Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    5:45:07 PM

  • government holiday declared on september 12

    12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਅੰਮ੍ਰਿਤਸਰ...

  • bhagwant mann  rahul gandhi  gulzar singh

    CM ਮਾਨ ਦਾ ਰਾਹੁਲ ਗਾਂਧੀ ਨੂੰ ਜਵਾਬ, ਲਾਸ਼ਾਂ 'ਤੇ...

  • ludhiana bandh  highway  police force

    ਲੁਧਿਆਣਾ ਬੰਦ, ਹਾਈਵੇ 'ਤੇ ਪੂਰੀ ਤਰ੍ਹਾਂ ਠੱਪ ਹੋਈ...

  • sachin pilot s arrival will give new hope to punjab congress charanjit channi

    ਸਚਿਨ ਪਾਇਲਟ ਦੇ ਆਉਣ ਨਾਲ ਪੰਜਾਬ ਕਾਂਗਰਸ ’ਚ ਨਵੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਅੱਜ ਦਾ ਹੁਕਮਨਾਮਾ (12-11-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (12-11-2019)

  • Edited By Aarti Dhillon,
  • Updated: 12 Nov, 2019 08:51 AM
Hukamnama
aaj da hukamnama
  • Share
    • Facebook
    • Tumblr
    • Linkedin
    • Twitter
  • Comment

ਸਲੋਕ ਮ; ੩ ॥ ਸਜਣ ਮਿਲੇ ਸਜਣਾ ਜਿਨ ਸਤਗੁਰ ਨਾਲਿ ਪਿਆਰੁ ॥ ਮਿਲਿ ਪ੍ਰੀਤਮ ਤਿਨੀ ਧਿਆਇਆ ਸਚੈ ਪ੍ਰੇਮਿ ਪਿਆਰੁ ॥ ਮਨ ਹੀ ਤੇ ਮਨੁ ਮਾਨਿਆ ਗੁਰ ਕੈ ਸਬਦਿ ਅਪਾਰਿ ॥ ਏਹਿ ਸਜਣ ਮਿਲੇ ਨ ਵਿਛੁੜਹਿ ਜਿ ਆਪਿ ਮੇਲੇ ਕਰਤਾਰਿ ॥ ਇਕਨਾ ਦਰਸਨ ਕੀ ਪਰਤੀਤਿ ਨ ਆਈਆ ਸਬਦਿ ਨ ਕਰਹਿ ਵੀਚਾਰੁ ॥ ਵਿਛੁੜਿਆ ਕਾ ਕਿਆ ਵਿਛੁੜੈ ਜਿਨਾ ਦੂਜੈ ਭਾਇ ਪਿਆਰੁ ॥ ਮਨਮੁਖ ਸੇਤੀ ਦੋਸਤੀ ਥੋੜੜਿਆ ਦਿਨ ਚਾਰਿ ॥ ਇਸੁ ਪਰੀਤੀ ਤੁਟਦੀ ਵਿਲਮੁ ਨ ਹੋਵਈ ਇਤੁ ਦੋਸਤੀ ਚਲਨਿ ਵਿਕਾਰ ॥ ਜਿਨਾ ਅੰਦਰਿ ਸਚੇ ਕਾ ਭਉ ਨਾਹੀ ਨਾਮਿ ਨ ਕਰਹਿ ਪਿਆਰੁ ॥ ਨਾਨਕ ਤਿਨ ਸਿਉ ਕਿਆ ਕੀਚੈ ਦੋਸਤੀ ਜਿ ਆਪਿ ਭੁਲਾਏ ਕਰਤਾਰਿ ॥੧॥ ਮ; ੩ ॥ ਇਕਿ ਸਦਾ ਇਕਤੈ ਰੰਗਿ ਰਹਹਿ ਤਿਨ ਕੈ ਹਉ ਸਦ ਬਲਿਹਾਰੈ ਜਾਉ ॥ ਤਨੁ ਮਨੁ ਧਨੁ ਅਰਪੀ ਤਿਨ ਕਉ ਨਿਵਿ ਨਿਵਿ ਲਾਗਉ ਪਾਇ ॥ ਤਿਨ ਮਿਲਿਆ ਮਨੁ ਸੰਤੋਖੀਐ ਤ੍ਰਿਸਨਾ ਭੁਖ ਸਭ ਜਾਇ ॥ ਨਾਨਕ ਨਾਮਿ ਰਤੇ ਸੁਖੀਏ ਸਦਾ ਸਚੇ ਸਿਉ ਲਿਵ ਲਾਇ ॥੨॥ ਪਉੜੀ ॥ ਤਿਸੁ ਗੁਰ ਕਉ ਹਉ ਵਾਰਿਆ ਜਿਨਿ ਹਰਿ ਕੀ ਹਰਿ ਕਥਾ ਸੁਣਾਈ ॥ ਤਿਸੁ ਗੁਰ ਕਉ ਸਦ ਬਲਿਹਾਰਣੈ ਜਿਨਿ ਹਰਿ ਸੇਵਾ ਬਣਤ ਬਣਾਈ ॥ ਸੋ ਸਤਿਗੁਰੁ ਪਿਆਰਾ ਮੇਰੈ ਨਾਲਿ ਹੈ ਜਿਥੈ ਕਿਥੈ ਮੈਨੋ ਲਏ ਛਡਾਈ ॥ ਤਿਸੁ ਗੁਰ ਕਉ ਸਾਬਾਸਿ ਹੈ ਜਿਨਿ ਹਰਿ ਸੋਝੀ ਪਾਈ ॥ ਨਾਨਕ ਗੁਰ ਵਿਟਹੁ ਵਾਰਿਆ ਜਿਨਿ ਹਰਿ ਨਾਮੁ ਦੀਆ ਮੇਰੇ ਮਨ ਕੀ ਆਸ ਪੁਰਾਈ ॥੫॥

