ਹਾਜੀਪੁਰ (ਜੋਸ਼ੀ) : ਬਲਾਕ ਹਾਜੀਪੁਰ ਦੇ ਅਧੀਨ ਪੈਂਦੇ ਇਕ ਪਿੰਡ ਦੇ ਸਾਬਕਾ ਸਰਪੰਚ 'ਤੇ ਲੱਖਾਂ ਰੁਪਏ ਦਾ ਗਬਨ ਕੀਤੇ ਜਾਣ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਗਿਆ ਹੈ। ਇਸ ਸੰਬੰਧੀ ਹਾਜੀਪੁਰ ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਬਿਕਰਮ ਸਿੰਘ ਵੱਲੋਂ ਐੱਸ.ਐੱਸ.ਪੀ. ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਨੂੰ ਦਿੱਤੇ ਆਪਣੇ ਸ਼ਿਕਾਇਤ ਪੱਤਰ ਰਾਹੀਂ ਗੁਰਚਰਨ ਸਿੰਘ ਸਾਬਕਾ ਸਰਪੰਚ ਗਰਾਮ ਪੰਚਾਇਤ ਸੁਧਾਰੀਆ ਬਰਖਿਲਾਫ 4 ਲੱਖ 95 ਹਜ਼ਾਰ ਰੁਪਏ ਦਾ ਗਬਨ ਕਰਨ ਸਬੰਧੀ ਲਿਖਤੀ ਸ਼ਿਕਾਇਤ ਮਿਲਣ ਪਿਛੋਂ ਐੱਸ.ਐੱਸ.ਪੀ. ਹੁਸ਼ਿਆਰਪੁਰ ਦੇ ਹੁਕਮਾਂ 'ਤੇ ਹਾਜੀਪੁਰ ਪੁਲਸ ਨੇ ਗੁਰਚਰਨ ਸਿੰਘ ਸਾਬਕਾ ਸਰਪੰਚ ਗਰਾਮ ਪੰਚਾਇਤ ਸੁਧਾਰੀਆ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੰਜਾਬ ਦੇ ਕਿਸਾਨਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ! ਖੜ੍ਹੀ ਹੋਈ ਨਵੀਂ ਮੁਸੀਬਤ
NEXT STORY