ਚੱਬੇਵਾਲ (ਗੁਰਮੀਤ) : ਬੀਤੀ ਰਾਤ ਥਾਣਾ ਚੱਬੇਵਾਲ ਅਧੀਨ ਪੈਂਦੇ ਪਿੰਡ ਜੰਡੋਲੀ ਵਿਖੇ ਇਕ ਨੌਜਵਾਨ ਦੀ ਭੇਤ ਭਰੇ ਹਾਲਾਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਚੱਬੇਵਾਲ ਪੁਲਸ ਨੂੰ ਕਿਸੇ ਨੇ ਇਤਲਾਹ ਦਿੱਤੀ ਕਿ ਗੁਰਜਿੰਦਰ ਸਿੰਘ ਉਰਫ ਸੋਨੂੰ ਪੁੱਤਰ ਗੁਰਦਿਆਲ ਸਿੰਘ ਵਾਸੀ ਪਿੰਡ ਜੰਡੋਲੀ ਥਾਣਾ ਚੱਬੇਵਾਲ ਆਪਣੇ ਘਰ ਵਿਚ ਮ੍ਰਿਤਕ ਹਾਲਤ ਵਿਚ ਪਿਆ ਹੈ ਅਤੇ ਉਸਦੇ ਸਰੀਰ ’ਤੇ ਸੱਟਾਂ ਦੇ ਨਿਸ਼ਾਨ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਕੁੜੀ 'ਤੇ ਮਾੜੀ ਨਜ਼ਰ ਰੱਖਣ ਤੋਂ ਰੋਕਿਆ ਤਾਂ ਪਿਓ-ਪੁੱਤ ਨੂੰ ਮਾਰੀਆਂ ਗੋਲ਼ੀਆਂ
ਥਾਣਾ ਪੁਲਸ ਨੇ ਇਹ ਵੀ ਦੱਸਿਆ ਕਿ ਉਕਤ ਮ੍ਰਿਤਕ ਨੌਜਵਾਨ ਘਰੇਲੂ ਝਗੜੇ ਕਾਰਨ ਕੁੱਝ ਦਿਨ ਪਹਿਲਾਂ ਹੀ ਲਗਭਗ ਡੇਢ ਮਹੀਨੇ ਦੀ ਜੇਲ੍ਹ ਕੱਟ ਕੇ ਵਾਪਸ ਘਰ ਆਇਆ ਸੀ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਕਤ ਨੌਜਵਾਨ ਨਸ਼ੇ ਦਾ ਆਦੀ ਸੀ। ਐੱਸ. ਐੱਚ. ਓ. ਜਸਵੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਸਨੇ ਨਸ਼ੇ ਦੀ ਹਾਲਤ ਵਿਚ ਘਰ ਦੀ ਕੰਧ ਟੱਪੀ ਸੀ। ਡੀ. ਐੱਸ. ਪੀ. ਬਲਕਾਰ ਸਿੰਘ ਤੇ ਥਾਣਾ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਾਈਨਿੰਗ ਮਾਫ਼ੀਆ ਦੇ ਵਿਰੁੱਧ ਨਿਮਿਸ਼ਾ ਮਹਿਤਾ ਨੇ ਜੰਗਲਾਤ ਵਿਭਾਗ ਨੂੰ ਦਿੱਤੀ ਸ਼ਿਕਾਇਤ
NEXT STORY