਾਜ਼ ਕਰਨਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ, ਸ਼ਤਰੂ ਕਮਜ਼ੋਰ ਰਹਿਣਗੇ।
ਕੰਨਿਆ : ਜਨਰਲ ਸਿਤਾਰਾ ਸਟ੍ਰਾਂਗ, ਯਤਨ ਕਰਨ ’ਤੇ ਆਪ ਦੀ ਪਲਾਨਿੰਗ ਕੁਝ ਅੱਗੇ ਵਧੇਗੀ, ਸ਼ੁੱਭ ਕੰਮਾਂ ’ਚ ਧਿਆਨ, ਉਲਝਣਾਂ ਮੁਸ਼ਕਲਾਂ ਰਸਤੇ ’ਚੋਂ ਹਟਣਗੀਆਂ।
ਤੁਲਾ : ਪੇਟ ਬਾਰੇ ਲਾਪ੍ਰਵਾਹ ਨਹੀਂ ਰਹਿਣਾ ਚਾਹੀਦਾ, ਕਿਸੇ ’ਤੇ ਜ਼ਿਆਦਾ ਭਰੋਸਾ ਕਰਨਾ ਕਿਸੇ ਸਮੇਂ ਮਹਿੰਗਾ ਪੈ ਸਕਦਾ ਹੈ, ਨੁਕਸਾਨ ਦਾ ਡਰ, ਸਫਰ ਵੀ ਨਹੀਂ ਕਰਨਾ ਚਾਹੀਦਾ।
ਬ੍ਰਿਸ਼ਚਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਮਿਠਾਸ, ਤਾਲਮੇਲ, ਸਹਿਯੋਗ ਬਣਿਆ ਰਹੇਗਾ।
ਧਨ : ਮਨ ਅਸ਼ਾਂਤ-ਪ੍ਰੇਸ਼ਾਨ-ਡਿਸਟਰਬ, ਡਾਵਾਂਡੋਲ ਜਿਹਾ ਰਹੇਗਾ, ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਜਾਂ ਉਸ ਨੂੰ ਅੱਗੇ ਵਧਾਉਣ ਦੀ ਹਿੰਮਤ ਨਾ ਕਰ ਸਕੋਗੇ।
ਮਕਰ : ਯਤਨ ਕਰਨ ’ਤੇ ਆਪ ਦੀ ਕੋਈ ਸਕੀਮ, ਪ੍ਰੋਗਰਾਮ ਸਿਰੇ ਚੜ੍ਹ ਸਕਦੀ ਹੈ, ਜਨਰਲ ਤੌਰ ’ਤੇ ਆਪ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰਹੋਗੇ।
ਕੁੰਭ : ਜ਼ਮੀਨੀ, ਅਦਾਲਤੀ ਕੰਮਾਂ ’ਚ ਕਦਮ ਬੜ੍ਹਤ ਵੱਲ, ਹਰ ਪੱਖੋਂ ਬਿਹਤਰੀ ਹੋਵੇਗੀ, ਸਫਲਤਾ ਮਿਲੇਗੀ ਪਰ ਸੁਭਾਅ ’ਚ ਗੁੱਸਾ ਰਹੇਗਾ।
ਮੀਨ : ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ, ਇੱਜ਼ਤ-ਮਾਣ ਦੀ ਪ੍ਰਾਪਤੀ।
30 ਅਗਸਤ 2021, ਸੋਮਵਾਰ ਭਾਦੋਂ ਵਦੀ ਤਿਥੀ ਅਸ਼ਟਮੀ (30-31 ਮੱਧ ਰਾਤ 2 ਵਜੇ ਤੱਕ) ਅਤੇ ਮਗਰੋਂ ਤਿਥੀ ਨੌਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਸਿੰਘ ’ਚ
ਬੁੱਧ ਕੰਨਿਆ ’ਚ
ਗੁਰੂ ਕੁੰਭ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਭਾਦੋਂ ਪ੍ਰਵਿਸ਼ਟੇ 15, ਰਾਸ਼ਟਰੀ ਸ਼ਕ ਸੰਮਤ :1943, ਮਿਤੀ :8(ਭਾਦੋਂ), ਹਿਜਰੀ ਸਾਲ 1443, ਮਹੀਨਾ : ਮੁਹੱਰਮ ਤਰੀਕ : 21, ਸੂਰਜ ਉਦੇ ਸਵੇਰੇ 6.06 ਵਜੇ, ਸੂਰਜ ਅਸਤ ਸ਼ਾਮ 6.50 ਵਜੇ (ਜਲੰਧਰ ਟਾਈਮ) ਨਕਸ਼ੱਤਰ : ਕ੍ਰਿਤਿਕਾ (ਸਵੇਰੇ 6.39 ਵਜੇ ਤੱਕ) ਅਤੇ ਮਗਰੋਂ ਨਕਸ਼ੱਤਰ ਰੋਹਿਣੀ, ਯੋਗ : ਵਿਆਘਾਤ (ਸਵੇਰੇ 7.46 ਤੱਕ) ਅਤੇ ਮਗਰੋਂ ਯੋਗ ਹਰਸ਼ਣ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ ਰਾਤ) ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਦੁਰਵਾ ਅਸ਼ਟਮੀ, ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਪੁਰਬ (ਮਥੁਰਾ), ਦਰਬਾਰ ਸ਼੍ਰੀ ਪਿੰਡੋਰੀ ਧਾਮ, ਦਰਬਾਰ ਸ਼੍ਰੀ ਧਿਆਨਪੁਰ (ਗੁਰਦਾਸਪੁਰ), ਰਾਮਬਨ (ਜੰਮੂ-ਕਸ਼ਮੀਰ), ਸ਼੍ਰੀ ਮਹਾਕਾਲੀ ਜਯੰਤੀ, ਸੰਤ ਗਿਆਨੇਸ਼ਵਰ ਜਯੰਤੀ, ਭਗਤ ਨਵਲ (ਜੋਧਪੁਰ) ਜਯੰਤੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ
NEXT STORY