Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    5:27:57 PM

  • pm narendra modi reached jalandhar jalandhar cantt railway station

    ਪੰਜਾਬ 'ਚ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ...

  • pm narendra modi reached the stage wearing a green scarf

    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ...

  • narendra modi  cantt railway station  ravneet bittu

    PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ...

  • sunil jakhar in jalandhar

    ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ:...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਗਸਤ, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਗਸਤ, 2020)

  • Updated: 01 Aug, 2020 07:19 AM
Amritsar
hukamnama from sri darbar sahib   1st august  2020
  • Share
    • Facebook
    • Tumblr
    • Linkedin
    • Twitter
  • Comment

ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ
ੴ ਸਤਿਗੁਰ ਪ੍ਰਸਾਦਿ ॥

ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ ॥ ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ ॥ ਕਾਂਇਆ ਹੰਸ ਥੀਆ ਵੇਛੋੜਾ ਜਾਂ ਦਿਨ ਪੁੰਨੇ ਮੇਰੀ ਮਾਏ ॥ ਜੇਹਾ ਲਿਖਿਆ ਤੇਹਾ ਪਾਇਆ ਜੇਹਾ ਪੁਰਬਿ ਕਮਾਇਆ ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥੧॥ ਸਾਹਿਬੁ ਸਿਮਰਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥ ਏਥੈ ਧੰਧਾ ਕੂੜਾ ਚਾਰਿ ਦਿਹਾ ਆਗੈ ਸਰਪਰ ਜਾਣਾ ॥ ਆਗੈ ਸਰਪਰ ਜਾਣਾ ਜਿਉ ਮਿਹਮਾਣਾ ਕਾਹੇ ਗਾਰਬੁ ਕੀਜੈ ॥ ਜਿਤੁ ਸੇਵਿਐ ਦਰਗਹ ਸੁਖੁ ਪਾਈਐ ਨਾਮੁ ਤਿਸੈ ਕਾ ਲੀਜੈ ॥ ਆਗੈ ਹੁਕਮੁ ਨ ਚਲੈ ਮੂਲੇ ਸਿਰਿ ਸਿਰਿ ਕਿਆ ਵਿਹਾਣਾ ॥ ਸਾਹਿਬੁ ਸਿਮਰਿਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥੨॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਸਾਚੜਾ ਸਿਰਜਣਹਾਰੋ ॥ ਸਾਚਾ ਸਿਰਜਣਹਾਰੋ ਅਲਖ ਅਪਾਰੋ ਤਾ ਕਾ ਅੰਤੁ ਨ ਪਾਇਆ ॥ ਆਇਆ ਤਿਨ ਕਾ ਸਫਲੁ ਭਇਆ ਹੈ ਇਕ ਮਨਿ ਜਿਨੀ ਧਿਆਇਆ ॥ ਢਾਹੇ ਢਾਹਿ ਉਸਾਰੇ ਆਪੇ ਹੁਕਮਿ ਸਵਾਰਣਹਾਰੋ ॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥੩॥ ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥ ਵਾਲੇਵੇ ਕਾਰਣਿ ਬਾਬਾ ਰੋਈਐ ਰੋਵਣੁ ਸਗਲ ਬਿਕਾਰੋ ॥ ਰੋਵਣੁ ਸਗਲ ਬਿਕਾਰੋ ਗਾਫਲੁ ਸੰਸਾਰੋ ਮਾਇਆ ਕਾਰਣਿ ਰੋਵੈ ॥ ਚੰਗਾ ਮੰਦਾ ਕਿਛੁ ਸੂਝੈ ਨਾਹੀ ਇਹੁ ਤਨੁ ਏਵੈ ਖੋਵੈ ॥ ਐਥੈ ਆਇਆ ਸਭੁ ਕੋ ਜਾਸੀ ਕੂੜਿ ਕਰਹੁ ਅਹੰਕਾਰੋ ॥ ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥੪॥੧॥

ਸ਼ਨਿਚਰਵਾਰ, ੧੭ ਸਾਵਣ (ਸੰਮਤ ੫੫੨ ਨਾਨਕਸ਼ਾਹੀ) ਅੰਗ: ੫੭੮


ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ
ੴ ਸਤਿਗੁਰ ਪ੍ਰਸਾਦਿ ॥

ਜਿਸ ਪ੍ਰਭੂ ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ ਉਹੀ ਸਿਰਜਣਹਾਰ ਪਾਤਿਸ਼ਾਹ ਵਡਿਆਉਣ-ਜੋਗ ਹੈ। ਕਿਉਂਕਿ ਉਹੀ ਸਦਾ ਕਾਇਮ ਰਹਿਣ ਵਾਲਾ ਹੈ। ਜੀਵ ਵਿਚਾਰੇ ਦੀ ਕੋਈ ਪਾਂਇਆਂ ਨਹੀਂ, ਜਦੋਂ ਜੀਵ ਨੂੰ ਮਿਲਿਆ ਸਮਾਂ ਮੁੱਕ ਜਾਂਦਾ ਹੈ, ਜਦੋਂ ਇਸ ਦੀ ਉਮਰ ਦੀ ਪਿਆਲੀ ਭਰ ਜਾਂਦੀ ਹੈ, ਤਾਂ ਸਰੀਰ ਦੇ ਪਿਆਰੇ ਸਾਥੀ ਨੂੰ ਫੜ ਕੇ ਅੱਗੇ ਲਾ ਲਿਆ ਜਾਂਦਾ ਹੈ। ਉਮਰ ਦਾ ਸਮਾਂ ਮੁੱਕਣ ਤੇ ਜਦੋਂ ਪਰਮਾਤਮਾ ਦਾ ਲਿਖਿਆ ਹੁਕਮ ਆਉਂਦਾ ਹੈ, ਸਰੀਰ ਦੇ ਪਿਆਰੇ ਸਾਥੀ ਜੀਵਾਤਮਾ ਨੂੰ ਫੜ ਕੇ ਅੱਗੇ ਲਾ ਲਿਆ ਜਾਂਦਾ ਹੈ, ਤੇ ਸਾਰੇ ਸੱਜਣ ਸੰਬੰਧੀ ਰੋਂਦੇ ਹਨ। ਹੇ ਮੇਰੀ ਮਾਂ! ਜਦੋਂ ਉਮਰ ਦੇ ਦਿਨ ਪੂਰੇ ਹੋ ਜਾਂਦੇ ਹਨ, ਤਾਂ ਸਰੀਰ ਤੇ ਜੀਵਾਤਮਾ ਦਾ ਸਦਾ ਲਈ ਵਿਛੋੜਾ ਹੋ ਜਾਂਦਾ ਹੈ। ਉਸ ਅੰਤ ਸਮੇਂ ਤੋਂ ਪਹਿਲਾਂ ਪਹਿਲਾਂ ਜੋ ਜੋ ਕਰਮ ਜੀਵ ਨੇ ਕਮਾਇਆ ਹੁੰਦਾ ਹੈ, ਉਸ ਉਸ ਦੇ ਅਨੁਸਾਰ ਜਿਹੋ ਜਿਹਾ ਸੰਸਕਾਰਾਂ ਦਾ ਲੇਖ ਉਸ ਦੇ ਮੱਥੇ ਤੇ ਲਿਖਿਆ ਜਾਂਦਾ ਹੈ ਉਹੋ ਜਿਹਾ ਫਲ ਜੀਵ ਪਾਉਂਦਾ ਹੈ। ਜਿਸ ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ ਉਹੀ ਸਿਰਜਣਹਾਰ ਪਾਤਿਸ਼ਾਹ ਵਡਿਆਉਣ ਜੋਗ ਹੈ ਉਹੀ ਸਦਾ ਕਾਇਮ ਰਹਿਣ ਵਾਲਾ ਹੈ।੧। ਹੇ ਮੇਰੇ ਭਰਾਵੋ! ਸਦਾ-ਥਿਰ ਮਾਲਕ-ਪ੍ਰਭੂ ਦਾ ਸਿਮਰਨ ਕਰੋ। ਦੁਨੀਆ ਤੋਂ ਇਹ ਕੂਚ ਸਭਨਾ ਨੇ ਹੀ ਕਰਨਾ ਹੈ। ਦੁਨੀਆ ਵਿਚ ਮਾਇਆ ਦਾ ਝੂਠਾ ਆਹਰ ਚਾਰ ਦਿਨਾਂ ਲਈ ਹੀ ਹੈ, ਹਰੇਕ ਨੇ ਹੀ ਇਥੋਂ ਅਗਾਂਹ ਪਰਲੋਕ ਵਿਚ ਜਰੂਰ ਚਲੇ ਜਾਣਾ ਹੈ। ਇਥੇ ਜਗਤ ਵਿਚ ਅਸੀਂ ਪਰਾਹੁਣਿਆਂ ਵਾਂਗ ਹੀ ਹਾਂ, ਕਿਸੇ ਵੀ ਧਨ ਪਦਾਰਥ ਆਦਿਕ ਦਾ ਮਾਣ ਕਰਨਾ ਵਿਅਰਥ ਹੈ। ਉਸ ਪਰਮਾਤਮਾ ਦਾ ਹੀ ਨਾਮ ਸਿਮਰਨਾ ਚਾਹੀਦਾ ਹੈ ਜਿਸ ਦੇ ਸਿਮਰਨ ਨਾਲ ਪਰਮਾਤਮਾ ਦੀ ਹਜ਼ੂਰੀ ਵਿਚ ਆਤਮਕ ਆਨੰਦ ਮਿਲਦਾ ਹੈ। ਜਗਤ ਵਿਚ ਤਾਂ ਧਨ ਪਦਾਰਥ ਵਾਲੇ ਦਾ ਹੁਕਮ ਚੱਲ ਸਕਦਾ ਹੈ, ਪਰ ਪਰਲੋਕ ਵਿਚ ਕਿਸੇ ਦਾ ਭੀ ਹੁਕਮ ਉੱਕਾ ਹੀ ਨਹੀਂ ਚੱਲ ਸਕਦਾ, ਉਥੇ ਤਾਂ ਹਰੇਕ ਦੇ ਸਿਰ ਉਤੇ ਆਪੋ ਆਪਣੇ ਕੀਤੇ ਅਨੁਸਾਰ ਬੀਤਦੀ ਹੈ। ਹੇ ਮੇਰੇ ਭਰਾਵੋ! ਸਦਾ-ਥਿਰ ਮਾਲਕ-ਪ੍ਰਭੂ ਦਾ ਸਿਮਰਨ ਕਰੋ। ਦੁਨੀਆ ਤੋਂ ਇਹ ਕੂਚ ਸਭ ਨੇ ਹੀ ਕਰ ਜਾਣਾ ਹੈ।੨। ਜਗਤ ਦੇ ਜੀਵਾਂ ਦਾ ਉੱਦਮ ਤਾਂ ਇਕ ਬਹਾਨਾ ਹੀ ਹੈ, ਹੁੰਦਾ ਉਹੀ ਕੁਝ ਹੈ ਜੋ ਉਸ ਸਰਬ-ਸ਼ਕਤੀਮਾਨ ਪ੍ਰਭੂ ਨੂੰ ਭਾਉਂਦਾ ਹੈ। ਉਹ ਸਦਾ ਥਿਰ ਰਹਿਣ ਵਾਲਾ ਸਿਰਜਣਹਾਰ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਹਰ ਥਾ ਮੌਜੂਦ ਹੈ। ਉਹ ਪ੍ਰਭੂ ਸਦਾ ਥਿਰ ਰਹਿਣ ਵਾਲਾ ਹੈ ਸਭ ਦਾ ਪੈਦਾ ਕਰਨ ਵਾਲਾ ਹੈ, ਅਦ੍ਰਿਸ਼ਟ ਹੈ, ਬੇਅੰਤ ਹੈ, ਕੋਈ ਭੀ ਜੀਵ ਉਸ ਦੇ ਗੁਣਾਂ ਦਾ ਅੰਤ ਨਹੀਂ ਲੱਭ ਸਕਦਾ। ਜਗਤ ਵਿਚ ਜੰਮਣਾ ਉਹਨਾਂ ਦਾ ਹੀ ਸਫਲ ਕਿਹਾ ਜਾਂਦਾ ਹੈ ਜਿਨ@ਾਂ ਨੇ ਉਸ ਬੇਅੰਤ ਪ੍ਰਭੂ ਨੂੰ ਸੁਰਤਿ ਜੋੜ ਕੇ ਸਿਮਰਿਆ ਹੈ। ਉਹ ਪਰਮਾਤਮਾ ਆਪ ਹੀ ਜਗਤ-ਰਚਨਾ ਨੂੰ ਢਾਹ ਦੇਂਦਾ ਹੈ, ਢਾਹ ਕੇ ਆਪ ਹੀ ਫਿਰ ਬਣਾ ਲੈਂਦਾ ਹੈ, ਉਹ ਆਪਣੇ ਹੁਕਮ ਵਿਚ ਜੀਵਾਂ ਨੂੰ ਚੰਗੇ ਜੀਵਨ ਵਾਲੇ ਬਣਾਉਂਦਾ ਹੈ। ਜਗਤ ਜੀਵਾਂ ਦਾ ਉੱਦਮ ਤਾਂ ਇਕ ਬਹਾਨਾ ਹੀ ਹੈ, ਹੁੰਦਾ ਉਹੀ ਕੁਝ ਹੈ ਜੋ ਉਸ ਸਰਬ-ਸ਼ਕਤੀਮਾਨ ਪ੍ਰਭੂ ਨੂੰ ਚੰਗਾ ਲੱਗਦਾ ਹੈ।੩। ਹੇ ਨਾਨਕ! ਆਖ- ਵਿਛੁੜੇ ਸਨਬੰਧੀਆਂ ਦੀ ਮੌਤ ਤੇ ਤਾਂ ਹਰ ਕੋਈ ਵੈਰਾਗ ਵਿਚ ਆ ਜਾਂਦਾ ਹੈ, ਪਰ ਇਹ ਵੈਰਾਗ ਕਿਸੇ ਅਰਥ ਨਹੀਂ, ਹੇ ਭਾਈ! ਉਸੇ ਮਨੁੱਖ ਨੂੰ ਸਹੀ ਵੈਰਾਗ ਵਿਚ ਆਇਆ ਜਾਣੋ, ਜੋ ਪਿਆਰ ਨਾਲ ਪਰਮਾਤਮਾ ਦੇ ਮਿਲਾਪ ਦੀ ਖ਼ਾਤਰ ਵੈਰਾਗ ਵਿਚ ਆਉਂਦਾ ਹੈ। ਹੇ ਭਾਈ! ਦੁਨੀਆ ਦੇ ਧਨ-ਪਦਾਰਥ ਦੀ ਖ਼ਾਤਰ ਜੋ ਰੋਵੀਦਾ ਹੈ ਉਹ ਰੋਣਾ ਸਾਰਾ ਹੀ ਵਿਅਰਥ ਜਾਂਦਾ ਹੈ। ਪਰਮਾਤਮਾ ਵਲੋਂ ਭੁੱਲਾ ਹੋਇਆ ਜਗਤ ਮਾਇਆ ਦੀ ਖ਼ਾਤਰ ਰੋਂਦਾ ਹੈ, ਇਹ ਸਾਰਾ ਹੀ ਰੁਦਨ ਵਿਅਰਥ ਹੈ। ਇਸ ਰੋਣ ਨਾਲ ਮਨੁੱਖ ਨੂੰ ਚੰਗੇ ਮੰਦੇ ਕੰਮ ਦੀ ਪਛਾਣ ਨਹੀਂ ਆਉਂਦੀ, ਮਾਇਆ ਦੀ ਖ਼ਾਤਰ ਰੋ ਰੋ ਕੇ ਇਸ ਸਰੀਰ ਨੂੰ ਵਿਅਰਥ ਹੀ ਨਾਸ ਕਰ ਲੈਂਦਾ ਹੈ। ਹੇ ਭਾਈ! ਹਰੇਕ ਜੀਵ ਜੋ ਜਗਤ ਵਿਚ ਜਨਮ ਲੈ ਕੇ ਆਇਆ ਹੈ ਆਪਣਾ ਸਮਾਂ ਮੁਕਾ ਕੇ ਚਲਾ ਜਾਇਗਾ, ਨਾਸਵੰਤ ਜਗਤ ਦੇ ਮੋਹ ਵਿਚ ਫਸ ਕੇ ਵਿਅਰਥ ਮਾਣ ਕਰਦੇ ਹੋ। ਹੇ ਨਾਨਕ ਆਖ- ਹੇ ਭਾਈ! ਉਸੇ ਮਨੁੱਖ ਨੂੰ ਸਹੀ ਵੈਰਾਗ ਵਿਚ ਆਇਆ ਸਮਝੋ ਜੋ ਪਰਮਾਤਮਾ ਦੇ ਮਿਲਾਪ ਦੀ ਖ਼ਾਤਰ ਪਿਆਰ ਨਾਲ ਵੈਰਾਗ ਵਿਚ ਆਉਂਦਾ ਹੈ।੪।੧।

 

English Translation:

RAAG WADAHANS, FIRST MEHL, FIFTH HOUSE, ALAAHANEES ~ SONGS OF MOURNING: ONE UNIVERSAL CREATOR GOD. BY THE GRACE OF THE TRUE GURU: Blessed is the Creator, the True King, who has linked the whole world to its tasks. When one’s time is up, and the measure is full, this dear soul is caught, and driven off. This dear soul is caught and driven off, when the pre-ordained Order is received; all the relatives cry out in mourning. The body and the swan-soul become separated, when one’s days are past and done, O my mother. As is one’s pre-ordained Destiny, so does one receive, according to one’s past actions. Blessed is the Creator, the True King, who has linked the whole world to its tasks. || 1 || Meditate in remembrance on the Lord and Master, O my Siblings of Destiny; everyone has to pass this way. These false entanglements last for only a few days; then, one must surely move on to the world hereafter. He must surely move on to the world hereafter, like a guest; so why does he indulge in pride? Chant the Name of the Lord; serving Him, you shall obtain peace in His Court. In the world hereafter, no one’s commands will be obeyed. According to their actions, each and every person proceeds. Meditate in remembrance on the Lord and Master, O my Siblings of Destiny; everyone has to pass this way. || 2 || Whatever pleases the Almighty Lord — that alone comes to pass; this world is an opportunity to please Him. The True Creator Lord is pervading and permeating the water, the land and the air. The True Creator Lord is invisible and infinite; His limits cannot be found. Fruitful is the coming of those, who meditate single-mindedly on Him. He destroys, and having destroyed, He creates; by His Order, He adorns us. Whatever pleases the Almighty Lord — that alone comes to pass; this world is an opportunity to please Him. || 3 || Nanak: he alone is known to weep, O Baba, who weeps in the Lord’s Love. One who weeps for the sake of worldly objects, O Baba, weeps totally in vain. This weeping is totally in vain; the world forgets the Lord, and weeps for the sake of Maya. They do not distinguish between good and evil; they waste away their lives in vain. Everyone who comes here, shall have to leave; to act in egotism is false. Nanak: he alone is known to weep, O Baba, who weeps in the Lord’s Love. || 4 || 1 ||

Saturday, 17th Saawan (Samvat 552 Nanakshahi) 1st August 2020 (Page: 578)

  • Hukamnama
  • ਹੁਕਮਨਾਮਾ
  • SRI DARBAR SAHIB
  • ਸ੍ਰੀ ਦਰਬਾਰ ਸਾਹਿਬ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਜੁਲਾਈ, 2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੁਲਾਈ 2026)
  • todays hukamnama sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜੁਲਾਈ 2026)
  • pm narendra modi reached jalandhar jalandhar cantt railway station
    ਪੰਜਾਬ 'ਚ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • narendra modi  cantt railway station  ravneet bittu
    PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ :...
  • sunil jakhar in jalandhar
    ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ
  • pm narendra modi reached jalandhar
    ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ
  • prime minister modi who arrived in jalandhar met sant niranjan das
    ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਕੀਤੀ ਮੁਲਾਕਾਤ
  • harbhajan singh speach
    'ਇਹ ਤਾਂ ਸਿਰਫ਼ ਸ਼ੁਰੂਆਤ ਹੈ, ਹਜੇ ਹੋਰ ਬਹੁਤ ਕੁਝ ਹੋਵੇਗਾ...' ਭਾਜਪਾ ਦੀ ਸਟੇਜ...
  • pm narendra modi reaches jalandhar
    ਜਲੰਧਰ ਪਹੁੰਚੇ PM ਨਰਿੰਦਰ ਮੋਦੀ
Trending
Ek Nazar
famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੂਨ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +