Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, DEC 21, 2025

    12:27:25 AM

  • big incident in punjab

    ਪੰਜਾਬ 'ਚ ਵੱਡੀ ਵਾਰਦਾਤ! ਸੈਲੂਨ ਤੋਂ ਘਰ ਪਰਤ ਰਹੀ...

  • ishan kishan reaction after t20 world cup

    2 ਸਾਲਾਂ ਬਾਅਦ ਟੀਮ ਇੰਡੀਆ 'ਚ ਵਾਪਸੀ 'ਤੇ ਕੀ ਬੋਲੇ...

  • omar abdullah said vb g ram g bill

    VB-G Ram G ਬਿੱਲ 'ਤੇ ਉਮਰ ਨੇ ਕੱਸਿਆ ਤੰਜ, ਫਿਰ PM...

  • indigo  s big decision

    IndiGo ਦਾ ਵੱਡਾ ਫ਼ੈਸਲਾ: 26 ਦਸੰਬਰ ਤੋਂ 3.8 ਲੱਖ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਮਾਰਚ, 2022)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਮਾਰਚ, 2022)

  • Edited By Rajwinder Kaur,
  • Updated: 06 Mar, 2022 08:08 AM
Amritsar
sri darbar sahib  hukamnama  amritsar  today
  • Share
    • Facebook
    • Tumblr
    • Linkedin
    • Twitter
  • Comment

ਵਡਹੰਸੁ ਮਹਲਾ ੧ ॥
ਕਰਹੁ ਦਇਆ ਤੇਰਾ ਨਾਮੁ ਵਖਾਣਾ ॥ ਸਭ ਉਪਾਈਐ ਆਪਿ ਆਪੇ ਸਰਬ ਸਮਾਣਾ ॥ ਸਰਬੇ ਸਮਾਣਾ ਆਪਿ ਤੂਹੈ ਉਪਾਇ ਧੰਧੈ ਲਾਈਆ ॥ ਇਕਿ ਤੁਝੁ ਹੀ ਕੀਏ ਰਾਜੇ ਇਕਨਾ ਭਿਖ ਭਵਾਈਆ ॥ ਲੋਭੁ ਮੋਹੁ ਤੁਝੁ ਕੀਆ ਮੀਠਾ ਏਤੁ ਭਰਮਿ ਭੁਲਾਣਾ ॥ ਸਦਾ ਦਇਆ ਕਰਹੁ ਅਪਣੀ ਤਾਮਿ ਨਾਮੁ ਵਖਾਣਾ ॥੧॥ ਨਾਮੁ ਤੇਰਾ ਹੈ ਸਾਚਾ ਸਦਾ ਮੈ ਮਨਿ ਭਾਣਾ ॥ ਦੂਖੁ ਗਇਆ ਸੁਖੁ ਆਇ ਸਮਾਣਾ ॥ ਗਾਵਨਿ ਸੁਰਿ ਨਰ ਸੁਘੜ ਸੁਜਾਣਾ ॥ ਸੁਰਿ ਨਰ ਸੁਘੜ ਸੁਜਾਣ ਗਾਵਹਿ ਜੋ ਤੇਰੈ ਮਨਿ ਭਾਵਹੇ ॥ ਮਾਇਆ ਮੋਹੇ ਚੇਤਹਿ ਨਾਹੀ ਅਹਿਲਾ ਜਨਮੁ ਗਵਾਵਹੇ ॥ ਇਕਿ ਮੂੜ ਮੁਗਧ ਨ ਚੇਤਹਿ ਮੂਲੇ ਜੋ ਆਇਆ ਤਿਸੁ ਜਾਣਾ ॥ ਨਾਮ ਤੇਰਾ ਸਦਾ ਸਾਚਾ ਸੋਇ ਮੈ ਮਨਿ ਭਾਣਾ ॥੨॥ ਤੇਰਾ ਵਖਤੁ ਸੁਹਾਵਾ ਅੰਮ੍ਰਿਤੁ ਤੇਰੀ ਬਾਣੀ ॥ ਸੇਵਕ ਸੇਵਹਿ ਭਾਉ ਕਰਿ ਲਾਗਾ ਸਾਉ ਪਰਾਣੀ ॥ ਸਾਉ ਪ੍ਰਾਣੀ ਤਿਨਾ ਲਾਗਾ ਜਿਨੀ ਅੰਮ੍ਰਿਤੁ ਪਾਇਆ ॥ ਨਾਮਿ ਤੇਰੈ ਜੋਇ ਰਾਤੇ ਨਿਤ ਚੜਹਿ ਸਵਾਇਆ ॥ ਇਕੁ ਕਰਮੁ ਧਰਮੁ ਨ ਹੋਇ ਸੰਜਮੁ ਜਾਮਿ ਨ ਏਕੁ ਪਛਾਣੀ ॥ ਵਖਤੁ ਸੁਹਾਵਾ ਸਦਾ ਤੇਰਾ ਅੰਮ੍ਰਿਤ ਤੇਰੀ ਬਾਣੀ ॥੩॥ ਹਉ ਬਲਿਹਾਰੀ ਸਾਚੇ ਨਾਵੈ ॥ ਰਾਜੁ ਤੇਰਾ ਕਬਹੁ ਨ ਜਾਵੈ ॥ ਰਾਜੋ ਤ ਤੇਰਾ ਸਦਾ ਨਿਹਚਲੁ ਏਹੁ ਕਬਹੁ ਨ ਜਾਵਏ ॥ ਚਾਕਰੁ ਤ ਤੇਰਾ ਸੋਇ ਹੋਵੈ ਜੋਇ ਸਹਜਿ ਸਮਾਵਏ ॥ ਦੁਸਮਨੁ ਤ ਦੂਖੁ ਨ ਲਗੈ ਮੂਲੇ ਪਾਪੁ ਨੇੜਿ ਨ ਆਵਏ ॥ ਹਉ ਬਲਿਹਾਰੀ ਸਦਾ ਹੋਵਾ ਏਕ ਤੇਰੇ ਨਾਵਏ ॥੪॥ ਜੁਗਹ ਜੁਗੰਤਰਿ ਭਗਤ ਤੁਮਾਰੇ ॥ ਕੀਰਤਿ ਕਰਹਿ ਸੁਆਮੀ ਤੇਰੈ ਦੁਆਰੇ ॥ ਜਪਹਿ ਤ ਸਾਚਾ ਏਕੁ ਮੁਰਾਰੇ ॥ ਸਾਚਾ ਮੁਰਾਰੇ ਤਾਮਿ ਜਾਪਹਿ ਜਾਮਿ ਮੰਨਿ ਵਸਾਵਹੇ ॥ ਭਰਮੋ ਭੁਲਾਵਾ ਤੁਝਹਿ ਕੀਆ ਜਾਮਿ ਏਹੁ ਚੁਕਾਵਹੇ ॥ ਗੁਰ ਪਰਸਾਦੀ ਕਰਹੁ ਕਿਰਪਾ ਲੇਹੁ ਜਮਹੁ ਉਬਾਰੇ ॥ ਜੁਗਹ ਜੁਗੰਤਰਿ ਭਗਤ ਤੁਮਾਰੇ ॥੫॥ ਵਡੇ ਮੇਰੇ ਸਾਹਿਬਾ ਅਲਖ ਅਪਾਰਾ ॥ ਕਿਉ ਕਰਿ ਕਰਉ ਬੇਨੰਤੀ ਹਉ ਆਖਿ ਨ ਜਾਣਾ ॥ ਨਦਰਿ ਕਰਹਿ ਤਾ ਸਾਚੁ ਪਛਾਣਾ ॥ ਸਾਚੋ ਪਛਾਣਾ ਤਾਮਿ ਤੇਰਾ ਜਾਮਿ ਆਪਿ ਬੁਝਾਵਹੇ ॥ ਦੂਖ ਭੂਖ ਸੰਸਾਰਿ ਕੀਏ ਸਹਸਾ ਏਹੁ ਚੁਕਾਵਹੇ ॥ ਬਿਨਵੰਤਿ ਨਾਨਕੁ ਜਾਇ ਸਹਸਾ ਬੁਝੈ ਗੁਰ ਬੀਚਾਰਾ ॥ ਵਡਾ ਸਾਹਿਬੁ ਹੈ ਆਪਿ ਅਲਖ ਅਪਾਰਾ ॥੬॥ ਤੇਰੇ ਬੰਕੇ ਲੋਇਣ ਦੰਤ ਰੀਸਾਲਾ ॥ ਸੋਹਣੇ ਨਕ ਜਿਨ ਲੰਮੜੇ ਵਾਲਾ ॥ ਕੰਚਨ ਕਾਇਆ ਸੁਇਨੇ ਕੀ ਢਾਲਾ ॥ ਸੋਵੰਨ ਢਾਲਾ ਕ੍ਰਿਸਨ ਮਾਲਾ ਜਪਹੁ ਤੁਸੀ ਸਹੇਲੀਹੋ ॥ ਜਮ ਦੁਆਰਿ ਨ ਹੋਹੁ ਖੜੀਆ ਸਿਖ ਸੁਣਹੁ ਮਹੇਲੀਹੋ ॥ ਹੰਸ ਹੰਸਾ ਬਗ ਬਗਾ ਲਹੈ ਮਨ ਕੀ ਜਾਲਾ ॥ ਬੰਕੇ ਲੋਇਣ ਦੰਤ ਰੀਸਾਲਾ ॥੭॥ ਤੇਰੀ ਚਾਲ ਸੁਹਾਵੀ ਮਧੁਰਾੜੀ ਬਾਣੀ ॥ ਕੁਹਕਨਿ ਕੋਕਿਲਾ ਤਰਲ ਜੁਆਣੀ ॥ ਤਰਲਾ ਜੁਆਣੀ ਆਪਿ ਭਾਣੀ ਇਛ ਮਨ ਕੀ ਪੂਰੀਏ ॥ ਸਾਰੰਗ ਜਿਉ ਪਗੁ ਧਰੈ ਠਿਮਿ ਠਮਿ ਆਪਿ ਆਪੁ ਸੰਧੂਰਏ ॥ ਸ੍ਰੀਰੰਗ ਰਾਤੀ ਫਿਰੈ ਮਾਤੀ ਉਦਕੁ ਗੰਗਾ ਵਾਣੀ ॥ ਬਿਨਵੰਤਿ ਨਾਨਕੁ ਦਾਸੁ ਹਰਿ ਕਾ ਤੇਰੀ ਚਾਲ ਸੁਹਾਵੀ ਮਧੁਰਾੜੀ ਬਾਣੀ ॥੮॥੨॥