ਮੰਗਲਵਾਰ, ੨੭ ਕੱਤਕ (ਸੰਮਤ ੫੫੧ ਨਾਨਕਸ਼ਾਹੀ) ੧੨ ਨਵੰਬਰ, ੨੦੧੯ (ਅੰਗ: ੫੮੭)
ਪੰਜਾਬੀ ਵਿਆਖਿਆ:

ਸਲੋਕ ਮ; ੩ ॥
ਜਿਨ੍ਹਾਂ (ਸਤਸੰਗੀਆਂ) ਦਾ ਗੁਰੂ ਨਾਲ ਪ੍ਰੇਮ ਹੁੰਦਾ ਹੈ, ਉਹ ਸਤਸੰਗੀਆਂ ਨੂੰ ਮਿਲਦੇ ਹਨ; ਸਤਸੰਗੀਆਂ ਨੂੰ ਮਿਲ ਕੇ ਉਹੀ ਮਨੁੱਖ ਪ੍ਰਭੂ ਪ੍ਰੀਤਮ ਨੂੰ ਸਿਮਰਦੇ ਹਨ ਕਿਉਂਕਿ ਸੱਚੇ ਪਿਆਰ ਵਿਚ ਉਹਨਾਂ ਦੀ ਬਿਰਤੀ ਜੁੜੀ ਰਹਿੰਦੀ ਹੈ; ਸਤਿਗੁਰੂ ਦੇ ਅਪਾਰ ਸ਼ਬਦ ਦੀ ਬਰਕਤਿ ਨਾਲ ਉਹਨਾਂ ਦਾ ਮਨ ਆਪਣੇ ਆਪ ਤੋਂ ਹੀ ਪ੍ਰਭੂ ਵਿਚ ਪਤੀਜ ਜਾਂਦਾ ਹੈ; ਅਜੇਹੇ ਸਤਸੰਗੀ ਮਨੁੱਖ (ਇਕ ਵਾਰੀ) ਮਿਲੇ ਹੋਏ ਫਿਰ ਵਿਛੁੜਦੇ ਨਹੀਂ ਹਨ, ਕਿਉਂਕਿ ਕਰਤਾਰ ਨੇ ਆਪ ਇਹਨਾਂ ਨੂੰ ਮਿਲਾ ਦਿੱਤਾ ਹੈ ।ਇਕਨਾਂ (ਵਿਛੁੜੇ ਹੋਇਆਂ) ਨੂੰ ਪ੍ਰਭੂ ਦੇ ਦੀਦਾਰ ਦਾ ਯਕੀਨ ਹੀ ਨਹੀਂ ਬੱਝਦਾ, ਕਿਉਂਕਿ ਉਹ ਗੁਰੂ ਦੇ ਸ਼ਬਦ ਵਿਚ ਕਦੇ ਵਿਚਾਰ ਹੀ ਨਹੀਂ ਕਰਦੇ । ਪਰ, ਜਿਨ੍ਹਾਂ ਮਨੁੱਖਾਂ ਦੀ ਸੁਰਤਿ ਸਦਾ ਮਾਇਆ ਦੇ ਮੋਹ ਵਿਚ ਜੁੜੀ ਰਹਿੰਦੀ ਹੈ, ਉਹਨਾਂ (ਪ੍ਰਭੂ ਤੋਂ) ਵਿਛੁੜੇ ਹੋਇਆਂ ਦਾ ਹੋਰ ਵਿਛੋੜਾ ਭੀ ਕੀਹ ਹੋਣਾ ਹੋਇਆ? (ਭਾਵ, ਮਾਇਆ ਵਿਚ ਫਸੇ ਰਹਿਣ ਕਰਕੇ ਉਹ ਪਰਮਾਤਮਾ ਨਾਲੋਂ ਵਿਛੋੜਾ ਮਹਿਸੂਸ ਹੀ ਨਹੀਂ ਕਰਦੇ) ।ਜੋ ਮਨੁੱਖ ਆਪਣੇ ਮਨ ਦੇ ਪਿਛੇ ਤੁਰਦਾ ਹੈ, ਉਸ ਨਾਲ ਮਿੱਤ੍ਰਤਾ ਥੋੜੇ ਹੀ ਦੋ ਚਾਰ ਦਿਨ ਲਈ ਹੀ ਰਹਿ ਸਕਦੀ ਹੈ, ਇਸ ਮਿੱਤ੍ਰਤਾ ਦੇ ਟੁੱਟਦਿਆਂ ਚਿਰ ਨਹੀਂ ਲੱਗਦਾ, (ਉਂਞ ਭੀ) ਇਸ ਮਿੱਤ੍ਰਤਾ ਵਿਚੋਂ ਬੁਰਾਈਆਂ ਹੀ ਨਿਕਲਦੀਆਂ ਹਨ । ਹੇ ਨਾਨਕ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਡਰ ਨਹੀਂ, ਜੋ ਪਰਮਾਤਮਾ ਦੇ ਨਾਮ ਵਿਚ ਕਦੇ ਪਿਆਰ ਨਹੀਂ ਪਾਉਂਦੇ ਉਹਨਾਂ ਨਾਲ ਸਾਂਝ ਪਾਉਣੀ ਹੀ ਨਹੀਂ ਚਾਹੀਦੀ ।੧। ਕਈ (ਵਡ-ਭਾਗੀ) ਮਨੁੱਖ ਇਕ (ਪ੍ਰਭੂ ਦੇ) ਰੰਗ ਵਿਚ ਹੀ (ਮਸਤ) ਰਹਿੰਦੇ ਹਨ, ਮੈਂ ਉਹਨਾਂ ਤੋਂ ਕੁਰਬਾਨ ਹਾਂ; (ਮੇਰਾ ਚਿੱਤ ਕਰਦਾ ਹੈ) ਆਪਣਾ ਤਨ ਮਨ ਧਨ ਉਹਨਾਂ ਦੀ ਭੇਟ ਕਰ ਦਿਆਂ ਤੇ ਨਿਉਂ ਨਿਉਂ ਕੇ ਉਹਨਾਂ ਦੀ ਪੈਰੀਂ ਲੱਗਾਂ । ਉਹਨਾਂ ਨੂੰ ਮਿਲਿਆਂ ਮਨ ਨੂੰ ਠੰਢ ਪੈਂਦੀ ਹੈ, ਸਾਰੀ ਤ੍ਰਿਸ਼ਨਾ ਤੇ ਭੁੱਖ ਦੂਰ ਹੋ ਜਾਂਦੀ ਹੈ । ਹੇ ਨਾਨਕ! ਨਾਮ ਵਿਚ ਭਿੱਜੇ ਹੋਏ ਮਨੁੱਖ ਸੱਚੇ ਪ੍ਰਭੂ ਨਾਲ ਚਿੱਤ ਜੋੜ ਕੇ ਸਦਾ ਸੁਖਾਲੇ ਰਹਿੰਦੇ ਹਨ ।੨। ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ ਜਿਸ ਨੇ ਪ੍ਰਭੂ ਦੀ ਗੱਲ ਸੁਣਾਈ ਹੈ, ਤੇ ਜਿਸ ਨੇ ਪ੍ਰਭੂ ਦੀ ਭਗਤੀ ਦੀ ਰੀਤ ਚਲਾਈ ਹੈ । ਉਹ ਪਿਆਰਾ ਸਤਿਗੁਰੂ ਮੇਰੇ ਅੰਗ ਸੰਗ ਹੈ, ਸਭ ਥਾਈਂ ਮੈਨੂੰ (ਵਿਕਾਰਾਂ ਤੋਂ) ਛਡਾ ਲੈਂਦਾ ਹੈ; ਸ਼ਾਬਾਸ਼ੇ ਉਸ ਸਤਿਗੁਰੂ ਨੂੰ ਜਿਸ ਨੇ ਮੈਨੂੰ ਪਰਮਾਤਮਾ ਦੀ ਸੂਝ ਪਾਈ ਹੈ । ਜਿਸ ਗੁਰੂ ਨੇ ਮੈਨੂੰ ਪਰਮਾਤਮਾ ਦਾ ਨਾਮ ਦਿੱਤਾ ਹੈ ਤੇ ਮੇਰੇ ਮਨ ਦੀ ਆਸ ਪੂਰੀ ਕੀਤੀ ਹੈ ਮੈਂ ਨਾਨਕ ਉਸ ਤੋਂ ਸਦਕੇ ਹਾਂ ।੫।

English Translation :

SHALOK,  THIRD MEHL:

The friends who love the True Guru, meet with the Lord, the True Friend. Meeting their Beloved, they meditate on the True Lord with love and affection. Their minds are appeased by their own minds, through the incomparable Word of the Guru’s Shabad. These friends are united, and will not be separated again; they have been united by the Creator Lord Himself. Some do not believe in the Blessed Vision of the Guru’s Darshan; they do not contemplate the Word of the Shabad. The separated ones are in love with duality — what more separation can they suffer? Friendship with the self-willed manmukhs lasts for only a few short days. This friendship is broken in an instant; this friendship leads to corruption. They do not fear the True Lord within their hearts, and they do not love the Naam. O Nanak, why become friends with those whom the Creator Lord Himself has misled?  || 1 ||   THIRD MEHL:  Some remain constantly imbued with the Love of the One Lord; I am forever a sacrifice to them. I dedicate my body, mind and wealth to them; bowing low, I fall at their feet. Meeting them, the mind is satisfied, and one’s hunger and thirst all depart. O Nanak, those who are attuned to the Naam are happy forever; they lovingly focus their awareness on the True Lord.  || 2 ||   PAUREE:  I am a sacrifice to the Guru, who recites the sermon of the Lord’s Teachings. I am forever a sacrifice to that Guru, who has led me to serve the Lord. That Beloved True Guru is always with me; wherever I may be, He will save me. Most blessed is that Guru, who imparts understanding of the Lord. O Nanak, I am a sacrifice to the Guru, who has given me the Lord’s Name, and fulfilled the desires of my mind.  || 5 ||

Tuesday, 27th Katak (Samvat 551 Nanakshahi) 12th November 2019 (Page: 587)

  • ਅੱਜ ਦਾ ਹੁਕਮਨਾਮਾ
  • aaj da hukamnama

ਅੱਜ ਦਾ ਹੁਕਮਨਾਮਾ (11-11-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
  • valmiki community announced jalandhar bandh on thursday tomorrow
    ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ...
  • jalandhar cp satinder singh s strictness regarding schools security increased
    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
  • congress protests over tampering with baba saheb s statue in jalandhar
    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
  • mela kathar  punjabi singer  bhana la
    ਮੇਲਾ ਕਠਾਰ ਦਾ 13-14 ਸਤੰਬਰ ਨੂੰ, ਭਾਨਾ LA ਕਰਨਗੇ ਖਾਸ ਪੇਸ਼ਕਾਰੀ
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਅਨੁਰਾਗ ਵਰਮਾ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
  • ludhiana bandh jalandhar panipat national highway closed
    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
Trending
Ek Nazar
brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +