ਹਾਜੀਪੁਰ (ਜੋਸ਼ੀ) : ਹਾਜੀਪੁਰ ਪੁਲਸ ਵੱਲੋਂ ਐੱਸ.ਐੱਸ.ਪੀ.ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਅਤੇ ਡੀ.ਐੱਸ.ਪੀ. ਮੁਕੇਰੀਆਂ ਕੁਲਵਿੰਦਰ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ੇ ਖਿਲਾਫ਼ ਸ਼ੁਰੂ ਕੀਤੀ ਮੁਹਿੰਮ ਦੇ ਤਹਿਤ ਇਕ ਵਿਅਕਤੀ ਨੂੰ ਨਜਾਇਜ਼ ਸ਼ਰਾਬ ਸਮੇਤ ਕਾਬੂ ਕਰਕੇ ਉਸ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ. ਹਾਜੀਪੁਰ ਹਰਪ੍ਰੇਮ ਸਿੰਘ ਨੇ ਦੱਸਿਆ ਕਿ ਹਾਜੀਪੁਰ ਪੁਲਸ ਦੇ ਏ.ਐੱਸ.ਆਈ. ਬਲਵੰਤ ਸਿੰਘ ਆਪਣੀ ਪੁਲਸ ਪਾਰਟੀ ਨਾਲ ਟੀ ਪੁਆਇੰਟ ਹਾਜੀਪੁਰ ਮੌਜੂਦ ਸੀ ਤਾਂ ਮੁਖਬਰ ਨੇ ਇਤਲਾਹ ਮਿਲਣ 'ਤੇ ਮੌਕਾ 'ਤੇ ਤਾਂ ਇਕ ਵਿਅਕਤੀ ਪਾਵਰ ਹਾਊਸ ਨੰਬਰ 2 ਤੋਂ ਆਪਣੇ ਸਿਰ ਤੇ ਪਲਾਸਟਿਕ ਕੈਨ ਚੁੱਕ ਕੇ ਮੇਨ ਜੀ.ਟੀ ਰੋਡ ਹਾਜੀਪੁਰ ਤੋਂ ਦਸੂਹਾ ਨੂੰ ਆ ਰਿਹਾ ਸੀ ਜੋ ਪੁਲਸ ਨੂੰ ਦੇਖ ਕੇ ਖਿਸਕਣ ਲੱਗਾ।
ਉਕਤ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਪਰਮਜੀਤ ਸਿੰਘ ਉਰਫ ਪੰਮਾ ਪੁੱਤਰ ਸੋਮ ਰਾਜ ਵਾਸੀ ਦੇਪੁਰ ਥਾਣਾ ਤਲਵਾੜਾ ਦੱਸਿਆ। ਜਿਸ ਵੱਲੋਂ ਝਾੜੀਆਂ ਵਿਚ ਸੁੱਟੇ ਪਲਾਸਟਿਕ ਵਿੱਚੋਂ 31 ਹਜ਼ਾਰ 5 ਸੌ ਐੱਮ. ਐੱਲ. ਨਜਾਇਜ਼ ਸ਼ਰਾਬ ਬਰਾਮਦ ਹੋਈ । ਪੁਲਸ ਨੇ ਮੁਲਜ਼ਮ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਹੁਸ਼ਿਆਰਪੁਰ 'ਚ ਪ੍ਰਵਾਸੀ ਦਾ ਫਿਰ ਸ਼ਰਮਨਾਕ ਕਾਰਾ! ਮੁੰਡੇ ਨੂੰ ਕਬਰਿਸਤਾਨ ਲਿਜਾ ਕੇ...
NEXT STORY