ਐਤਵਾਰ, ੨੩ ਫੱਗਣ (ਸੰਮਤ ੫੫੩ ਨਾਨਕਸ਼ਾਹੀ)    (ਅੰਗ: ੫੬੬)

ਵਡਹੰਸੁ ਮਹਲਾ ੧ ॥
ਹੇ ਪ੍ਰਭੂ! ਮੇਹਰ ਕਰ ਕਿ ਮੈਂ ਤੇਰਾ ਨਾਮ ਸਿਮਰ ਸਕਾਂ । ਤੂੰ ਸਾਰੀ ਸ੍ਰਿਸ਼ਟੀ ਆਪ ਹੀ ਪੈਦਾ ਕੀਤੀ ਹੈ ਤੇ ਆਪ ਹੀ ਸਭ ਜੀਵਾਂ ਵਿਚ ਵਿਆਪਕ ਹੈਂ । ਤੂੰ ਆਪ ਹੀ ਸਭ ਜੀਵਾਂ ਵਿਚ ਸਮਾਇਆ ਹੋਇਆ ਹੈਂ, ਪੈਦਾ ਕਰ ਕੇ ਤੂੰ ਆਪ ਹੀ ਸ੍ਰਿਸ਼ਟੀ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ । ਕਈ ਜੀਵਾਂ ਨੂੰ ਤੂੰ ਆਪ ਹੀ ਰਾਜੇ ਬਣਾ ਦਿੱਤਾ ਹੈ, ਤੇ ਕਈ ਜੀਵਾਂ ਨੂੰ (ਮੰਗਤੇ ਬਣਾ ਕੇ) ਭਿੱਖਿਆ ਮੰਗਣ ਵਾਸਤੇ (ਦਰ ਦਰ) ਭਵਾ ਰਿਹਾ ਹੈਂ । ਹੇ ਪ੍ਰਭੂ! ਤੂੰ ਲੋਭ ਅਤੇ ਮੋਹ ਨੂੰ ਮਿੱਠਾ ਬਣਾ ਦਿੱਤਾ ਹੈ, ਜਗਤ ਇਸ ਭਟਕਣਾ ਵਿਚ ਪੈ ਕੇ ਕੁਰਾਹੇ ਪੈ ਰਿਹਾ ਹੈ । ਜੇ ਤੂੰ ਸਦਾ ਆਪਣੀ ਮੇਹਰ ਕਰਦਾ ਰਹੇਂ ਤਾਂ ਹੀ ਮੈਂ ਤੇਰਾ ਨਾਮ ਸਿਮਰ ਸਕਦਾ ਹਾਂ ।੧। ਹੇ ਪ੍ਰਭੂ! ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਤੇਰਾ ਨਾਮ ਮੈਨੂੰ ਮਨ ਵਿਚ ਪਿਆਰਾ ਲੱਗਦਾ ਹੈ । ਜੇਹੜਾ ਮਨੁੱਖ ਤੇਰਾ ਨਾਮ ਸਿਮਰਦਾ ਹੈ ਉਸ ਦਾ ਦੁਖ ਦੂਰ ਹੋ ਜਾਂਦਾ ਹੈ ਤੇ ਆਤਮਕ ਆਨੰਦ ਉਸ ਦੇ ਅੰਦਰ ਆ ਵੱਸਦਾ ਹੈ । ਭਾਗਾਂ ਵਾਲੇ ਸੁਚੱਜੇ ਸਿਆਣੇ ਮਨੁੱਖ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ । ਹੇ ਪ੍ਰਭੂ! ਜੇਹੜੇ ਬੰਦੇ ਤੇਰੇ ਮਨ ਵਿਚ ਪਿਆਰੇ ਲੱਗਦੇ ਹਨ ਉਹ ਭਾਗਾਂ ਵਾਲੇ ਸੁਚੱਜੇ ਸਿਆਣੇ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ । ਪਰ ਜੋ ਮਨੁੱਖ ਮਾਇਆ ਵਿਚ ਮੋਹੇ ਜਾਂਦੇ ਹਨ ਉਹ ਤੈਨੂੰ ਨਹੀਂ ਸਿਮਰਦੇ ਉਹ ਆਪਣਾ ਅਮੋਲਕ ਜਨਮ ਗਵਾ ਲੈਂਦੇ ਹਨ । ਅਨੇਕਾਂ ਐਸੇ ਮੂਰਖ ਮਨੁੱਖ ਹਨ ਜੋ, ਹੇ ਪ੍ਰਭੂ! ਤੈਨੂੰ ਯਾਦ ਨਹੀਂ ਕਰਦੇ (ਉਹ ਇਹ ਨਹੀਂ ਸਮਝਦੇ ਕਿ) ਜੇਹੜਾ ਜਗਤ ਵਿਚ ਜੰਮਿਆ ਹੈ ਉਸ ਨੇ (ਆਖ਼ਰ ਇਥੋਂ) ਚਲੇ ਜਾਣਾ ਹੈ । ਹੇ ਪ੍ਰਭੂ! ਤੇਰਾ ਨਾਮ ਸਦਾ ਹੀ ਥਿਰ ਰਹਿਣ ਵਾਲਾ ਹੈ, ਤੇਰਾ ਨਾਮ ਮੇਰੇ ਮਨ ਵਿਚ ਪਿਆਰਾ ਲੱਗ ਰਿਹਾ ਹੈ ।੨। ਹੇ ਪ੍ਰਭੂ! ਤੇਰੀ ਸਿਫ਼ਤਿ-ਸਾਲਾਹ ਦੀ ਬਾਣੀ ਅੰਮ੍ਰਿਤ ਹੈ (ਅਟੱਲ ਆਤਮਕ ਜੀਵਨ ਦੇਣ ਵਾਲੀ ਹੈ) ਉਹ ਵਕਤ ਬਹੁਤ ਸੁਹਾਵਣਾ ਲੱਗਦਾ ਹੈ ਜਦੋਂ ਤੇਰਾ ਨਾਮ ਚੇਤੇ ਕਰੀਦਾ ਹੈ । ਜਿਨ੍ਹਾਂ ਬੰਦਿਆਂ ਨੂੰ ਤੇਰੇ ਨਾਮ ਦਾ ਰਸ ਆਉਂਦਾ ਹੈ ਉਹ ਸੇਵਕ ਪ੍ਰੇਮ ਨਾਲ ਤੇਰਾ ਨਾਮ ਸਿਮਰਦੇ ਹਨ । ਉਹਨਾਂ ਹੀ ਬੰਦਿਆਂ ਨੂੰ ਨਾਮ ਦਾ ਰਸ ਆਉਂਦਾ ਹੈ ਜਿਨ੍ਹਾਂ ਨੂੰ ਇਹ ਨਾਮ-ਅੰਮ੍ਰਿਤ ਪ੍ਰਾਪਤ ਹੁੰਦਾ ਹੈ । ਹੇ ਪ੍ਰਭੂ! ਜੇਹੜੇ ਬੰਦੇ ਤੇਰੇ ਨਾਮ ਵਿਚ ਜੁੜਦੇ ਹਨ ਉਹ (ਆਤਮਕ ਜੀਵਨ ਦੀ ਉੱਨਤੀ ਵਿਚ) ਸਦਾ ਵਧਦੇ ਫੁੱਲਦੇ ਰਹਿੰਦੇ ਹਨ । ਹੇ ਪ੍ਰਭੂ! ਜਦੋਂ ਤਕ ਮੈਂ ਇਕ ਤੇਰੇ ਨਾਲ ਡੂੰਘੀ ਸਾਂਝ ਨਹੀਂ ਪਾਂਦਾ ਤਦੋਂ ਤਕ ਹੋਰ ਕੋਈ ਇੱਕ ਭੀ ਧਰਮ-ਕਰਮ ਕੋਈ ਇੱਕ ਭੀ ਸੰਜਮ ਕਿਸੇ ਅਰਥ ਨਹੀਂ । ਤੇਰੀ ਸਿਫ਼ਤਿ-ਸਾਲਾਹ ਦੀ ਬਾਣੀ ਆਤਮਕ ਜੀਵਨ-ਦਾਤੀ ਹੈ, ਉਹ ਵੇਲਾ ਬਹੁਤ ਸੁਹਾਵਣਾ ਲੱਗਦਾ ਹੈ ਜਦੋਂ ਤੇਰਾ ਨਾਮ ਸਿਮਰੀਦਾ ਹੈ ।੩। ਹੇ ਪ੍ਰਭੂ! ਮੈਂ ਤੇਰੇ ਸਦਾ-ਥਿਰ ਰਹਿਣ ਵਾਲੇ ਨਾਮ ਤੋਂ ਕੁਰਬਾਨ ਜਾਂਦਾ ਹਾਂ । ਤੇਰਾ ਰਾਜ ਕਦੇ ਭੀ ਨਾਸ ਹੋਣ ਵਾਲਾ ਨਹੀਂ ਹੈ । ਹੇ ਪ੍ਰਭੂ! ਤੇਰਾ ਰਾਜ ਸਦਾ ਅਟੱਲ ਰਹਿਣ ਵਾਲਾ ਹੈ, ਇਹ ਕਦੇ ਭੀ ਨਾਸ ਨਹੀਂ ਹੋ ਸਕਦਾ । ਉਹੀ ਮਨੁੱਖ ਤੇਰਾ ਅਸਲ ਭਗਤ-ਸੇਵਕ ਹੈ ਜੋ (ਤੇਰਾ ਨਾਮ ਸਿਮਰ ਕੇ) ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ । ਕੋਈ ਵੈਰੀ ਕੋਈ ਦੁੱਖ ਕਦੇ ਭੀ ਉਸ ਦਾ ਲਾਗੂ ਨਹੀਂ ਹੋ ਸਕਦਾ, ਕੋਈ ਪਾਪ ਉਸ ਦੇ ਨੇੜੇ ਨਹੀਂ ਢੁਕਦਾ । ਹੇ ਪ੍ਰਭੂ! ਮੈਂ ਸਦਾ ਤੇਰੇ ਹੀ ਨਾਮ ਤੋਂ ਸਦਕੇ ਜਾਂਦਾ ਹਾਂ ।੪। ਹੇ ਪ੍ਰਭੂ! ਹਰੇਕ ਜੁਗ ਵਿਚ ਹੀ ਤੇਰੇ ਭਗਤ ਮੌਜੂਦ ਰਹੇ ਹਨ, ਜੋ, ਹੇ ਸੁਆਮੀ! ਤੇਰੇ ਦਰ ਤੇ ਤੇਰੀ ਸਿਫ਼ਤਿ-ਸਾਲਾਹ ਕਰਦੇ ਹਨ, ਜੋ ਸਦਾ ਤੈਨੂੰ ਹੀ ਸਦਾ-ਥਿਰ ਪ੍ਰਭੂ ਨੂੰ ਸਿਮਰਦੇ ਹਨ । ਹੇ ਪ੍ਰਭੂ! ਤੈਨੂੰ ਸਦਾ-ਥਿਰ ਨੂੰ ਉਹ ਤਦੋਂ ਹੀ ਜਪ ਸਕਦੇ ਹਨ ਜਦੋਂ ਤੂੰ ਆਪ ਉਹਨਾਂ ਦੇ ਮਨ ਵਿਚ ਆਪਣਾ ਨਾਮ ਵਸਾਂਦਾ ਹੈਂ, ਜਦੋਂ ਤੂੰ ਉਹਨਾਂ ਦੇ ਮਨ ਵਿਚੋਂ ਮਾਇਆ ਵਾਲੀ ਭਟਕਣਾ ਦੂਰ ਕਰਦਾ ਹੈਂ ਜੋ ਤੂੰ ਆਪ ਹੀ ਪੈਦਾ ਕੀਤੀ ਹੋਈ ਹੈ । ਹੇ ਪ੍ਰਭੂ! ਗੁਰੂ ਦੀ ਕਿਰਪਾ ਦੀ ਰਾਹੀਂ ਤੂੰ ਆਪਣੇ ਭਗਤਾਂ ਉੱਤੇ ਮੇਹਰ ਕਰਦਾ ਹੈਂ, ਤੇ ਉਹਨਾਂ ਨੂੰ ਜਮਾਂ ਤੋਂ ਬਚਾ ਲੈਂਦਾ ਹੈਂ । ਹਰੇਕ ਜੁਗ ਵਿਚ ਹੀ ਤੇਰੇ ਭਗਤ-ਸੇਵਕ ਮੌਜੂਦ ਰਹੇ ਹਨ ।੫। ਹੇ ਮੇਰੇ ਵੱਡੇ ਮਾਲਕ! ਹੇ ਅਦ੍ਰਿਸ਼ਟ ਮਾਲਕ! ਹੇ ਬੇਅੰਤ ਮਾਲਕ! ਮੈਂ (ਤੇਰੇ ਦਰ ਤੇ) ਕਿਵੇਂ ਬੇਨਤੀ ਕਰਾਂ? ਮੈਨੂੰ ਤਾਂ ਬੇਨਤੀ ਕਰਨੀ ਭੀ ਨਹੀਂ ਆਉਂਦੀ । ਜੇ ਤੂੰ ਆਪ (ਮੇਰੇ ਉਤੇ) ਮੇਹਰ ਦੀ ਨਿਗਾਹ ਕਰੇਂ ਤਾਂ ਹੀ ਮੈਂ ਤੇਰੇ ਸਦਾ-ਥਿਰ ਨਾਮ ਨਾਲ ਸਾਂਝ ਪਾ ਸਕਦਾ ਹਾਂ । ਤੇਰਾ ਸਦਾ-ਥਿਰ ਨਾਮ ਮੈਂ ਤਦੋਂ ਹੀ ਪਛਾਣ ਸਕਦਾ ਹਾਂ (ਤਦੋਂ ਹੀ ਇਸ ਦੀ ਕਦਰ ਪਾ ਸਕਦਾ ਹਾਂ) ਜਦੋਂ ਤੂੰ ਆਪ ਮੈਨੂੰ ਇਹ ਸੂਝ ਬਖ਼ਸ਼ੇਂ, ਜਦੋਂ ਤੂੰ ਮੇਰੇ ਮਨ ਵਿਚੋਂ ਮਾਇਆ ਦੀ ਤਿ੍ਰਸ਼ਨਾ ਅਤੇ (ਇਸ ਤੋਂ ਪੈਦਾ ਹੋਣ ਵਾਲੇ) ਉਹਨਾਂ ਦੁੱਖਾਂ ਦਾ ਸਹਿਮ ਦੂਰ ਕਰੇਂ ਜੇਹੜੇ ਕਿ ਜਗਤ ਵਿਚ ਤੂੰ ਆਪ ਹੀ ਪੈਦਾ ਕੀਤੇ ਹੋਏ ਹਨ । ਨਾਨਕ ਬੇਨਤੀ ਕਰਦਾ ਹੈ ਕਿ ਜਦੋਂ ਮਨੁੱਖ ਗੁਰੂ ਦੇ ਸ਼ਬਦ ਦੀ ਵਿਚਾਰ ਸਮਝਦਾ ਹੈ ਤਾਂ (ਇਸ ਦੇ ਅੰਦਰੋਂ ਦੁੱਖ ਆਦਿਕਾਂ ਦਾ) ਸਹਿਮ ਦੂਰ ਹੋ ਜਾਂਦਾ ਹੈ (ਅਤੇ ਯਕੀਨ ਬਣ ਜਾਂਦਾ ਹੈ ਕਿ) ਅਦ੍ਰਿਸ਼ਟ ਤੇ ਬੇਅੰਤ ਪ੍ਰਭੂ ਆਪ (ਸਭ ਜੀਵਾਂ ਦੇ ਸਿਰ ਉਤੇ) ਵੱਡਾ ਮਾਲਕ ਹੈ ।੬। (ਹੇ ਸਰਬ-ਵਿਆਪਕ ਸਿਰਜਣਹਾਰ! ਜਗਤ ਦੀ ਸਾਰੀ ਸੁੰਦਰਤਾ ਤੂੰ ਹੀ ਆਪਣੇ ਸਰੂਪ ਤੋਂ ਰਚੀ ਹੈ । ਤੂੰ ਉਹ ਉਹ ਇਸਤ੍ਰੀ ਮਰਦ ਪੈਦਾ ਕੀਤੇ ਹਨ ਜਿਨ੍ਹਾਂ ਦੇ ਨੈਣ ਦੰਦ ਨੱਕ ਕੇਸ ਆਦਿਕ ਸਾਰੇ ਹੀ ਅੰਗ ਮਹਾਨ ਸੁੰਦਰ ਹਨ । ਉਹਨਾਂ ਵਿਚ, ਹੇ ਪ੍ਰਭੂ! ਤੂੰ ਆਪ ਹੀ ਬੈਠਾ ਜੀਵਨ-ਜੋਤਿ ਜਗਾ ਰਿਹਾ ਹੈਂ । ਸੋ) ਹੇ ਪ੍ਰਭੂ! ਤੇਰੇ ਨੈਣ ਬਾਂਕੇ ਹਨ, ਤੇਰੇ ਦੰਦ ਸੋਹਣੇ ਹਨ, ਤੇਰਾ ਨੱਕ ਸੋਹਣਾ ਹੈ, ਤੇਰੇ ਸੋਹਣੇ ਲੰਮੇ ਕੇਸ ਹਨ (ਜਿਨ੍ਹਾਂ ਦੇ ਸੋਹਣੇ ਨੱਕ ਹਨ, ਜਿਨ੍ਹਾਂ ਦੇ ਸੋਹਣੇ ਲੰਮੇ ਕੇਸ ਹਨ; ਇਹ ਭੀ, ਹੇ ਪ੍ਰਭੂ! ਤੇਰੇ ਹੀ ਨੱਕ ਤੇਰੇ ਹੀ ਕੇਸ ਹਨ) । ਹੇ ਪ੍ਰਭੂ! ਤੇਰਾ ਸਰੀਰ ਸੋਨੇ ਵਰਗਾ ਸੁੱਧ ਅਰੋਗ ਹੈ ਤੇ ਸੁਡੌਲ ਹੈ, ਮਾਨੋ, ਸੋਨੇ ਵਿਚ ਹੀ ਢਲਿਆ ਹੋਇਆ ਹੈ। ਹੇ ਸਹੇਲੀਹੋ! (ਹੇ ਸਤਸੰਗੀ ਸੱਜਣੋ! ਤੁਸੀ ਉਸ ਪਰਮਾਤਮਾ (ਦੇ ਨਾਮ) ਦੀ ਮਾਲਾ ਜਪੋ (ਉਸ ਪਰਮਾਤਮਾ ਦਾ ਨਾਮ ਮੁੜ ਮੁੜ ਜਪੋ) ਜਿਸ ਦਾ ਸਰੀਰ ਅਰੋਗ ਤੇ ਸੁਡੌਲ ਹੈ, ਮਾਨੋ, ਸੋਨੇ ਵਿਚ ਢਲਿਆ ਹੋਇਆ ਹੈ । ਹੇ ਜੀਵ-ਇਸਤ੍ਰੀਓ! ਮੇਰੀ ਸਿੱਖਿਆ ਸੁਣੋ । (ਜੇ ਤੁਸੀ ਉਸ ਅਰੋਗ ਤੇ ਸੁਡੌਲ ਸਰੂਪ ਵਾਲੇ ਸਰਬ-ਵਿਆਪਕ ਸਿਰਜਣਹਾਰ ਦਾ ਨਾਮ ਜਪੋ ਗੀਆਂ, ਤਾਂ) ਤੁਸੀ (ਅੰਤ ਵੇਲੇ) ਜਮ-ਰਾਜ ਦੇ ਦਰਵਾਜ਼ੇ ਤੇ ਖੜੀਆਂ ਨਹੀਂ ਹੋਵੋਗੀਆਂ । (ਜੇਹੜੇ ਬੰਦੇ ਉਸ ਪਰਮਾਤਮਾ ਦਾ ਨਾਮ ਜਪਦੇ ਹਨ ਉਹਨਾਂ ਦੇ) ਮਨ ਤੋਂ ਵਿਕਾਰਾਂ ਦੀ ਮੈਲ ਲਹਿ ਜਾਂਦੀ ਹੈ । (ਸਿਮਰਨ ਦੀ ਬਰਕਤਿ ਨਾਲ (ਮਹਾ ਪਾਖੰਡੀ ਬਗਲਿਆਂ ਤੋਂ ਸ੍ਰੇਸ਼ਟ ਹੰਸ ਬਣ ਜਾਂਦੇ ਹਨ (ਪਖੰਡੀ ਬੰਦਿਆਂ ਤੋਂ ਉੱਚੇ ਜੀਵਨ ਵਾਲੇ ਗੁਰਮੁਖ ਬਣ ਜਾਂਦੇ ਹਨ) । ਹੇ ਸਹੇਲੀਹੋ! (ਉਸ ਸਰਬ-ਵਿਆਪਕ ਪ੍ਰਭੂ ਦੇ) ਸੋਹਣੇ ਨੈਣ ਹਨ, ਸੋਹਣੇ ਦੰਦ ਹਨ (ਇਸ ਦਿੱਸਦੇ ਸੰਸਾਰ ਦੀ ਸਾਰੀ ਹੀ ਸੁੰਦਰਤਾ ਦਾ ਸੋਮਾ ਪ੍ਰਭੂ ਆਪ ਹੀ ਹੈ) ।੭। (ਕਿਤੇ ਮਿੱਠੀ ਵੈਰਾਗ-ਭਰੀ ਸੁਰ ਵਿਚ ਕੋਇਲਾਂ ਕੂਕ ਰਹੀਆਂ ਹਨ, ਕਿਤੇ ਚੰਚਲ ਜਵਾਨੀ ਦੇ ਮਦ-ਭਰੀਆਂ ਸੁੰਦਰੀਆਂ ਹਨ ਜੋ ਮਸਤ ਹਾਥੀ ਵਾਂਗ ਬੜੀ ਮਟਕ ਨਾਲ ਤੁਰਦੀਆਂ ਹਨ । ਹੇ ਪ੍ਰਭੂ! ਇਹ ਕੋਇਲ ਦੀ ਮਿੱਠੀ ਬੋਲੀ ਤੇ ਚੰਚਲ ਜਵਾਨੀ ਦਾ ਮਦ ਸਭ ਕੁਝ ਤੂੰ ਆਪ ਹੀ ਪੈਦਾ ਕੀਤਾ ਹੈ । ਸੋ ਹੇ ਪ੍ਰਭੂ!) ਤੇਰੀ (ਮਸਤ) ਚਾਲ (ਮਨ ਨੂੰ) ਸੁਖ ਦੇਣ ਵਾਲੀ ਹੈ, ਤੇਰੀ ਬੋਲੀ ਸੋਹਣੀ ਮਿੱਠੀ ਮਿੱਠੀ ਹੈ । (ਤੇਰੀਆਂ ਹੀ ਪੈਦਾ ਕੀਤੀਆਂ) ਕੋਇਲਾਂ ਮਿੱਠੀ (ਵੈਰਾਗ-ਭਰੀ ਸੁਰ ਵਿਚ) ਕੂਕ ਰਹੀਆਂ ਹਨ, (ਤੇਰੀਆਂ ਹੀ ਪੈਦਾ ਕੀਤੀਆਂ) ਚੰਚਲ ਜਵਾਨੀ ਦੇ ਮਦ-ਭਰੀਆਂ ਸੁੰਦਰੀਆਂ ਹਨ । ਇਹ ਚੰਚਲ ਜੁਆਨੀ ਪ੍ਰਭੂ ਨੇ ਆਪ ਹੀ ਪੈਦਾ ਕੀਤੀ, ਉਸ ਨੂੰ ਆਪ ਨੂੰ ਹੀ ਇਸ ਦਾ ਪੈਦਾ ਕਰਨਾ ਚੰਗਾ ਲੱਗਾ, ਉਸ ਨੇ ਆਪਣੇ ਹੀ ਮਨ ਦੀ ਇੱਛਾ ਪੂਰੀ ਕੀਤੀ । (ਚੰਚਲ ਜਵਾਨੀ ਦੇ ਮਦ-ਮੱਤੀ ਸੁੰਦਰੀ ਵਿਚ ਬੈਠ ਕੇ ਪ੍ਰਭੂ ਆਪ ਹੀ) ਮਸਤ ਹਾਥੀ ਵਾਂਗ ਬੜੀ ਮਟਕ ਨਾਲ ਪੈਰ ਧਰਦਾ ਹੈ, ਉਹ ਆਪ ਹੀ ਆਪਣੇ ਆਪ ਨੂੰ (ਜਵਾਨੀ ਦੇ ਮਦ ਵਿਚ) ਮਸਤ ਕਰ ਰਿਹਾ ਹੈ । (ਪ੍ਰਭੂ ਦੀ ਆਪਣੀ ਹੀ ਕਿਰਪਾ ਨਾਲ ਕੋਈ ਵਡ-ਭਾਗਣ ਜੀਵ-ਇਸਤ੍ਰੀ ਉਸ) ਲੱਛਮੀ-ਪਤੀ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ (ਉਸ ਦੇ ਨਾਮ ਵਿਚ) ਮਸਤ ਫਿਰਦੀ ਹੈ, (ਉਸ ਦਾ ਜੀਵਨ ਪਵਿਤ੍ਰ ਹੋ ਜਾਂਦਾ ਹੈ) ਜਿਵੇਂ ਗੰਗਾ ਦਾ ਪਾਣੀ (ਪਵਿਤ੍ਰ ਮੰਨਿਆ ਜਾਂਦਾ ਹੈ) । ਹਰੀ ਦਾ ਦਾਸ ਨਾਨਕ ਬੇਨਤੀ ਕਰਦਾ ਹੈ—ਹੇ ਪ੍ਰਭੂ! ਤੇਰੀ ਚਾਲ ਸੁਹਾਵਣੀ ਹੈ ਤੇ ਤੇਰੀ ਬੋਲੀ ਮਿੱਠੀ ਮਿੱਠੀ ਹੈ ।੮।੨।

 WADAHANS, FIRST MEHL:
Show mercy to me, that I may chant Your Name. You Yourself created all, and You are permeating all. You Yourself are permeating all, and You enjoin them to their tasks. Some, You have made kings, while others wander around begging. You have made greed and emotional attachment seem sweet; they are deluded by this delusion. Be forever merciful to me; only then can I chant Your Name. || 1 || Your Name is True, and forever pleasing to my mind. My pain is dispelled, and I am permeated with peace. The angels, the mortal beings, the wise and the enlightened sing of You. The angels, the mortal beings, the wise and the enlightened sing of You; they are pleasing to Your Mind. Enticed by Maya, they do not remember; they waste away their lives in vain. Some fools and idiots never remember; whoever has come, shall have to go. Your Name is forever True, and pleasing to my mind. || 2 || Beauteous and blessed is Your time; the Bani of Your Word is Ambrosial Nectar. Your servants serve You with love; these mortals are attached to Your taste. Those mortals are attached to Your taste, who are blessed with the Ambrosial Name. Those who are attuned to Your Name prosper more and more, day by day. Some do not practice good deeds or live righteously; they do not practice self-discipline, and they do not realize the One. Forever blessed and beauteous is Your time; the Bani of Your Word is Ambrosial Nectar. || 3 || I am a sacrifice to the True Name. Your rule shall never end. Your rule is eternal and unchanging; it shall never come to an end. He alone becomes Your servant, who contemplates You in peaceful ease. Enemies and pain shall never touch him, and sin shall never come close to him. I am forever a sacrifice to the One Lord, and Your Name. || 4 || Throughout the ages, Your devotees sing Your Praises, O Lord Master, at Your Door. They meditate on the One True Lord. They meditate on the True Lord, when they enshrine Him in their minds. Doubt and delusion are Your making; when these are dispelled, then, by Guru’s Grace, You grant Your Grace, and save them from the noose of Death. Throughout the ages, they are Your devotees. || 5 || O my Great Lord and Master, You are unknowable and infinite. How should I make and offer my prayer? I do not know what to say. If You bless me with Your Glance of Grace, then I realize the Truth. I come to realize the Truth, when You Yourself instruct me. The pain and hunger of the world are Your making; please eradicate this skepticism. Prays Nanak, skepticism is taken away, when one understands the Guru’s wisdom. The Great Lord and Master is unknowable and infinite. || 6 || Your eyes are beautiful, and Your teeth are delightful. Your nose is graceful, and Your hair is so long. Your body is precious, cast in gold. His body is cast in gold, and He wears Krishna’s mala; meditate on Him, O sisters. You shall not have to stand at Death’s door, O sisters, if you listen to these teachings. From a crane, you shall be transformed into a swan, and the filth of your mind shall be removed. Your eyes are beautiful, and Your teeth are delightful. || 7 || Your walk is graceful, and Your speech is sweet. You coo like a songbird, and your youthful beauty is alluring. Your youthful beauty is so alluring; it pleases You and fulfills the mind’s desires. Like an elephant, You step with Your Feet so carefully; You are pleased with Yourself. She who is imbued with the Love of such a Great Lord, flows intoxicated, like the waters of the Ganges. Prays Nanak, I am Your slave, O Lord; Your walk is graceful, and Your speech is sweet. || 8 || 2 ||


Sunday, 23rd Phalgun (Samvat 553 Nanakshahi)    (Page: 566)
 

  • Sri Darbar Sahib
  • Hukamnama
  • Amritsar
  • Today
  • ਸ੍ਰੀ ਦਰਬਾਰ ਸਾਹਿਬ
  • ਹੁਕਮਨਾਮਾ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਮਾਰਚ, 2022)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਦਸੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਦਸੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਦਸੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਦਸੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਦਸੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਦਸੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਦਸੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਦਸੰਬਰ 2025)
  • jalandhar legal team takes action over children being forced to begging
    ਜਲੰਧਰ ਦੇ ਬੱਸ ਸਟੈਂਡ 'ਤੇ ਹੰਗਾਮਾ! ਠੰਡ 'ਚ ਜਵਾਕਾਂ ਤੋਂ ਮੰਗਵਾਉਂਦੇ ਸੀ ਭੀਖ,...
  • year ender 2025 youth of punjab returned as body
    Year Ender 2025: ਵੱਡੇ ਸੁਫ਼ਨੇ ਲੈ ਕੇ ਗਏ ਸੀ ਵਿਦੇਸ਼, ਲਾਸ਼ਾਂ ਬਣ ਕੇ ਮੁੜੇ...
  • rain in punjab yellow alert issued
    ਪੰਜਾਬ 'ਚ ਪਵੇਗਾ ਮੀਂਹ! Alert ਰਹਿਣ ਇਹ ਜ਼ਿਲ੍ਹੇ, ਮੌਸਮ ਵਿਭਾਗ ਨੇ 24 ਦਸੰਬਰ...
  • jalandhar police celebrated police veterans day at police lines
    ਜਲੰਧਰ ਪੁਲਸ ਵੱਲੋਂ ਪੁਲਸ ਲਾਈਨਜ਼ ਵਿਖੇ ਮਨਾਇਆ ਗਿਆ ਪੁਲਸ ਬਜ਼ੁਰਗ ਦਿਵਸ
  • big forecast for 20th 21st 22nd in punjab
    ਪੰਜਾਬ 'ਚ 20, 21, 22 ਤਾਰੀਖ਼ ਲਈ ਵੱਡੀ ਭਵਿੱਖਬਾਣੀ, ਮੌਸਮ ਵਿਭਾਗ ਦੀ ਵੱਡੀ ਅਪਡੇਟ
  • boy dead on road accident
    Punjab:ਕਹਿਰ ਓ ਰੱਬਾ! ਸੜਕ ਹਾਦਸੇ ਨੇ ਖੋਹਿਆ ਮਾਪਿਆਂ ਦਾ ਜਵਾਨ ਪੁੱਤ, ਤੜਫ਼-ਤੜਫ਼...
  • trains affected by fog
    ਧੁੰਦ ਨਾਲ ਟ੍ਰੇਨਾਂ ਪ੍ਰਭਾਵਿਤ : ਸਵਰਨ ਸ਼ਤਾਬਦੀ 3, ਸ਼ਾਨ-ਏ-ਪੰਜਾਬ 5, ਵੈਸ਼ਨੋ ਦੇਵੀ...
  • a parked car caught fire
    ਖੜ੍ਹੀ ਕਾਰ ਨੂੰ ਲੱਗੀ ਅੱਗ, ਵੱਡਾ ਹਾਦਸਾ ਹੋਣੋਂ ਟਲਿਆ
Trending
Ek Nazar
be careful if you are fond of modified vehicles

ਗੱਡੀਆਂ ਰੱਖਣ ਦੇ ਸ਼ੌਕੀਨ ਹੋ ਜਾਣ ਸਾਵਧਾਨ, ਪੁਲਸ ਨੇ ਦਿੱਤੀਆਂ ਸਖ਼ਤ ਹਦਾਇਤਾਂ

dense fog continues to wreak havoc in amritsar

ਅੰਮ੍ਰਿਤਸਰ 'ਚ ਸੰਘਣੀ ਧੁੰਦ ਦਾ ਕਹਿਰ ਜਾਰੀ, ਵਿਜ਼ੀਬਿਲਟੀ ਜ਼ੀਰੋ, ਹਾਈਵੇਅ ਮਾਰਗਾਂ...

orders issued banning gathering of people around examination centers

ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ 'ਚ ਲੋਕਾਂ ਦੇ ਇਕੱਠੇ ਹੋਣ...

increasing cold in punjab poses a major threat to health

ਪੰਜਾਬ 'ਚ ਵੱਧ ਰਹੀ ਸਰਦੀ ਕਾਰਣ ਸਿਹਤ ਨੂੰ ਵੱਡਾ ਖ਼ਤਰਾ, ਬਚਾਅ ਲਈ ਡਾਕਟਰਾਂ ਨੇ...

two sisters fought outside the police station

ਅੰਮ੍ਰਿਤਸਰ ਦੇ ਥਾਣੇ ਬਾਹਰ 2 ਭੈਣਾਂ ਦੀ ਹੋਈ ਆਪਸੀ ਤਕਰਾਰ, ਇਕ ਦੇ ਬੁਆਏਫ੍ਰੈਂਡ...

asking for leave proved costly intern fired for citing

Sick Leave ਮੰਗਣ 'ਤੇ ਕਰ'ਤੀ ਪੱਕੀ ਛੁੱਟੀ! ਕਿਹਾ-'ਤੁਹਾਡੇ 'ਚ...'

dry cold and pollution increase concerns

ਸੁੱਕੀ ਠੰਡ ਤੇ ਪ੍ਰਦੂਸ਼ਣ ਨੇ ਵਧਾਈ ਚਿੰਤਾ, ਫਸਲਾਂ ਤੇ ਸਿਹਤ ਦੋਵੇਂ ਪ੍ਰਭਾਵਿਤ

neck skin cosmetic liver metabolic health symptoms

Liver ਖਰਾਬ ਹੋਣ ਤੋਂ ਪਹਿਲਾਂ ਧੌਣ 'ਤੇ ਦਿਖਦੇ ਨੇ ਇਹ 4 ਸੰਕੇਤ! ਨਾ ਕਰਿਓ Ignore

baby  birth  crying  doctor  voice

ਆਖ਼ਿਰ ਜਨਮ ਵੇਲੇ ਕਿਉਂ ਰੋਂਦਾ ਹੈ ਬੱਚਾ ? ਵਜ੍ਹਾ ਜਾਣ ਤੁਸੀਂ ਵੀ ਰਹਿ ਜਾਓਗੇ ਹੈਰਾਨ

girl booked rapido to go to gym then driver did shameful

ਜਿੰਮ ਜਾਣ ਲਈ ਕੁੜੀ ਨੇ ਬੁੱਕ ਕਰਵਾਈ ਰੈਪਿਡੋ, ਮਗਰੋਂ ਚਾਲਕ ਨੇ ਇਕੱਲੀ ਨੂੰ ਦੇਖ...

arrival of exotic birds begins at harike

ਹਰੀਕੇ ਪੱਤਣ 'ਤੇ ਵਿਦੇਸ਼ੀ ਪੰਛੀਆਂ ਦੀ ਆਮਦ ਸ਼ੁਰੂ, ਸੈਲਾਨੀਆਂ ਦੀ ਗਿਣਤੀ ਵਧਣ ਦੀ...

amritpal keeps two falcons and a foreign lizard

ਅੰਮ੍ਰਿਤਪਾਲ ਨੂੰ ਅਲੋਪ ਹੋ ਰਹੇ ਪਸ਼ੂ-ਪੰਛੀਆਂ ਨੂੰ ਰੱਖਣਾ ਦਾ ਹੈ ਸ਼ੌਕ, ਰੱਖੇ ਦੋ...

preparation for successful landing in low visibility due to fog

ਧੁੰਦ ਕਾਰਨ ਘੱਟ ਵਿਜੀਬਿਲਟੀ ’ਚ ਸਫਲ ਲੈਂਡਿੰਗ ਦੀ ਤਿਆਰੀ, ਏਅਰਪੋਰਟ ਮੈਨੇਜਮੈਂਟ ਦਾ...

disadvantages of bathing with very cold water

ਠੰਡੇ ਪਾਣੀ ਨਾਲ ਨਹਾਉਣਾ ਨੁਕਸਾਨਦਾਇਕ! ਇਹ ਲੋਕ ਜ਼ਰੂਰ ਕਰਨ ਪਰਹੇਜ਼

shots fired at ex soldier  s house

ਸਾਬਕਾ ਫੌਜੀ ਦੇ ਘਰ ’ਤੇ ਚਲਾਈਆਂ ਗੋਲੀਆਂ, cctv 'ਚ ਕੈਦ ਹਮਲਾਵਰ

restrictions imposed in pathankot in view of elections

ਪਠਾਨਕੋਟ 'ਚ ਚੋਣਾਂ ਦੇ ਮੱਦੇਨਜ਼ਰ ਲੱਗੀਆਂ ਪਾਬੰਦੀਆਂ, 14 ਤੇ 15 ਦਸੰਬਰ ਨੂੰ Dry...

tarn taran district magistrate imposes various restrictions

ਤਰਨਤਾਰਨ ਜ਼ਿਲ੍ਹਾ ਮੈਜਿਸਟਰੇਟ ਨੇ ਗਿਣਤੀ ਕੇਂਦਰਾਂ ਦੇ 100 ਮੀਟਰ ਦੇ ਘੇਰੇ ’ਚ...

dispute between two parties during bandgi on child  s birthday

ਜਲੰਧਰ ਵਿਖੇ ਜਨਮ ਦਿਨ ਮੌਕੇ ਬੰਦਗੀ ਕਰਨ ਦੌਰਾਨ ਪੈ ਗਿਆ ਭੜਥੂ! ਆਹਮੋ-ਸਾਹਮਣੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਦਸੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਦਸੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਦਸੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਦਸੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਦਸੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਦਸੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਦਸੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਦਸੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਦਸੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਦਸੰਬਰ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +