Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, NOV 15, 2025

    2:12:33 AM

  • bride commits a crime after 18 days of marriage

    ਵਿਆਹ ਦੇ 18 ਦਿਨਾਂ ਬਾਅਦ ਲਾੜੀ ਨੇ ਕਰ'ਤਾ ਕਾਂਡ,...

  • on the defeat of the grand alliance in bihar rahul gandhi said

    ਬਿਹਾਰ 'ਚ ਮਹਾਗਠਜੋੜ ਦੀ ਹਾਰ 'ਤੇ ਰਾਹੁਲ ਗਾਂਧੀ ਨੇ...

  • major explosion at nowgam police station in srinagar

    ਸ਼੍ਰੀਨਗਰ ਦੇ ਨੌਗਾਮ ਪੁਲਸ ਸਟੇਸ਼ਨ 'ਚ ਵੱਡਾ...

  • modi reaches bjp headquarters  waves gamcha in bihari style

    ਭਾਜਪਾ ਹੈੱਡਕੁਆਰਟਰ ਪਹੁੰਚੇ ਮੋਦੀ, ਬਿਹਾਰੀ ਅੰਦਾਜ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਕਤੂਬਰ, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਕਤੂਬਰ, 2020)

  • Updated: 17 Oct, 2020 07:20 AM
Amritsar
hukamnama sri darbar sahib  17th oct 2020
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥

ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥

ਸ਼ਨਿਚਰਵਾਰ, ੧ ਕੱਤਕ (ਸੰਮਤ ੫੫੨ ਨਾਨਕਸ਼ਾਹੀ) ਅੰਗ: ੬੪੧
ਪੰਜਾਬੀ ਵਿਆਖਿਆ

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ । ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ । (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ । (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ ।੧। ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ । ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ—ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ ।ਰਹਾਉ। ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ), ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ । ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ ।੨। ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) । ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ ।੩। ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ । ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ । (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ ।੪। ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ । ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ । ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ ।੫। ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ । ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ । ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਾਲ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ ।੬। ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ । ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ । ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ ।੭। ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ—ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ । ਪਰ, ਹੇ ਨਾਨਕ! ਆਖ—ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ ।੮। ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ । ਹੇ ਭਾਈ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ । ਰਹਾਉ ਦੂਜਾ ।੧।੩।

English Translation

SORAT’H, FIFTH MEHL, SECOND HOUSE, ASHTAPADEES:
ONE UNIVERSAL CREATOR GOD. BY THE GRACE OF THE TRUE GURU:
They read scriptures, and contemplate the Vedas; they practice the inner cleansing techniques of Yoga, and control of the breath. But they cannot escape from the company of the five passions; they are increasingly bound to egotism. || 1 || O Beloved, this is not the way to meet the Lord; I have performed these rituals so many times. I have collapsed, exhausted, at the Door of my Lord Master; I pray that He may grant me a discerning intellect. || Pause || One may remain silent and use his hands as begging bowls, and wander naked in the forest. He may make pilgrimages to river banks and sacred shrines all over the world, but his sense of duality will not leave him. || 2 || His mind’s desires may lead him to go and dwell at sacred places of pilgrimage, and offer his head to be sawn off; but this will not cause the filth of his mind to depart, even though he may make thousands of efforts. || 3 || He may give gifts of all sorts — gold, women, horses and elephants. He may make offerings of corn, clothes and land in abundance, but this will not lead him to the Lord’s Door. || 4 || He may remain devoted to worship and adoration, bowing his forehead to the floor, practicing the six religious rituals. He indulges in egotism and pride, and falls into entanglements, but he does not meet the Lord by these devices. || 5 || He practices the eighty-four postures of Yoga, and acquires the supernatural powers of the Siddhas, but he gets tired of practicing these. He lives a long life, but is reincarnated again and again; he has not met with the Lord. || 6 || He may enjoy princely pleasures, and regal pomp and ceremony, and issue unchallenged commands. He may lie on beautiful beds, perfumed with sandalwood oil, but this will led him only to the gates of the most horrible hell. || 7 || Singing the Kirtan of the Lord’s Praises in the Saadh Sangat, the Company of the Holy, is the highest of all actions. Says Nanak, he alone obtains it, who is pre-destined to receive it. || 8 || Your slave is intoxicated with this Love of Yours. The Destroyer of the pains of the poor has become merciful to me, and this mind is imbued with the Praises of the Lord, Har, Har. || Second Pause || 1 || 3 ||


Saturday, 1st Katak (Samvat 552 Nanakshahi)    Page: 641
 

  • Hukamnama
  • Sri Darbar Sahib
  • ਸ੍ਰੀ ਦਰਬਾਰ ਸਾਹਿਬ
  • ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਕਤੂਬਰ, 2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਨਵੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਨਵੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਨਵੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਨਵੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਨਵੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਨਵੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਨਵੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਨਵੰਬਰ 2025)
  • punjab power cut
    Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗਣ ਵਾਲਾ ਹੈ ਲੰਬਾ Power Cut
  • tarntaran by election results nota wins from 9 candidates
    ਤਰਨਤਾਰਨ ਜ਼ਿਮਨੀ ਚੋਣ ਦੇ ਨਤੀਜੇ: 9 ਉਮੀਦਵਾਰਾਂ ਤੋਂ ਜਿੱਤ ਗਿਆ 'ਨੋਟਾ', ਜਾਣੋ...
  • tarntaran by election results surprise congress and bjp deposits forfeited
    ਤਰਨਤਾਰਨ ਜ਼ਿਮਨੀ ਚੋਣ ਦੇ ਨਤੀਜਿਆਂ ਨੇ ਕੀਤਾ ਹੈਰਾਨ, ਕਾਂਗਰਸ ਤੇ ਭਾਜਪਾ...
  • migrant girl commits suicide in jalandhar
    ਜਲੰਧਰ 'ਚ ਪ੍ਰਵਾਸੀ ਲੜਕੀ ਨੇ ਕੀਤੀ ਖ਼ੁਦਕੁਸ਼ੀ, ਫੈਕਟਰੀ ਮਾਲਕ ਦੀ ਕੋਠੀ ਦੇ...
  • attention to those going to service centers
    ਸੇਵਾ ਕੇਂਦਰਾਂ 'ਚ ਜਾਣ ਵਾਲੇ ਦੇਣ ਧਿਆਨ! ਇਹ ਸੇਵਾਵਾਂ ਨਹੀਂ ਹੋ ਸਕੀਆਂ ਸ਼ੁਰੂ
  • kuldeep singh dhaliwal s statement on aap s big victory tarn taran by election
    ਤਰਨਤਾਰਨ ਜ਼ਿਮਨੀ ਚੋਣ 'ਚ 'ਆਪ' ਦੀ ਵੱਡੀ ਜਿੱਤ 'ਤੇ ਧਾਲੀਵਾਲ ਦਾ ਬਿਆਨ,...
  • two girls injured in road accident
    ਸੜਕ ਕਿਨਾਰੇ ਖ੍ਹੜੇ ਟਿੱਪਰ ਨਾਲ ਟਕਰਾਈਆਂ ਐਕਟਿਵਾ ਸਵਾਰ 2 ਲੜਕੀਆਂ, ਹੋਈਆਂ ਗੰਭੀਰ...
  • more big secrets revealed in jalandhar jewellery shop robbery case
    ਜਲੰਧਰ ਦੇ ਜਿਊਲਰੀ ਸ਼ਾਪ ਡਕੈਤੀ ਮਾਮਲੇ 'ਚ ਖੁੱਲ੍ਹੇ ਹੋਰ ਵੱਡੇ ਰਾਜ਼! ਮੋਬਾਇਲ...
Trending
Ek Nazar
demand for these jewellery increases during wedding season

ਸੋਨੇ ਦੀ ਕੀਮਤ ਉਛਲੀ ਤਾਂ ਵੈਡਿੰਗ ਸੀਜ਼ਨ ’ਚ ਇਨ੍ਹਾਂ ਗਹਿਣਿਆਂ ਦੀ ਵਧੀ ਮੰਗ

heartbreaking incident in jalandhar nri beats wife to death

ਜਲੰਧਰ 'ਚ ਰੂਹ ਕੰਬਾਊ ਘਟਨਾ! ਨਾਜਾਇਜ਼ ਸੰਬੰਧਾਂ ਨੇ ਉਜਾੜ 'ਤਾ ਘਰ, NRI...

jaipur tantrik couple black magic fraud cheated family 1 crore

ਜੈਪੁਰ 'ਚ ਤਾਂਤਰਿਕ ਜੋੜੇ ਦੀ 'ਕਾਲੀ ਖੇਡ'! ਭੂਤ-ਪ੍ਰੇਤ ਦੇ ਨਾਂ 'ਤੇ ਤਿੰਨ...

21 year old girl takes a scary step

21 ਸਾਲਾ ਕੁੜੀ ਨੇ ਚੁੱਕਿਆ ਖੌਫਨਾਕ ਕਦਮ

major ban imposed in nawanshahr till january 10

ਨਵਾਂਸ਼ਹਿਰ ਜ਼ਿਲ੍ਹੇ 'ਚ 10 ਜਨਵਰੀ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

young man started this act on the train itself everyone was astonished

Viral ਹੋਣ ਦਾ ਕ੍ਰੇਜ਼! ਚੱਲਦੀ ਟ੍ਰੇਨ 'ਚ ਨੌਜਵਾਨ ਦੀ ਹਰਕਤ ਦੇਖ ਹੈਰਾਨ ਰਹਿ ਗਏ...

how to eat almonds in winter soaked roasted or dried

ਭਿਓਂ ਕੇ ਜਾਂ ਭੁੰਨ ਕੇ ਜਾਂ ਸੁੱਕੇ..., ਸਰਦੀਆਂ 'ਚ ਕਿਵੇਂ ਖਾਣੇ ਚਾਹੀਦੇ ਬਾਦਾਮ?...

india post launches dak seva 2 0 app for digital postal services

Post Office ਹੁਣ ਤੁਹਾਡੀ ਜੇਬ 'ਚ! ਇੰਡੀਆ ਪੋਸਟ ਨੇ ਲਾਂਚ ਕੀਤਾ 'Dak Sewa 2.0'...

youtuber who got a mother and daughter pregnant

ਜਮੈਕਾ: ਮਾਂ-ਧੀ ਨੂੰ ਇਕੱਠੇ ਪ੍ਰੇਗਨੈਂਟ ਕਰਨ ਵਾਲੇ Youtuber ਨੇ ਹੁਣ ਕੀਤਾ ਅਜਿਹਾ...

wife caught husband red handed inside salon in jalandhar

ਜਲੰਧਰ 'ਚ ਸੈਲੂਨ 'ਤੇ ਪੁੱਜੀ ਪਤਨੀ ਨੂੰ ਵੇਖ ਪਤੀ ਦੇ ਉੱਡੇ ਹੋਸ਼! ਅੰਦਰੋਂ ਸੈਲੂਨ...

terrible accident happened to a newly married couple on the highway

Punjab: ਨਵੀਂ ਵਿਆਹੀ ਜੋੜੀ ਨਾਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ! ਵਰਨਾ ਕਾਰ...

wife had her own husband bitten by a dog

ਲਓ ਕਰ ਲੋ ਗੱਲ! Gold ਜਿਊਲਰੀ ਪਹਿਨਣ ਤੋਂ ਰੋਕਣ 'ਤੇ ਪਤੀ 'ਤੇ ਛੱਡ'ਤਾ ਕੁੱਤਾ...

cigarettes  alcohol  foods  lung cancer  health

ਸਿਗਰਟ ਤੇ ਸ਼ਰਾਬ ਨਾਲੋਂ ਜ਼ਿਆਦਾ ਖ਼ਤਰਨਾਕ ਹਨ ਇਹ ਫੂਡਜ਼, Lung Cancer ਦੀ ਸਭ ਤੋਂ...

actress shehnaaz gill

ਬਾਲੀਵੁੱਡ ਅਦਾਕਾਰਾ ਸ਼ਹਿਨਾਜ਼ ਗਿੱਲ ਨੂੰ ਕੈਨੇਡਾ ਥੀਏਟਰ 'ਚ ਪਏ ਧੱਕੇ ! ਲੋਕਾਂ...

bullet motorcycle riders be careful

ਪੰਜਾਬ: ਬੁਲਟ ਮੋਟਰਸਾਈਕਲ ਚਲਾਉਣ ਵਾਲੇ ਹੋ ਜਾਓ ਸਾਵਧਾਨ! ਕਿਤੇ ਤੁਹਾਡੇ ਨਾਲ ਨਾ ਹੋ...

checking at half a dozen renowned hotels and resorts in amritsar

ਅੰਮ੍ਰਿਤਸਰ ਦੇ ਅੱਧਾ ਦਰਜਨ ਨਾਮਵਰ ਹੋਟਲਾਂ ਅਤੇ ਰਿਜ਼ੋਰਟਸ ’ਤੇ ਚੈਕਿੰਗ

punjab orders closure of liquor shops

ਪੰਜਾਬ ਦੇ ਇਸ ਜ਼ਿਲ੍ਹੇ 'ਚ 9, 10, 11 ਤੇ 14 ਤਰੀਖ ਨੂੰ ਸ਼ਰਾਬ ਦੇ ਠੇਕੇ ਬੰਦ ਕਰਨ...

restrictions imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗ ਗਈਆਂ ਪਾਬੰਦੀਆਂ, 7 ਜਨਵਰੀ ਤੱਕ ਹੁਕਮ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਨਵੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਨਵੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਨਵੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਨਵੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਨਵੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਨਵੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਕਤੂਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਕਤੂਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਕਤੂਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਕਤੂਬਰ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +