ਮਹਿਤਪੁਰ (ਸੁਰਿੰਦਰ ਛਾਬੜਾ) : ਇਥੇ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਦਹਿਸ਼ਤ ਫੈਲ ਗਈ। ਲਾਸ਼ ਮਿਲਣ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚੀ। ਪੁਲਸ ਥਾਣਾ ਮੁਖੀ ਸੁਖਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੌਜਵਾਨ ਸਾਜਨ ਉਮਰ 27 ਸਾਲ ਪੁੱਤਰ ਬਲਕਾਰ ਵਾਸੀ ਚੋਪੜਾ ਮੁਹੱਲਾ ਮਹਿਤਪੁਰ ਦੀ ਲਾਸ਼ ਮਿਲੀ ਹੈ। ਜਿਸ ਕੋਲ ਸ਼ਰਾਬ ਦਾ ਲਫਾਫਾ ਮਿਲਿਆ ਬਾਕੀ ਜਾਂਚ ਕੀਤੀ ਜਾ ਰਹੀ ਹੈ, ਮੌਤ ਦਾ ਕਾਰਣ ਪੁਲਸ ਸੂਤਰਾਂ ਨੇ ਦੱਸਿਆ ਕਿ ਸ਼ਾਇਦ ਠੰਡ ਵੀ ਹੋ ਸਕਦਾ ਹੈ। ਲਾਸ਼ ਦਾ ਪੋਸਟਮਾਰਟਮ ਕੀਤਾ ਜਾਵੇਗਾ।
ਸਫ਼ਾਈ ਕਰਮਚਾਰੀਆਂ ਲਈ ਅਹਿਮ ਖ਼ਬਰ, ਪੰਜਾਬ ਦੇ ਇਸ ਜ਼ਿਲ੍ਹੇ 'ਚ ਸ਼ੁਰੂ ਕੀਤੀ ਖ਼ਾਸ ਸਹੂਲਤ
NEXT STORY