ਤਲਵਾੜਾ (ਜੋਸ਼ੀ) : ਤਲਵਾੜਾ ਪੁਲਸ ਸਟੇਸ਼ਨ ਵਿਖੇ ਇਕ ਵਿਅਕਤੀ ਖਿਲਾਫ਼ ਸਰਕਾਰੀ ਨੌਕਰੀ ਦਿਵਾਉਣ ਦੇ ਨਾਂ 'ਤੇ ਲੱਖਾਂ ਰੁਪਏ ਦੀ ਠੱਗੀ ਮਾਰੇ ਜਾਣ 'ਤੇ ਕੇਸ ਦਰਜ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ. ਤਲਵਾੜਾ ਸਤਪਾਲ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ. ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਨੂੰ ਦਿੱਤੇ ਆਪਣੇ ਸ਼ਿਕਾਇਤ ਪੱਤਰ ਰਾਹੀਂ ਅਭਿਸ਼ੇਕ ਰਾਣਾਂ ਪੁੱਤਰ ਸ਼ਿਵ ਕੁਮਾਰ ਪਿੰਡ ਬੇੜਿੰਗ ਨੇ ਦੱਸਿਆ ਕਿ ਰਵਿੰਦਰ ਕੁਮਾਰ ਪੁੱਤਰ ਅੰਮ੍ਰਿਤ ਪਾਲ ਗਰਗ ਵਾਸੀ ਵਿਕਟੋਰੀਆ ਇਨਕਲੇਵ ਭਬਾਤ ਜ਼ੀਰਕਪੁਰ ਨੇ ਮੈਨੂੰ ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਮੇਰੇ ਪਾਸੋਂ ਤਿੰਨ ਲੱਖ 72 ਹਜ਼ਾਰ ਦੀ ਠੱਗੀ ਕੀਤੀ ਹੈ ।
ਐੱਸ.ਐੱਸ.ਪੀ. ਹੁਸ਼ਿਆਰਪੁਰ ਵੱਲੋਂ ਜਿਸ ਦੀ ਜਾਂਚ ਲਈ ਮੁੱਖ ਥਾਣਾ ਅਫਸਰ ਤਲਵਾੜਾ ਨੂੰ ਨਿਯੁਕਤ ਕੀਤਾ ਗਿਆ । ਮੁੱਖ ਥਾਣਾ ਅਫਸਰ ਤਲਵਾੜਾ ਵਲੋਂ ਆਪਣੀ ਜਾਂਚ ਰਿਪੋਰਟ ਐੱਸ.ਐੱਸ.ਪੀ. ਹੁਸ਼ਿਆਰਪੁਰ ਨੂੰ ਭੇਜਣ ਪਿਛੋਂ ਐੱਸ.ਐੱਸ.ਪੀ ਹੁਸ਼ਿਆਰਪੁਰ ਦੇ ਹੁਕਮਾਂ 'ਤੇ ਤਲਵਾੜਾ ਪੁਲਸ ਸਟੇਸ਼ਨ ਵਿਖੇ ਰਵਿੰਦਰ ਕੁਮਾਰ ਖਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਹਾਈਵੇਅ 'ਤੇ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ 'ਚ 5 ਲੋਕ ਜ਼ਖ਼ਮੀ
NEXT STORY